ਪੈਨਸ਼ਨਰਾਂ ਨੇ ਸਰਕਾਰ ਦੇ ਫ਼ੈਸਲਿਆਂ ’ਤੇ ਜਤਾਇਆ ਰੋਸ, ਸੰਘਰਸ਼ ਤੇਜ਼ ਕਰਨ ਦਾ ਐਲਾਨ ਪੈਨਸ਼ਨਰਾਂ ਨੇ ਸਰਕਾਰ ਦੇ ਫ਼ੈਸਲਿਆਂ ’ਤੇ ਜਤਾਇਆ ਰੋਸ, ਸੰਘਰਸ਼ ਤੇਜ਼ ਕਰਨ ਦਾ ਕੀਤਾ ਐਲਾਨ
Publish Date: Sun, 27 Sep 2026 05:06 PM (IST)
Updated Date: Mon, 28 Sep 2026 04:01 AM (IST)
ਹਰਮਨਜੀਤ ਸਿੰਘ ਸੈਣੀ, ਪੰਜਾਬੀ ਜਾਗਰਣ, ਮੁਕੇਰੀਆਂ : ਪੰਜਾਬ ਪੈਨਸ਼ਨਰਜ਼ ਵੈੱਲਫੇਅਰ ਯੂਨੀਅਨ ਹੁਸ਼ਿਆਰਪੁਰ ਦੇ ਮੁਕੇਰੀਆਂ ਯੂਨਿਟ ਦੀ ਹੰਗਾਮੀ ਮੀਟਿੰਗ ਸ਼੍ਰੀ ਮੌਨਸਰ ਮੰਦਿਰ ਮੁਕੇਰੀਆਂ ਵਿਖੇ ਯੂਨਿਟ ਪ੍ਰਧਾਨ ਕੁੰਵਰ ਰਾਕੇਸ਼ ਸਿੰਘ ਦੀ ਪ੍ਰਧਾਨਗੀ ਹੇਠ ਕਰਵਾਈ ਗਈ। ਮੀਟਿੰਗ ਦੌਰਾਨ 18 ਸਤੰਬਰ ਨੂੰ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਅਤੇ ਮੁਲਾਜ਼ਮ ਮੰਚ ਆਧਾਰਿਤ ਤਾਲਮੇਲ ਕਮੇਟੀ ਦੀ ਪੰਜਾਬ ਦੇ ਮੁੱਖ ਮੰਤਰੀ ਨਾਲ ਹੋਈ ਮੀਟਿੰਗ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਦਵਿੰਦਰ ਸਿੰਘ, ਕੁਲਦੀਪ ਸਿੰਘ, ਬ੍ਰਿਜ ਮੋਹਨ ਸੋਨੀ, ਗਿਰਧਾਰੀ ਲਾਲ, ਬਲਵਿੰਦਰ ਸਿੰਘ ਅਤੇ ਜਸਵੀਰ ਸਿੰਘ ਨੇ ਕਿਹਾ ਕਿ ਸਰਕਾਰ ਵੱਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਸੰਘਰਸ਼ ਨੂੰ ਕਮਜ਼ੋਰ ਕਰਨ ਲਈ ਕੀਤੇ ਜਾ ਰਹੇ ਯਤਨ ਸਫ਼ਲ ਨਹੀਂ ਹੋਣਗੇ, ਜਥੇਬੰਦੀ ਆਪਣੇ ਹੱਕਾਂ ਲਈ ਸੰਘਰਸ਼ ਜਾਰੀ ਰੱਖੇਗੀ। ਨਿਰਮਲ ਚੰਦ ਛਿੱਬਰ, ਮਲਕੀਅਤ ਸਿੰਘ ਇੰਸਪੈਕਟਰ, ਪ੍ਰਮੋਦ ਕੁਮਾਰ ਸ਼ਰਮਾ, ਸੁਜਾਨ ਸਿੰਘ ਅਤੇ ਤੀਰਥ ਸਿੰਘ ਨੇ ਕਿਹਾ ਕਿ ਮਹਿੰਗਾਈ ਭੱਤੇ ਦੀਆਂ ਬਕਾਇਆ ਕਿਸ਼ਤਾਂ ਸਬੰਧੀ ਸਥਿਤੀ ਸਪੱਸ਼ਟ ਕੀਤੀ ਜਾਣੀ ਚਾਹੀਦੀ ਹੈ। ਸਰਕਾਰ ਵੱਲੋਂ ਮਹਿੰਗਾਈ ਭੱਤੇ ਨੂੰ ਹੋਰ ਮਾਮਲਿਆਂ ਨਾਲ ਜੋੜਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਿਸ ਨੂੰ ਪੈਨਸ਼ਨਰ ਸਵੀਕਾਰ ਨਹੀਂ ਕਰਨਗੇ। ਜ਼ਿਲ੍ਹਾ ਪ੍ਰਧਾਨ ਨਰਿੰਦਰ ਸਿੰਘ ਗੋਲੀ ਨੇ ਆਉਣ ਵਾਲੇ ਸੰਘਰਸ਼ੀ ਪ੍ਰੋਗਰਾਮਾਂ ਨੂੰ ਸਫ਼ਲ ਬਣਾਉਣ ਲਈ ਤਿਆਰ ਰਹਿਣ ਦੀ ਅਪੀਲ ਕੀਤੀ। ਯੂਨਿਟ ਪ੍ਰਧਾਨ ਕੁੰਵਰ ਰਾਕੇਸ਼ ਸਿੰਘ ਨੇ ਉਨ੍ਹਾਂ 5 ਅਕਤੂਬਰ ਨੂੰ ਹੋਣ ਵਾਲੀ ਜ਼ਿਲ੍ਹਾ ਪੱਧਰੀ ਮੀਟਿੰਗ ਵਿੱਚ ਵੱਧ ਤੋਂ ਵੱਧ ਪੈਨਸ਼ਨਰਾਂ ਨੂੰ ਸ਼ਾਮਲ ਹੋਣ ਦੀ ਅਪੀਲ ਕੀਤੀ। ਸਟੇਜ ਦੀ ਕਾਰਵਾਈ ਜਨਰਲ ਸਕੱਤਰ ਪ੍ਰਿੰਸੀਪਲ ਜਗਜੀਤ ਸਿੰਘ ਨੇ ਬਾਖੂਬੀ ਨਿਭਾਈ। ਇਸ ਮੌਕੇ ਐਂਚਲ ਸਿੰਘ, ਨਰਿੰਦਰ ਪਾਲ, ਕੇਵਲ ਕ੍ਰਿਸ਼ਨ, ਸੁਰਿੰਦਰ ਸਿੰਘ, ਅਵਤਾਰ ਸਿੰਘ, ਬਲਦੇਵ ਕ੍ਰਿਸ਼ਨ, ਸੁਰਜੀਤ ਸਿੰਘ ਕਾਨੂੰਗੋ, ਪਰਮਜੀਤ ਸਿੰਘ, ਜਗਜੀਵਨ ਸਿੰਘ, ਗਣੇਸ਼ ਮਹਿਤਾ, ਬਲਦੇਵ ਸਿੰਘ, ਬਲਵੰਤ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਪੈਨਸ਼ਨਰ ਹਾਜ਼ਰ ਸਨ।