
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਇਨ੍ਹਾਂ ਰਾਹੀਂ ਬਿਆਸ ਦਰਿਆ ਵਿੱਚ ਲਗਾਤਾਰ ਕਰੀਬ 16 ਹਜ਼ਾਰ ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ। ਪਾਣੀ ਦੀ ਆਮਦ ਅਤੇ ਪੱਧਰ ’ਤੇ ਬੀਬੀਐਮਬੀ ਵੱਲੋਂ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ।

ਦੀਪਕ ਅਗਨੀਹੋਤਰੀ, ਪੰਜਾਬੀ ਜਾਗਰਣ, ਹੁਸ਼ਿਆਰਪੁਰ: ਹਿਮਾਚਲ ਪ੍ਰਦੇਸ਼ ਵਿੱਚ ਲਗਾਤਾਰ ਹੋ ਰਹੀ ਭਾਰੀ ਬਾਰਿਸ਼ ਕਾਰਨ ਪੋਂਗ ਡੈਮ ਦੀ ਮਹਾਰਾਣਾ ਪ੍ਰਤਾਪ ਸਾਗਰ ਝੀਲ ਵਿੱਚ ਪਾਣੀ ਦਾ ਪੱਧਰ ਤੇਜ਼ੀ ਨਾਲ ਵਧ ਰਿਹਾ ਹੈ। ਪਿਛਲੇ ਇਕ ਹਫ਼ਤੇ ਦੌਰਾਨ ਪਾਣੀ ਦਾ ਪੱਧਰ ਲਗਭਗ 10 ਤੋਂ 12 ਫੁੱਟ ਵਧਿਆ ਹੈ। ਮੰਗਲਵਾਰ ਨੂੰ ਡੈਮ ਦਾ ਪਾਣੀ ਪੱਧਰ 1357.02 ਫੁੱਟ ਦਰਜ ਕੀਤਾ ਗਿਆ, ਜਦਕਿ ਝੀਲ ਵਿੱਚ ਪਾਣੀ ਦੀ ਆਮਦ ਲਗਭਗ 35 ਹਜ਼ਾਰ ਕਿਊਸਿਕ ਰਹੀ।
ਪਾਣੀ ਦੀ ਵਧਦੀ ਆਮਦ ਨੂੰ ਦੇਖਦਿਆਂ ਭਾਖੜਾ ਬਿਆਸ ਪ੍ਰਬੰਧਨ ਬੋਰਡ (ਬੀਬੀਐਮਬੀ) ਵੱਲੋਂ 52 ਫਲੱਡ ਗੇਟਾਂ ਵਿੱਚੋਂ ਪੰਜ ਗੇਟ ਖੋਲ੍ਹ ਦਿੱਤੇ ਗਏ ਹਨ। ਇਨ੍ਹਾਂ ਰਾਹੀਂ ਬਿਆਸ ਦਰਿਆ ਵਿੱਚ ਲਗਾਤਾਰ ਕਰੀਬ 16 ਹਜ਼ਾਰ ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ। ਪਾਣੀ ਦੀ ਆਮਦ ਅਤੇ ਪੱਧਰ ’ਤੇ ਬੀਬੀਐਮਬੀ ਵੱਲੋਂ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ।
ਲੋਕਾਂ ਨੂੰ ਦਰਿਆ ਤੋਂ ਦੂਰ ਰਹਿਣ ਦੀ ਅਪੀਲ
ਬੀਬੀਐਮਬੀ ਪ੍ਰਬੰਧਕਾਂ ਵੱਲੋਂ ਬਿਆਸ ਦਰਿਆ ਦੇ ਕੰਢੇ ਵੱਸਦੇ ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਦੇ ਪਿੰਡਾਂ ਦੇ ਲੋਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ ਕੀਤੀ ਗਈ ਹੈ। ਲੋਕਾਂ ਨੂੰ ਦਰਿਆ ਦੇ ਨੇੜੇ ਨਾ ਜਾਣ ਅਤੇ ਸੁਰੱਖਿਅਤ ਦੂਰੀ ਬਣਾਈ ਰੱਖਣ ਲਈ ਕਿਹਾ ਗਿਆ ਹੈ, ਤਾਂ ਜੋ ਪਾਣੀ ਦਾ ਵਹਾਅ ਵਧਣ ਦੀ ਸਥਿਤੀ ਵਿੱਚ ਕਿਸੇ ਵੀ ਤਰ੍ਹਾਂ ਦੇ ਜਾਨੀ ਜਾਂ ਮਾਲੀ ਨੁਕਸਾਨ ਤੋਂ ਬਚਿਆ ਜਾ ਸਕੇ।