- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਡੀ.ਆਈ.ਜੀ. ਜਲੰਧਰ ਰੇਂਜ ਵਲੋਂ ਆਗਾਮੀ ਚੋਣਾਂ ਦੇ ਮੱਦੇਨਜ਼ਰ ਚੌਕਸੀ ਅਤੇ ਸੁਰੱਖਿਆ ਵਧਾਉਣ ਦੇ ਨਿਰਦੇਸ਼

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਹੁਸ਼ਿਆਰਪੁਰ : ਆਗਾਮੀ ਵਿਧਾਨ ਸਭਾ ਚੋਣਾਂ ਅਤੇ ਸੁਰੱਖਿਆ ਪ੍ਰਬੰਧਾਂ ਦੇ ਮੱਦੇਨਜ਼ਰ ਜਲੰਧਰ ਰੇਂਜ ਦੇ ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ ਨਵੀਨ ਸਿੰਗਲਾ ਨੇ ਅੱਜ ਇਥੇ ਰੇਂਜ ਦੇ ਸੀਨੀਅਰ ਪੁਲਿਸ ਅਧਿਕਾਰੀਆਂ ਅਤੇ ਹਿਮਾਚਲ ਪ੍ਰਦੇਸ਼ ਦੇ ਹੁਸ਼ਿਆਰਪੁਰ ਨਾਲ ਲੱਗਦੇ ਜ਼ਿਲ੍ਹਿਆਂ ਦੇ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਆਉਂਦੇ ਦਿਨਾਂ ਵਿਚ ਚੌਕਸੀ ਅਤੇ ਸੁਰੱਖਿਆਂ ਨੂੰ ਹੋਰ ਵਧਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਦੋਵਾਂ ਰਾਜਾਂ ਦੇ ਸਰਹੱਦੀ ਜ਼ਿਲ੍ਹਿਆਂ ਵਿਚ ਸੁਰੱਖਿਆ ਪ੍ਰਬੰਧ ਹੋਰ ਪੁਖਤਾ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਇੰਟਰ ਸਟੇਟ ਨਾਕਿਆਂ ’ਤੇ ਪਹਿਲਾਂ ਨਾਲੋਂ ਚੌਕਸੀ ਅਤੇ ਨਫਰੀ ਨੂੰ ਹੋਰ ਵਧਾਇਆ ਜਾਵ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਸ਼ੱਕੀ ਸਰਗਰਮੀ ’ਤੇ ਨਜ਼ਰ ਰੱਖੀ ਜਾ ਸਕੇ। ਉਨ੍ਹਾਂ ਕਿਹਾ ਕਿ ਹਿਮਾਚਲ ਪ੍ਰਦੇਸ਼ ਦੇ ਹੁਸ਼ਿਆਰਪੁਰ ਨਾਲ ਲੱਗਦੇ ਜ਼ਿਲ੍ਹਿਆਂ ਦੇ ਪੁਲਿਸ ਅਧਿਕਾਰੀਆਂ ਦਾ ਹੁਸ਼ਿਆਰਪੁਰ ਪੁਲਿਸ ਨਾਲ ਲਗਾਤਾਰ ਤਾਲਮੇਲ ਹੋਣਾ ਚਾਹੀਦਾ ਹੈ ਜਿਸ ਨਾਲ ਤੁਰੰਤ ਅਤੇ ਸਮੇਂ ਸਿਰ ਅਹਿਮ ਜਾਣਕਾਰੀਆਂ ਸਾਂਝੀਆਂ ਕੀਤੀਆਂ ਜਾ ਸਕਣ।