- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੰਗਾਂ ਪ੍ਰਵਾਨ ਨਾ ਹੋਣ ’ਤੇ ਮਿਉਂਸੀਪਲ ਪੈਨਸ਼ਨਰਜ਼ ਐਸੋਸੀਏਸ਼ਨ ਨੇ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ : ਸ਼ਿੰਗਾਰਾ ਸੈਣੀ

ਅੰਮ੍ਰਿਤਪਾਲ ਬਾਜਵਾ, ਪੰਜਾਬੀ ਜਾਗਰਣ, ਟਾਂਡਾ ਉੜਮੁੜ : ਮਿਉਂਸੀਪਲ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਟਾਂਡਾ ਵੱਲੋਂ ਆਪਣੀਆਂ ਮੰਗਾਂ ਪ੍ਰਵਾਨ ਨਾ ਹੋਣ ਦੇ ਰੋਸ ਵਜੋਂ ਪ੍ਰਧਾਨ ਸ਼ਿੰਗਾਰਾ ਸਿੰਘ ਸੈਣੀ ਦੀ ਅਗਵਾਈ ਹੇਠ ਮੀਟਿੰਗ ਕੀਤੀ ਗਈ। ਇਸ ਦੌਰਾਨ ਮੈਂਬਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਰੋਸ ਪ੍ਰਗਟਾਇਆ। ਪ੍ਰਧਾਨ ਸ਼ਿੰਗਾਰਾ ਸਿੰਘ ਸੈਣੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਚੋਣਾਂ ਦੌਰਾਨ ਪੈਨਸ਼ਨਰਾਂ ਦੀਆਂ ਜਾਇਜ਼ ਮੰਗਾਂ ਪ੍ਰਵਾਨ ਕਰਨ ਦਾ ਭਰੋਸਾ ਦਿੱਤਾ ਸੀ, ਪਰ ਚਾਰ ਸਾਲ ਬੀਤਣ ਦੇ ਬਾਵਜੂਦ ਮੰਗਾਂ ਪੂਰੀਆਂ ਨਹੀਂ ਹੋਈਆਂ। ਉਨ੍ਹਾਂ ਕਿਹਾ ਕਿ ਬਕਾਇਆ ਰਾਸ਼ੀ ਨਾ ਮਿਲਣ ਕਾਰਨ ਪੈਨਸ਼ਨਰਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।