-

ਪੰਜਾਬੀ ਜਾਗਰਣ ਕੇਂਦਰ, ਹੁਸ਼ਿਆਰਪੁਰ : ਥਾਣਾ ਮੇਹਟੀਆਣਾ ਦੀ ਪੁਲਿਸ ਨੇ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਕੇ ਮਾਮਲਾ ਦਰਜ ਕਰ ਲਿਆ ਹੈ। ਕਾਬੂ ਕੀਤੇ ਮੁਲਜ਼ਮ ਦੀ ਪਛਾਣ ਤੇਜਇੰਦਰ ਸਿਘ ਵਾਸੀ ਨਗਦੀਪੁਰ ਥਾਣਾ ਮਾਹਿਲਪੁਰ ਜ਼ਿਲ੍ਹ ਹੁਸ਼ਿਆਰਪੁਰ ਦੇ ਰੂਪ 'ਚ ਹੋਈ ਹੈ। ਜਾਣਕਾਰੀ ਦਿੰਦੇ ਹੋਏ ਏਐੱਸਆਈ ਕਸ਼ਮੀਰ ਲਾਲ ਨੇ ਦੱਸਿਆ ਕਿ ਉਹ ਪੁਲਿਸ ਮੁਲਾਜ਼ਮਾਂ ਸਮੇਤ ਪੁਲ ਨਹਿਰ ਨਡਾਲੋਂ ਵਿਖੇ ਗਸ਼ਤ ਕਰ ਰਹੇ ਸਨ। ਇਸ ਦੌਰਾਨ ਈਸਪੁਰ ਵਾਲੇ ਪਾਸਿਓ ਉਕਤ ਵਿਅਕਤੀ ਪਲਾਸਟਿਕ ਦਾ ਬੋਰਾ ਚੁੱਕੀ ਜਾ ਰਿਹਾ ਸੀ, ਜਿਸ ਦੀ ਸ਼ੱਕ ਦੇ ਆਧਾਰ 'ਤੇ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ 24 ਬੋਤਲਾਂ ਚੰਡੀਗੜ੍ਹ ਮਾਰਕਾ ਬਰਾਮਦ ਕੀਤੀਆਂ ਗਈਆਂ। ਜਿਸ ਸਬੰਧੀ ਥਾਣਾ ਮੇਹਟੀਆਣਾ ਦੀ ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।