- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਭਾਵਾਧਸ ਵੱਲੋਂ ਅੰਬੇਡਕਰ ਦੇ ਬੁੱਤ ਨਾਲ ਕੀਤੀ ਨਿੰਦਣਯੋਗ

ਸੁਰਿੰਦਰ ਢਿੱਲੋਂ, ਪੰਜਾਬੀ ਜਾਗਰਣ, ਟਾਂਡਾ ਉੜਮੁੜ : ਭਾਰਤੀ ਸੰਵਿਧਾਨ ਦੇ ਰਚਾਇਤਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ ਨਾਲ ਲੁਧਿਆਣਾ ਵਿਖੇ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਕੀਤੀ ਗਈ ਛੇੜਖਾਨੀ ਕਰ ਕੇ ਆਪਣੀ ਮਾੜੀ ਮਾਨਸਿਕਤਾ ਦਾ ਸਬੂਤ ਦਿੱਤਾ ਹੈ ਜੋ ਬਹੁਤ ਹੀ ਨਿੰਦਣਯੋਗ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਭਾਵਾਧਸ ਦੇ ਸੂਬਾ ਪ੍ਰਧਾਨ ਸੇਠ ਰਾਮ ਸੇਠੀ ਨੇ ਕੀਤਾ। ਇਸ ਮੌਕੇ ਉਨ੍ਹਾਂ ਨਾਲ ਤਾਰਾ ਸਿੰਘ, ਨਿਰੰਜਨ ਸਿੰਘ ਢਿੱਲੋਂ, ਹਰਮੇਸ਼ ਸਿੰਘ ਬੱਸੀ, ਵਿਜੇਪਾਲ ਬੈਂਚਾਂ, ਹਰਪ੍ਰੀਤ ਮੌਜੀ, ਨਿਰਮਲ ਮੂਨਕਾ, ਬੱਬੀ ਜਾਜਾ, ਬਿੱਟੂ ਜਾਜਾ, ਸੋਹਣ ਲਾਲ, ਪ੍ਰਦੀਪ ਕੁਮਾਰ, ਸੁਨੀਲ ਕੁਮਾਰ ਵੀ ਹਾਜ਼ਰ ਸਨ। ਇਸ ਮੌਕੇ ਬੁਲਾਰਿਆਂ ਨੇ ਲੁਧਿਆਣਾ ਵਿਖੇ ਕੁੱਝ ਸ਼ਰਾਰਤੀ ਅਨਸਰਾਂ ਵੱਲੋਂ ਬਾਬਾ ਸਾ਼ਹਿਬ ਜੀ ਪ੍ਰਤਿਮਾ ਨਾਲ ਕੀਤੀ ਛੇੜਖਾਨੀ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ। ਬੁਲਾਰਿਆਂ ਕਿਹਾ ਕਿ ਅਜਿਹੀਆਂ ਘਟਨਾਵਾਂ ਦੇ ਪਿੱਛੇ ਅੱਜ ਵਿਰੋਧੀ ਅਨਸਰਾਂ ਦਾ ਇੱਕੋ ਹੀ ਮਕਸਦ ਹੈ ਕਿ ਸਮਾਜ ਵਿੱਚ ਆਸ਼ਾਂਤੀ ਵਾਲਾ ਮਾਹੌਲ ਪੈਦਾ ਕੀਤਾ ਜਾ ਸਕੇ। ਇਸ ਮੌਕੇ ਆਗੂਆਂ ਸਰਕਾਰ ਕੋਲੋਂ ਮੰਗ ਕੀਤੀ ਹੈ ਕਿ ਅਜਿਹੇ ਸ਼ਰਾਰਤੀ ਅਨਸਰਾਂ ਨੂੰ ਕਾਬੂ ਕਰ ਕੇ ਉਨ੍ਹਾਂ ਖ਼ਿਲਾਫ਼ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇ।