- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅਣਐਲਾਨੇ ਬਿਜਲੀ ਕੱਟਾਂ ਤੋਂ ਲੋਕ ਪ੍ਰੇਸ਼ਾਨ: ਤਰਸੇਮ ਮਿਨਹਾਸ

ਹਰਮਨਜੀਤ ਸਿੰਘ ਸੈਣੀ, ਪੰਜਾਬੀ ਜਾਗਰਣ, ਮੁਕੇਰੀਆਂ: ਪਿਛਲੇ ਕੁਝ ਦਿਨਾਂ ਤੋਂ ਮੁਕੇਰੀਆਂ ਖੇਤਰ ਵਿੱਚ ਲਗਾਤਾਰ ਲੱਗ ਰਹੇ ਅਣਐਲਾਨੇ ਬਿਜਲੀ ਕੱਟਾਂ ਨੇ ਆਮ ਲੋਕਾਂ ਦੀਆਂ ਮੁਸ਼ਕਲਾਂ ਵਿੱਚ ਵਾਧਾ ਕਰ ਦਿੱਤਾ ਹੈ। ਬਿਜਲੀ ਦੀ ਅਨਿਯਮਿਤ ਸਪਲਾਈ ਕਾਰਨ ਜਿੱਥੇ ਘਰੇਲੂ ਖਪਤਕਾਰ ਪ੍ਰੇਸ਼ਾਨ ਹਨ, ਉੱਥੇ ਹੀ ਦੁਕਾਨਦਾਰਾਂ, ਵਪਾਰੀਆਂ ਅਤੇ ਛੋਟੇ ਕਾਰੋਬਾਰੀਆਂ ਦਾ ਕੰਮਕਾਜ ਵੀ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਿਹਾ ਹੈ। ਇਸ ਸਬੰਧੀ ਜ਼ਿਲ੍ਹਾ ਕਾਂਗਰਸ ਦੇ ਮੀਤ ਪ੍ਰਧਾਨ ਤਰਸੇਮ ਮਿਨਹਾਸ ਨੇ ਪੰਜਾਬ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਨਿਰਵਿਘਨ ਬਿਜਲੀ ਸਪਲਾਈ ਦੇਣ ਦੇ ਸਰਕਾਰੀ ਦਾਅਵੇ ਜ਼ਮੀਨੀ ਹਕੀਕਤ ਤੋਂ ਕੋਹਾਂ ਦੂਰ ਹਨ। ਸੱਤਾ ਵਿੱਚ ਆਉਣ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਲੋਕਾਂ ਨੂੰ 24 ਘੰਟੇ ਬਿਜਲੀ ਸਪਲਾਈ ਦੇਣ ਦੇ ਵੱਡੇ-ਵੱਡੇ ਵਾਅਦੇ ਕੀਤੇ ਸਨ, ਪਰ ਅੱਜ ਮੁਕੇਰੀਆਂ ਸਮੇਤ ਕਈ ਖੇਤਰਾਂ ਵਿੱਚ ਬਿਨਾਂ ਕਿਸੇ ਅਗਾਊਂ ਸੂਚਨਾ ਦੇ ਵਾਰ-ਵਾਰ ਬਿਜਲੀ ਬੰਦ ਹੋਣਾ ਸਰਕਾਰ ਦੇ ਪ੍ਰਬੰਧਾਂ ਦੀ ਪੋਲ ਖੋਲ੍ਹ ਰਿਹਾ ਹੈ। ਬਿਜਲੀ ਕੱਟਾਂ ਕਾਰਨ ਪਾਣੀ ਦੀ ਸਪਲਾਈ, ਘਰੇਲੂ ਕੰਮਕਾਜ ਅਤੇ ਵਿਦਿਆਰਥੀਆਂ ਦੀ ਪੜ੍ਹਾਈ ਪ੍ਰਭਾਵਿਤ ਹੋ ਰਹੀ ਹੈ। ਇਸ ਦੇ ਨਾਲ ਹੀ ਛੋਟੇ ਵਪਾਰੀਆਂ ਨੂੰ ਵੀ ਆਰਥਿਕ ਨੁਕਸਾਨ ਸਹਿਣਾ ਪੈ ਰਿਹਾ ਹੈ। ਸਰਦੀਆਂ ਦੇ ਮੌਸਮ ਵਿੱਚ ਵੀ ਬਿਜਲੀ ਕੱਟਾਂ ਦਾ ਜਾਰੀ ਰਹਿਣਾ ਚਿੰਤਾਜਨਕ ਹੈ।