- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਲੋਕਾਂ ਨਾਲ ਕੀਤੀ ਮੁਲਾਕਾਤ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਸ਼ਾਮ ਚੁਰਾਸੀ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼ਾਮ ਚੁਰਾਸੀ ਵਿਖੇ ਵਿਸ਼ੇਸ਼ ਤੌਰ ’ਤੇ ਪਹੁੰਚ ਕੇ ਇਲਾਕੇ ਦੇ ਲੋਕਾਂ ਸਮੱਸਿਆਵਾਂ ਸੁਣੀਆਂ। ਇਸ ਮੌਕੇ ਸ਼੍ਰੋ ਹਲਕਾ ਸ਼ਾਮ ਚੁਰਾਸੀ ਦੇ ਪ੍ਰਧਾਨ ਸੰਦੀਪ ਸਿੰਘ ਸਿਕਰੀ ਵੀ ਹਾਜ਼ਰ ਰਹੇ। ਇਸ ਮੌਕੇ ਮੌਜੂਦ ਆਗੂਆਂ ਨੇ ਇਲਾਕੇ ਨਾਲ ਸਬੰਧਤ ਕਈ ਅਹਿਮ ਮਸਲਿਆਂ ’ਤੇ ਵੀ ਵਿਚਾਰ ਸਾਂਝੇ ਕੀਤੇ। ਇਸ ਮੌਕੇ ਹਲਕਾ ਸ਼ਾਮ ਚੁਰਾਸੀ ਦੇ ਅਕਾਲੀ ਦਲ ਪਾਰਟੀ ਦੇ ਪ੍ਰਧਾਨ ਸੰਦੀਪ ਸਿੰਘ ਸਿਕਰੀ ਵਲੋਂ ਦੂਜੀਆਂ ਪਾਰਟੀਆਂ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਏ ਬਹੁਤ ਸਾਰੇ ਆਗੂਆਂ ਅਤੇ ਵਰਕਰਾਂ ਦਾ ਸਵਾਗਤ ਕੀਤਾ ਗਿਆ। ਸੰਦੀਪ ਸਿੰਘ ਸਿਕਰੀ ਨੇ ਕਿਹਾ ਕਿ ਲੋਕ ਮੌਜੂਦਾ ਸਰਕਾਰ ਦੀਆਂ ਨੀਤੀਆਂ ਤੋਂ ਨਾਖੁਸ਼ ਹੋ ਕੇ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ’ਤੇ ਭਰੋਸਾ ਜਤਾ ਰਹੇ ਹਨ। ਉਨ੍ਹਾਂ ਕਿਹਾ ਕਿ ਸ਼ਾਮ ਚੁਰਾਸੀ ਹਲਕੇ ਵਿੱਚੋਂ ਵੀ ਵੱਡੀ ਗਿਣਤੀ ਵਿੱਚ ਲੋਕ ਪਾਰਟੀ ਨਾਲ ਜੁੜ ਰਹੇ ਹਨ, ਜਿਸ ਨਾਲ ਪਾਰਟੀ ਨੂੰ ਹੋਰ ਮਜ਼ਬੂਤੀ ਮਿਲ ਰਹੀ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਹਲਕਾ ਸ਼ਾਮ ਚੁਰਾਸੀ ਦੇ ਵਿਕਾਸ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ ਅਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਲਗਾਤਾਰ ਯਤਨ ਕੀਤੇ ਜਾਣਗੇ।