- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੈਨਸ਼ਨਰ 1 ਤੋਂ 30 ਨਵੰਬਰ ਤੱਕ ਕਰਵਾ ਸਕਦੇ ਨੇ ਡਿਜੀਟਲ ਲਾਈਫ ਸਰਟੀਫਿਕੇਟ ਅਪਲਾਈ : ਜ਼ਿਲ੍ਹਾ ਖ਼ਜ਼ਾਨਾ ਅਫ਼ਸਰ

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਹੁਸ਼ਿਆਰਪੁਰ : ਪੰਜਾਬ ਸਰਕਾਰ ਵੱਲੋਂ ਪੈਨਸ਼ਨਰਾਂ ਨੂੰ ਪੈਨਸ਼ਨ ਦਾ ਭੁਗਤਾਨ ਪਾਰਦਰਸ਼ੀ ਅਤੇ ਸੁਚਾਰੂ ਬਣਾਉਣ ਲਈ ਇਸ ਵਾਰ ਕੇਵਲ ਆਨਲਾਈਨ ਲਾਈਫ ਸਰਟੀਫਿਕੇਟ ਹੀ ਸਵੀਕਾਰ ਕੀਤੇ ਜਾ ਰਹੇ ਹਨ। ਸਰਕਾਰ ਨੇ ਸਾਰੇ ਪੈਨਸ਼ਨਰਾਂ ਨੂੰ ਆਪਣਾ ਜੀਵਨ ਪ੍ਰਮਾਣ ਪੱਤਰ ਆਨਲਾਈਨ ਜਮ੍ਹਾਂ ਕਰਵਾਉਣ ਦੀ ਅਪੀਲ ਕੀਤੀ ਹੈ। ਇਸ ਸਬੰਧੀ ਜ਼ਿਲ੍ਹਾ ਖ਼ਜ਼ਾਨਾ ਅਫ਼ਸਰ ਦੇਸ ਰਾਜ ਨੇ ਦੱਸਿਆ ਕਿ ਜਿਨ੍ਹਾਂ ਪੈਨਸ਼ਨਰਾਂ ਨੇ ਹਾਲੇ ਤੱਕ ਲਾਈਫ ਸਰਟੀਫਿਕੇਟ ਜਮ੍ਹਾਂ ਨਹੀਂ ਕਰਵਾਇਆ, ਉਹ 1 ਤੋਂ 30 ਨਵੰਬਰ 2026 ਤੱਕ ਇਹ ਪ੍ਰਕਿਰਿਆ ਪੂਰੀ ਕਰ ਸਕਦੇ ਹਨ। ਪੈਨਸ਼ਨਰ ਆਪਣੇ ਨਜ਼ਦੀਕੀ ਜ਼ਿਲ੍ਹਾ ਖ਼ਜ਼ਾਨਾ ਦਫ਼ਤਰ, ਉਪ-ਖ਼ਜ਼ਾਨਾ ਦਫ਼ਤਰ, ਬੈਂਕ ਸ਼ਾਖਾ, ਸੇਵਾ ਕੇਂਦਰ ਜਾਂ ‘ਜੀਵਨ ਪ੍ਰਮਾਣ ਪੱਤਰ’ ਮੋਬਾਈਲ ਐਪ ਰਾਹੀਂ ਸਰਟੀਫਿਕੇਟ ਜਮ੍ਹਾਂ ਕਰਵਾ ਸਕਦੇ ਹਨ। ਆਨਲਾਈਨ ਪ੍ਰਕਿਰਿਆ ਪੂਰੀ ਹੋਣ ਉਪਰੰਤ ਸਰਟੀਫਿਕੇਟ ਤੁਰੰਤ ਮੋਬਾਈਲ ਫ਼ੋਨ ’ਤੇ ਪ੍ਰਾਪਤ ਹੋ ਜਾਂਦਾ ਹੈ। ਜ਼ਿਲ੍ਹਾ ਖ਼ਜ਼ਾਨਾ ਅਫ਼ਸਰ ਨੇ ਪੈਨਸ਼ਨਰਾਂ ਨੂੰ ਅਪੀਲ ਕੀਤੀ ਕਿ ਉਹ ਪੈਨਸ਼ਨ ਬੁੱਕ, ਬੈਂਕ ਖਾਤਾ ਨੰਬਰ, ਆਧਾਰ ਕਾਰਡ ਅਤੇ ਮੋਬਾਈਲ ਫ਼ੋਨ ਨਾਲ ਲੈ ਕੇ ਜਾਣ। ਉਨ੍ਹਾਂ ਕਿਹਾ ਕਿ ਸਮੇਂ ਸਿਰ ਲਾਈਫ ਸਰਟੀਫਿਕੇਟ ਜਮ੍ਹਾਂ ਕਰਵਾਉਣ ਨਾਲ ਪੈਨਸ਼ਨ ਬਿਨਾਂ ਰੁਕਾਵਟ ਜਾਰੀ ਰਹੇਗੀ।