ਹਰਪਾਲ ਭੱਟੀ, ਗੜ੍ਹਦੀਵਾਲਾ : ਸਰਬੱਤ ਦਾ ਭਲਾ ਚੈਰੀਵੇਬਲ ਟਰੱਸਟ ਦੇ ਮੈਨਜਿੰਗ ਟਰੱਸਟੀ ਡਾ. ਐੱਸਪੀ ਸਿੰਘ ਉਬਰਾਏ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪਿੰਡ ਗੋਦਪੁਰ ਵਿਖੇ ਤਹਿਸੀਲ ਦਸੂਹਾ ਦੀਆਂ ਲਗਪਗ 62 ਵਿਧਵਾ ਤੇ ਲੋੜਵੰਦ ਅੌਰਤਾਂ ਨੂੰ ਪੈਨਸ਼ਨ ਵੰਡੀ ਗਈ। ਇਸ ਮੌਕੇ ਟਰੱਸਟ ਉਪ ਪ੍ਰਧਾਨ ਬਲਰਾਮ ਸਿੰਘ ਰੰਧਾਵਾ ਨੇ ਕਿਹਾ ਕਿ ਟਰੱਸਟ ਜ਼ਰੂਰਤਮੰਦ ਲੋਕਾਂ ਦੀ ਮਦਦ ਲਈ ਹਮੇਸ਼ਾ ਤਿਆਰ ਰਹਿੰਦਾ ਹੈ।

ਉਨ੍ਹਾਂ ਕਿਹਾ ਕਿ ਲੋੜਵੰਦ ਪਰਿਵਾਰ ਟਰੱਸਟ ਨਾਲ ਰਾਬਤਾ ਕਾਇਮ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਟਰੱਸਟ ਵੱਲੋਂ ਗਰੀਬ ਬੱਚਿਆਂ ਦੀ ਪੜ੍ਹਾਈ ਦਾ ਖਰਚਾ, ਸਮੇਂ-ਸਮੇ 'ਤੇ ਮੈਡੀਕਲ ਕੈਂਪ, ਅੱਖਾਂ ਦੇ ਕੈਂਪ ਲਾਏ ਜਾ ਰਹੇ ਹਨ। ਇਸ ਤੋਂ ਇਲਾਵਾ ਵੱਖ-ਵੱਖ ਜਗਾ 'ਤੇ ਸਿਲਾਈ ਸੈਂਟਰ ਅਤੇ ਕੰਪਿਊਟਰ ਸੈਂਟਰ ਖੋਲੇ੍ਹ ਜਾ ਰਹੇ ਹਨ। ਇਸ ਮੌਕੇ ਟਰੱਸਟ ਮੈਂਬਰ ਜਸਵਿੰਦਰ ਸਿੰਘ ਬਿੱਲਾ, ਠੇਕੇਦਾਰ ਸ਼ਿੰਗਾਰਾ ਸਿੰਘ, ਮਾਸਟਰ ਗੁਰਪ੍ਰਰੀਤ ਸਿੰਘ ਆਦਿ ਹਾਜ਼ਰ ਸਨ।