ਮੇਹਟੀਆਣਾ : ਪਿੰਡ ਫੱਦਮਾ ਵਿਖੇ ਜੋਗਿੰਦਰ ਸਿੰਘ ਸਾਬਕਾ ਸਰਪੰਚ, ਤਰਸੇਮ ਸਿੰਘ ਸਾਬਕਾ ਸਰਪੰਚ, ਮਹਿੰਦਰ ਸਿੰਘ ਸਾਬਕਾ ਸਰਪੰਚ ਦੀ ਅਗਵਾਈ ਹੇਠ ਪੂਰੇ ਪਿੰਡ ਇਕ ਭਾਰੀ ਇੱਕਠ ਕੀਤਾ ਗਿਆ। ਇਸ ਮੌਕੇ ਜੋਦਿੰਗਰ ਸਿੰਘ ਸਾਬਕਾ ਸਰਪੰਚ ਨੇ ਦੱਸਿਆ ਕਿ ਪਿੰਡ ਫੱਦਮਾ ਵਿਖੇ ਪੂਰੇ ਪਿੰਡ ਦੀ ਸਹਿਮਤੀ ਨਾਲ ਮਲਕੀਤ ਸਿੰਘ ਨੂੰ ਸਰਬਸੰਮਤੀ ਨਾਲ ਸਰਪੰਚ ਨਿਯੁਕਤ ਕੀਤਾ ਗਿਆ। ਇਸੇ ਤਰ੍ਹਾਂ ਵੱਖ ਵੱਖ ਵਾਰਡਾਂ ਤੋਂ ਪੰਚਾਂ ਦੀ ਸਰਬਸੰਮਤੀ ਨਾਲ ਚੋਣ ਕੀਤੀ ਗਈ। ਜਿਵੇਂ ਕਿ ਜੋਗ ਰਾਜ ਪੰਚ, ਮਨਮੋਹਣ ਸਿੰਘ ਪੰਚ, ਕਮਲਜੀਤ ਬਾਵਾ ਪੰਚ, ਬਲਵੀਰ ਕੌਰ ਪੰਚ, ਸਤਵਿੰਦਰ ਕੌਰ ਪੰਚ ਆਦਿ ਨੂੰ ਪੰਚ ਨਿਯੁਕਤ ਕੀਤਾ ਗਿਆ। ਇਸ ਮੌਕੇ ਨਵਨਿਯੁਕਤ ਸਰਪੰਚ ਤੇ ਪੰਚਾਂ ਗੁਰਦੁਆਰਾ ਸ੍ਰੀ ਸਿੰਘ ਸਭਾ ਫੱਦਮਾ ਵਿਖੇ ਮੱਥਾ ਟੇਕ ਪਰਮਾਤਮਾ ਦਾ ਸ਼ੁਕਰਾਨਾ ਕੀਤਾ ਗਿਆ। ਇਸ ਮੌਕੇ ਪਿੰਡ ਵਾਸੀਆਂ ਵੱਲੋਂ ਸਰਬਸੰਮਤੀ ਨਾਲ ਬਣੀ ਪੰਚਾਇਤ ਦਾ ਲੱਡੂਆਂ ਨਾਲ ਮੂੰਹ ਮਿੱਠਾ ਕਰਵਾਇਆ ਗਿਆ। ਇਸ ਮੌਕੇ ਨਵਨਿਯੁਕਤ ਸਰਪੰਚ ਮਲਕੀਤ ਸਿੰਘ ਪਿੰਡ ਦੇ ਵਿਕਾਸ ਕਾਰਜਾਂ ਲਈ ਦੋ ਲੱਖ ਰੁਪਏ ਦੇਣ ਦਾ ਐਲਾਨ ਕੀਤਾ। ਇਸ ਮੌਕੇ ਜੋਗਿੰਦਰ ਸਿੰਘ ਸਾਬਕਾ ਸਰਪੰਚ, ਤਰਸੇਮ ਸਿੰਘ ਸਾਬਕਾ ਸਰਪੰਚ, ਕੁਲਵੰਤ ਸਿੰਘ, ਮਹਿੰਦਰ ਸਿੰਘ ਸਾਬਕਾ ਸਰਪੰਚ, ਗਿਆਨ ਸਿੰਘ, ਬਲਵਿੰਦਰ ਸ਼ਾਹ, ਸ਼ਿੰਗਾਰਾ ਸਿੰਘ, ਬਲਵੀਰ ਸਿੰਘ, ਸਤਿੰਦਰਪਾਲ ਭਾਗਾ, ਪਰਮਿੰਦਰ ਸਿੰਘ ਵਿੱਕੀ, ਦਿਲਬਾਗ ਸਿੰਘ, ਗੁਰਦੀਪ ਸਿੰਘ, ਅਸ਼ਵਨੀ ਕੁਮਾਰ, ਸ਼ਾਮ ਲਾਲ, ਿਯਸ਼ਨ ਸਰੂਪ, ਕਸਮੀਰੀ ਲਾਲ ਤੋਂ ਇਲਾਵਾ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ।