- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅਕਾਲੀ-ਭਾਜਪਾ ਗਠਜੋੜ ਦਾ ਸ਼ੰਭੂ ਭਾਰਤੀ ਤੇ ਜਥੇਦਾਰ ਮੰਝਪੁਰ ਵੱਲੋਂ ਸਵਾਗਤ

ਹਰਮਨਜੀਤ ਸਿੰਘ ਸੈਣੀ, ਪੰਜਾਬੀ ਜਾਗਰਣ, ਮੁਕੇਰੀਆਂ : 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਰਤੀ ਜਨਤਾ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ (ਬ) ਦਰਮਿਆਨ ਹੋਏ ਗਠਜੋੜ ਦਾ ਭਾਜਪਾ ਦੇ ਸੀਨੀਅਰ ਆਗੂ ਅਤੇ ਮੁਕੇਰੀਆਂ ਹਲਕੇ ਤੋਂ ਵਿਧਾਨ ਸਭਾ ਟਿਕਟ ਦੇ ਦਾਅਵੇਦਾਰ ਸ਼ੰਭੂ ਨਾਥ ਭਾਰਤੀ ਮੌਜੋਵਾਲ ਅਤੇ ਅਕਾਲੀ ਦਲ ਦੇ ਮੁਲਾਜ਼ਮ ਵਿੰਗ ਦੇ ਪ੍ਰਧਾਨ ਜਥੇਦਾਰ ਈਸ਼ਰ ਸਿੰਘ ਮੰਝਪੁਰ ਨੇ ਭਰਵਾਂ ਸਵਾਗਤ ਕੀਤਾ ਹੈ। ਇਸ ਮੌਕੇ ਸ਼ੰਭੂ ਨਾਥ ਭਾਰਤੀ ਨੇ ਕਿਹਾ ਕਿ ਇਹ ਗਠਜੋੜ ਸਿਰਫ਼ ਦੋ ਸਿਆਸੀ ਪਾਰਟੀਆਂ ਦਾ ਸਮਝੌਤਾ ਨਹੀਂ, ਸਗੋਂ ਪੰਜਾਬ ਦੀ ਅਮਨ-ਸ਼ਾਂਤੀ, ਹਿੰਦੂ-ਸਿੱਖ ਭਾਈਚਾਰਕ ਸਾਂਝ ਅਤੇ ਸਰਬਪੱਖੀ ਵਿਕਾਸ ਦੀ ਨਵੀਂ ਸ਼ੁਰੂਆਤ ਹੈ। ਉਨ੍ਹਾਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਇਸ ਗਠਜੋੜ ਦੀ ਮੁੜ ਸਥਾਪਨਾ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਅਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਧੰਨਵਾਦ ਕੀਤਾ।