ਪਰਵਿੰਦਰ ਝੋਟਾ ਕਤਲ ਕਾਂਡ ਦੀ ਸੀਬੀਆਈ ਜਾਂਚ ਸਬੰਧੀ ਵੱਖ ਵੱਖ ਜਥੇਬੰਦੀਆਂ ਲਾਇਆ ਧਰਨਾ ਪਰਵਿੰਦਰ ਝੋਟਾ ਕਤਲ ਕਾਂਡ ਦੀ ਸੀਬੀਆਈ ਜਾਂਚ ਸਬੰਧੀ ਵੱਖ ਵੱਖ ਜਥੇਬੰਦੀਆਂ ਲਾਇਆ ਧਰਨਾ
Publish Date: Mon, 19 Oct 2026 05:05 PM (IST)
Updated Date: Mon, 19 Oct 2026 05:06 PM (IST)
ਪਰਵਿੰਦਰ ਝੋਟਾ ਕਤਲ ਕਾਂਡ ਦੀ ਸੀਬੀਆਈ ਜਾਂਚ ਸਬੰਧੀ ਵੱਖ ਵੱਖ ਜਥੇਬੰਦੀਆਂ ਲਾਇਆ ਧਰਨਾ ਸੁਰਿੰਦਰ ਢਿੱਲੋਂ , ਪੰਜਾਬੀ ਜਾਗਰਣ , ਟਾਂਡਾ ਉੜਮੁੜ: ਮਾਨਸਾ ਵਿੱਚ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਵਿੱਚ ਸੀਬੀਆਈ ਜਾਂਚ ਕਰਵਾਉਣ ਨੂੰ ਲੈ ਕੇ ਵੱਖ ਵੱਖ ਜਥੇਬੰਦੀਆਂ ਦੇ ਆਗੂਆ ਤੇ ਮੈਂਬਰਾਂ ਨੇ ਹਲਕਾ ਵਿਧਾਇਕ ਉੜਮੁੜ ਟਾਂਡਾ ਜਸਵੀਰ ਸਿੰਘ ਰਾਜਾ ਗਿੱਲ ਦੇ ਦਫ਼ਤਰ ਮੂਹਰੇ ਧਰਨਾ ਲਗਾ ਕੇ ਜੋ਼ੋਰਦਾਰ ਪ੍ਰਦਰਸ਼ਨ ਕੀਤਾ । ਪਰਵਿੰਦਰ ਸਿੰਘ ਝੋਟਾ ਕਤਲਕਾਂਡ ਤੋਂ ਬਾਅਦ ਬਣੀ ਮਾਨਸਾ ਐਕਸ਼ਨ ਕਮੇਟੀ ਦੇ ਸੱਦੇ ’ਤੇ ਪੰਜਾਬ ਭਰ ਵਿੱਚ ਮੰਤਰੀਆਂ ਅਤੇ ਵਿਧਾਇਕਾਂ ਦੇ ਘਰਾਂ ਤੇ ਦਫ਼ਤਰਾਂ ਦੇ ਬਾਹਰ ਧਰਨੇ ਦੇਣ ਅਤੇ ਲਾਹਨਤੀ ਪੱਤਰ ਸੌਂਪਣ ਦੇ ਪ੍ਰੋਗਰਾਮ ਤਹਿਤ ਇਹ ਪ੍ਰਦਰਸ਼ਨ ਕੀਤਾ ਗਿਆ। ਇਸ ਵਿੱਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ, ਸ਼੍ਰੋਮਣੀ ਅਕਾਲੀ ਦਲ ਵਾਰਿਸ ਪੰਜਾਬ ਦੇ ਅਤੇ ਲੋਕ ਇਨਕਲਾਬ ਮੰਚ ਟਾਂਡਾ ਦੇ ਮੈਂਬਰਾਂ ਨੇ ਸ਼ਮੂਲੀਅਤ ਕੀਤੀ ਤੇ ਇੱਕ ਮੰਗ ਪੱਤਰ ਡੀਐਸਪੀ ਟਾਂਡਾ ਦਵਿੰਦਰ ਸਿੰਘ ਬਾਜਵਾ ਨੂੰ ਭੇਂਟ ਕੀਤਾ। ਇਸ ਦੌਰਾਨ ਬੁਲਾਰਿਆਂ ਨੇ ਦੋਸ਼ ਲਾਇਆ ਕਿ ਪਰਵਿੰਦਰ ਸਿੰਘ ਝੋਟਾ ਦਾ ਕਤਲ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲਿਆਂ ਨੂੰ ਦਬਾਉਣ ਦੀ ਕੋਸ਼ਿਸ਼ ਹੈ। ਪ੍ਰਦਰਸ਼ਨਕਾਰੀਆਂ ਨੇ ਇਸ ਪੂਰੇ ਘਟਨਾਕ੍ਰਮ ਦੀ ਨਿਰਪੱਖ ਜਾਂਚ ਕਰਵਾ ਕੇ ਸੱਚਾਈ ਸਾਹਮਣੇ ਲਿਆਉਣ ਦੀ ਮੰਗ ਕੀਤੀ ਅਤੇ ਮੁੱਖ ਮੰਤਰੀ ਅਤੇ ਪੰਜਾਬ ਦੇ ਡੀਜੀਪੀ ਤੋਂ ਨੈਤਿਕ ਜ਼ਿੰਮੇਵਾਰੀ ਲੈਂਦਿਆਂ ਅਸਤੀਫ਼ੇ ਦੀ ਮੰਗ ਕੀਤੀ। ਉਨ੍ਹਾਂ ਨੇ ਝੋਟਾ ਦਾ ਪੋਸਟਮਾਰਟਮ ਪੀਜੀਆਈ ਚੰਡੀਗੜ੍ਹ ਤੋਂ ਕਰਵਾਉਣ ਦੇ ਨਾਲ-ਨਾਲ ਕਤਲ ਮਾਮਲੇ ਅਤੇ ਇਸ ਪਿੱਛੇ ਨਸ਼ਾ ਤਸਕਰੀ, ਪੁਲਿਸ ਤੇ ਸਿਆਸੀ ਗੱਠਜੋੜ ਦੀ ਕਥਿਤ ਭੂਮਿਕਾ ਦੀ ਸੀਬੀਆਈ ਤੋਂ ਜਾਂਚ ਕਰਵਾਉਣ ਦੀ ਮੰਗ ਵੀ ਉਠਾਈ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਪਰਮਜੀਤ ਸਿੰਘ ਭੁੱਲਾ, ਕੁਲਦੀਪ ਸਿੰਘ ਬੇਗੋਵਾਲ, ਹਰਦੀਪ ਖੁੱਡਾ, ਜ਼ਿਲ੍ਹਾ ਪ੍ਰਧਾਨ ਅਵਤਾਰ ਸਿੰਘ ਸੇਖੋਂ, ਸੁਖਵੀਰ ਸਿੰਘ ਨਰਵਾਲ, ਗਣੇਸ਼ ਦੋਸਾਂਝ, ਗੁਰਜੀਤ ਸਿੰਘ ਕੰਗ, ਨਿਸ਼ਾਨ ਸਿੰਘ, ਹਰਪਿੰਦਰ ਸਿੰਘ, ਕਸ਼ਮੀਰ ਸਿੰਘ ਸਮੇਤ ਹੋਰ ਮੈਂਬਰ ਮੌਜੂਦ ਸਨ।