- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕਾਂਗਰਸ ਤੇ ਆਮ ਆਦਮੀ ਪਾਰਟੀ ਦੀਆਂ ਕਾਰਗੁਜ਼ਾਰੀਆਂ ਕਾਰਨ ਪੰਜਾਬ ਦੇ ਲੋਕ ਕਦੇ ਮੁਆਫ਼ ਨਹੀਂ ਕਰਨਗੇ : ਸੁਰਿੰਦਰ ਜਾਜਾ

ਅੰਮ੍ਰਿਤਪਾਲ ਬਾਜਵਾ, ਪੰਜਾਬੀ ਜਾਗਰਣ, ਟਾਂਡਾ ਉੜਮੁੜ : ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਪੰਜਾਬ ਅੰਦਰ ਭਾਜਪਾ ਦੀ ਸਰਕਾਰ ਬਣਾਉਣ ਅਤੇ ਜ਼ਿਲ੍ਹਾ ਹੁਸ਼ਿਆਰਪੁਰ ਦੀਆਂ ਸਾਰੀਆਂ ਸੀਟਾਂ ਜਿੱਤਣ ਸਬੰਧੀ ਵਿਚਾਰ-ਵਟਾਂਦਰਾ ਕਰਨ ਲਈ ਐਸਸੀ ਮੋਰਚਾ ਆਈਟੀ ਸੈੱਲ ਭਾਜਪਾ ਪੰਜਾਬ ਦੇ ਸਹਾਇਕ ਕਨਵੀਨਰ ਸੁਰਿੰਦਰ ਜਾਜਾ ਦੀ ਅਗਵਾਈ ਹੇਠ ਮੀਟਿੰਗ ਕੀਤੀ ਗਈ। ਇਸ ਮੌਕੇ ਸੁਰਿੰਦਰ ਜਾਜਾ ਨੇ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਸਰਕਾਰਾਂ ਦੀ ਆਲੋਚਨਾ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕ ਇਨ੍ਹਾਂ ਦੀਆਂ ਕਾਰਗੁਜ਼ਾਰੀਆਂ ਨੂੰ ਕਦੇ ਮੁਆਫ਼ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ, ਗੈਂਗਸਟਰਵਾਦ, ਭ੍ਰਿਸ਼ਟਾਚਾਰ ਅਤੇ ਵਧ ਰਹੇ ਕਰਜ਼ੇ ਵਰਗੀਆਂ ਸਮੱਸਿਆਵਾਂ ਕਾਰਨ ਲੋਕ ਪ੍ਰੇਸ਼ਾਨ ਹਨ।