
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਵਰਕਰ ਪਾਰਟੀ ਅਤੇ ਦੇਸ਼ ਦੀ ਰੀੜ ਦੀ ਹੱਡੀ: ਰੋੜੀ, ਲਾਲਪੁਰਾ

ਦਲਵਿੰਦਰ ਸਿੰਘ ਮਨੋਚਾ, ਪੰਜਾਬੀ ਜਾਗਰਣ, ਗੜਸ਼ੰਕਰ : ਆਮ ਆਦਮੀ ਪਾਰਟੀ ਵੱਲੋਂ ਗੜਸ਼ੰਕਰ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਡਿਪਟੀ ਸਪੀਕਰ ਜੈ ਕਿਸ਼ਨ ਸਿੰਘ ਰੋੜੀ ਅਤੇ ਵਿਧਾਇਕ ਯੂਥ ਪ੍ਰਧਾਨ ਪੰਜਾਬ ਮਨਜਿੰਦਰ ਸਿੰਘ ਲਾਲਪੁਰਾ ਨੇ ਸਬੂਤ ਨੂੰ ਕਰਦਿਆਂ ਕਿਹਾ ਕਿ ਵਰਕਰ ਪਾਰਟੀ ਅਤੇ ਦੇਸ਼ ਦੀ ਰੀੜ੍ਹ ਦੀ ਹੱਡੀ ਹੁੰਦੇ ਹਨ। ਇਸ ਮੌਕੇ ਲਾਲਪੁਰਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਮਜ਼ਬੂਤੀ ਵਿੱਚ ਨੌਜਵਾਨਾਂ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੈ। ਨੌਜਵਾਨ ਵਰਗ ਪਾਰਟੀ ਦੀਆਂ ਨੀਤੀਆਂ ਅਤੇ ਲੋਕ ਪੱਖੀ ਸੋਚ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਅਹਿਮ ਯੋਗਦਾਨ ਪਾ ਰਿਹਾ ਹੈ। ਉਨ੍ਹਾਂ ਯੂਥ ਵਰਕਰਾਂ ਨੂੰ ਪੂਰੇ ਜੋਸ਼ ਅਤੇ ਇਕਜੁਟਤਾ ਨਾਲ ਲੋਕਾਂ ਦੀ ਸੇਵਾ ਵਿੱਚ ਜੁਟੇ ਰਹਿਣ ਲਈ ਪ੍ਰੇਰਿਤ ਕੀਤਾ। ਸਮਾਗਮ ਦੌਰਾਨ ਯੂਥ ਵਰਕਰਾਂ ਨੇ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਅਤੇ ਲੋਕਾਂ ਨਾਲ ਲਗਾਤਾਰ ਸੰਪਰਕ ਬਣਾਈ ਰੱਖਣ ਦਾ ਵਿਸ਼ਵਾਸ ਪ੍ਰਗਟ ਕੀਤਾ। ਇਸ ਮੌਕੇ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਤੇ ਹਲਕਾ ਵਿਧਾਇਕ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਕਿਹਾ ਕਿ ਯੂਥ ਵਰਕਰਾਂ ਦੀ ਮਿਹਨਤ, ਜੋਸ਼ ਅਤੇ ਸਮਰਪਣ ਸਦਕਾ ਪਾਰਟੀ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦਾ ਨੌਜਵਾਨ ਬਦਲਾਅ ਦਾ ਸਭ ਤੋਂ ਵੱਡਾ ਵਾਹਕ ਹੈ ਅਤੇ ਆਮ ਆਦਮੀ ਪਾਰਟੀ ਨੇ ਹਮੇਸ਼ਾ ਨੌਜਵਾਨਾਂ ਨੂੰ ਅੱਗੇ ਆਉਣ ਦੇ ਮੌਕੇ ਦਿੱਤੇ ਹਨ। ਇਸ ਮੌਕੇ ਯੂਥ ਪ੍ਰਧਾਨ ਪ੍ਰਿੰਸ ਚੌਧਰੀ, ਹਲਕਾ ਸੰਗਠਨ ਇੰਚਾਰਜ ਅਤੇ ਓਐੱਸਡੀ ਚਰਨਜੀਤ ਸਿੰਘ ਚੰਨੀ, ਮਾਰਕੀਟ ਕਮੇਟੀ ਤੋਂ ਚੇਅਰਮੈਨ ਬਲਦੀਪ ਸਿੰਘ ਸੈਣੀ ਅਤੇ ਐੱਸਸੀ ਵਿੰਗ, ਕਿਸਾਨ ਵਿੰਗ, ਟਰੇਡ ਵਿੰਗ, ਮਹਿਲਾ ਵਿੰਗ, ਸੋਸ਼ਲ ਮੀਡੀਆ ਵਿੰਗ, ਬੀਸੀ ਵਿੰਗ, ਵੱਖ-ਵੱਖ ਪਿੰਡਾਂ ਤੋਂ ਯੂਥ ਕਲੱਬ, ਪਿੰਡਾਂ ਤੋਂ ਪੰਚ ਸਰਪੰਚ ਅਤੇ ਆਮ ਆਦਮੀ ਪਾਰਟੀ ਦੇ ਵਰਕਰ ਸ਼ਾਮਲ ਸਨ।