- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੈਨਸ਼ਨਰਾਂ ਦੀ ਸਹੂਲਤ ਲਈ 19 ਤੋਂ 21 ਨਵੰਬਰ ਤੱਕ ਜ਼ਿਲ੍ਹਾ ਖ਼ਜ਼ਾਨਾ ਦਫ਼ਤਰ ਹੁਸ਼ਿਆਰਪੁਰ ਵਿਖੇ ਲੱਗੇਗਾ ਪੈਨਸ਼ਨਰ ਸੇਵਾ ਮੇਲਾ

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਹੁਸ਼ਿਆਰਪੁਰ : ਪੰਜਾਬ ਸਰਕਾਰ ਵੱਲੋਂ ਪੈਨਸ਼ਨਰਾਂ ਅਤੇ ਪਰਿਵਾਰਕ ਪੈਨਸ਼ਨਰਾਂ ਦੀ ਸਹੂਲਤ ਲਈ 3 ਨਵੰਬਰ 2025 ਤੋਂ ਪੈਨਸ਼ਨ ਸੇਵਾ ਪੋਰਟਲ ਸ਼ੁਰੂ ਕੀਤਾ ਗਿਆ ਹੈ। ਇਸ ਪੋਰਟਲ ਰਾਹੀਂ ਪੈਨਸ਼ਨ ਸਬੰਧੀ ਸੇਵਾਵਾਂ ਦਾ ਲਾਭ ਲੈਣ ਲਈ ਪੈਨਸ਼ਨਰਾਂ ਦੀ ਈ-ਕੇਵਾਈਸੀ ਕਰਵਾਉਣੀ ਅਤੇ ਡਿਜੀਟਲ ਜੀਵਨ ਸਰਟੀਫਿਕੇਟ ਅਪਲੋਡ ਕਰਨਾ ਲਾਜ਼ਮੀ ਹੈ। ਇਸੇ ਉਦੇਸ਼ ਨਾਲ ਜ਼ਿਲ੍ਹਾ ਖ਼ਜ਼ਾਨਾ ਦਫ਼ਤਰ ਹੁਸ਼ਿਆਰਪੁਰ ਵਿਖੇ 19, 20 ਅਤੇ 21 ਨਵੰਬਰ ਨੂੰ ਜ਼ਿਲ੍ਹਾ ਪੱਧਰੀ ਪੈਨਸ਼ਨਰ ਸੇਵਾ ਮੇਲਾ ਲਗਾਇਆ ਜਾ ਰਿਹਾ ਹੈ। ਜ਼ਿਲ੍ਹਾ ਖ਼ਜ਼ਾਨਾ ਅਫ਼ਸਰ ਦੇਸ ਰਾਜ ਨੇ ਦੱਸਿਆ ਕਿ ਮੇਲੇ ਦਾ ਉਦੇਸ਼ ਪੈਨਸ਼ਨਰਾਂ ਦੀ ਈ-ਕੇਵਾਈਸੀ ਅਤੇ ਜੀਵਨ ਸਰਟੀਫਿਕੇਟ ਦੀ ਪ੍ਰਕਿਰਿਆ ਪੂਰੀ ਕਰਵਾਉਣਾ ਹੈ। ਜਿਨ੍ਹਾਂ ਪੈਨਸ਼ਨਰਾਂ ਨੇ ਅਜੇ ਤੱਕ ਇਹ ਰਸਮੀ ਕਾਰਵਾਈਆਂ ਪੂਰੀਆਂ ਨਹੀਂ ਕੀਤੀਆਂ, ਉਹ ਜ਼ਿਲ੍ਹਾ ਖ਼ਜ਼ਾਨਾ ਦਫ਼ਤਰ ਜਾਂ ਆਪਣੇ ਨੇੜਲੇ ਉਪ-ਖ਼ਜ਼ਾਨਾ ਦਫ਼ਤਰ ਵਿਖੇ ਪਹੁੰਚ ਕੇ ਇਹ ਕੰਮ ਕਰਵਾ ਸਕਦੇ ਹਨ। ਉਨ੍ਹਾਂ ਸਮੂਹ ਪੈਨਸ਼ਨਰਾਂ ਅਤੇ ਪਰਿਵਾਰਕ ਪੈਨਸ਼ਨਰਾਂ ਨੂੰ ਅਪੀਲ ਕੀਤੀ ਕਿ ਉਹ 19 ਤੋਂ 21 ਨਵੰਬਰ ਤੱਕ ਲੱਗਣ ਵਾਲੇ ਇਸ ਮੇਲੇ ਦਾ ਵੱਧ ਤੋਂ ਵੱਧ ਲਾਭ ਉਠਾਉਣ ਅਤੇ ਆਪਣੀਆਂ ਰਸਮੀ ਕਾਰਵਾਈਆਂ ਸਮੇਂ ਸਿਰ ਪੂਰੀਆਂ ਕਰਵਾਉਣ।