- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਦ ਕੈਂਬਰਿਜ ਅਰਥ ਸਕੂਲ ਦੇ ਖਿਡਾਰੀਆਂ ਨੇ ਜਿੱਤੇ 10 ਤਗਮੇ

ਗੌਰਵ ਪੰਜਾਬੀ ਜਾਗਰਣ, ਗੜ੍ਹਦੀਵਾਲਾ: ‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-4 ਤਹਿਤ ਬਟਾਲਾ ਵਿੱਚ ਕਰਵਾਏ ਗਏ ਵੁਸ਼ੂ ਮੁਕਾਬਲਿਆਂ ਵਿੱਚ ਦ ਕੈਂਬਰਿਜ ਅਰਥ ਸਕੂਲ, ਗੜ੍ਹਦੀਵਾਲਾ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕੁੱਲ 10 ਤਗਮੇ ਜਿੱਤੇ। ਇਨ੍ਹਾਂ ਵਿੱਚ 3 ਚਾਂਦੀ ਅਤੇ 7 ਕਾਂਸੀ ਦੇ ਤਗਮੇ ਸ਼ਾਮਲ ਹਨ। ਖਿਡਾਰੀਆਂ ਦੀ ਇਸ ਸ਼ਾਨਦਾਰ ਪ੍ਰਾਪਤੀ ’ਤੇ ਸਕੂਲ ਦੇ ਚੇਅਰਮੈਨ ਬਲਰਾਜ ਮਹਿੰਦਰੂ, ਪ੍ਰਿੰਸੀਪਲ ਕੁਲਜੀਤ ਕੌਰ ਅਤੇ ਵਾਈਸ ਪ੍ਰਿੰਸੀਪਲ ਰਾਹੁਲ ਜਸਰਾ ਨੇ ਜੇਤੂ ਖਿਡਾਰੀਆਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ। ਇਸ ਮੌਕੇ ਵੁਸ਼ੂ ਕੋਚ ਪਰਵਿੰਦਰ ਸਿੰਘ ਨੇ ਖਿਡਾਰੀਆਂ ਦੀ ਮਿਹਨਤ, ਲਗਨ ਅਤੇ ਅਨੁਸ਼ਾਸਨ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਇਹ ਸਫਲਤਾ ਖਿਡਾਰੀਆਂ ਦੇ ਨਿਰੰਤਰ ਅਭਿਆਸ ਅਤੇ ਸਮਰਪਣ ਦਾ ਨਤੀਜਾ ਹੈ। ਇਨ੍ਹਾਂ ਮੁਕਾਬਲਿਆਂ ਵਿੱਚ ਤੇਜਵੀਰ ਸਿੰਘ, ਗੁਰਨੂਰ ਸਿੰਘ ਅਤੇ ਰਵਨੀਤ ਕੌਰ ਨੇ ਚਾਂਦੀ ਦੇ ਤਗਮੇ ਜਿੱਤੇ, ਜਦਕਿ ਅੰਮ੍ਰਿਤ ਸਿੰਘ, ਅਗਮ ਡਡਵਾਲ , ਸਾਹਿਬਜੋਤ ਸਿੰਘ ,ਪ੍ਰਭਲੀਨ ਕੌਰ, ਅਰਸ਼ਪ੍ਰੀਤ ਕੌਰ ਅਤੇ ਵਿਸ਼ਾਲ ਕੁਮਾਰ ਨੇ ਵੀ ਕਾਂਸੀ ਦੇ ਤਗਮੇ ਜਿੱਤ ਕੇ ਸਕੂਲ ਦਾ ਮਾਣ ਵਧਾਇਆ। ਇਸੇ ਤਰ੍ਹਾਂ ਸਕੂਲ ਦੀ ਖਿਡਾਰਨ ਸਾਂਝਦੀਪ ਕੌਰ ਕੰਗ ਨੇ ਫਰੀਦਕੋਟ ਵਿਖੇ ਹੋਏ ਤਾਈਕਵਾਂਡੋ ਮੁਕਾਬਲਿਆਂ ਵਿੱਚ ਕਾਂਸੀ ਦਾ ਤਗਮਾ ਜਿੱਤ ਕੇ ਆਪਣੀ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ।