ਹਰਮਨਜੀਤ ਸਿੰਘ ਸੈਣੀ, ਮੁਕੇਰੀਆਂ

ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਨੂੰ ਧਿਆਨ ਵਿਚ ਰੱਖਦੇ ਹੋਏ ਕੈਂਬਿ੍ਜ ਓਵਰਸੀਜ਼ ਸਕੂਲ ਮੁਕੇਰੀਆਂ ਵੱਲੋਂ ਵੱਖ-ਵੱਖ ਪ੍ਰਕਾਰ ਦੀਆਂ ਗਤੀਵਿਧੀਆਂ ਕਰਵਾਈਆਂ ਜਾਂਦੀਆਂ ਹਨ। ਇਸੇ ਲੜੀ ਨੂੰ ਕਾਇਮ ਰੱਖਦੇ ਹੋਏ ਜਮਾਤ ਸੱਤਵੀਂ ਦੇ ਵਿਦਿਆਰਥੀਆਂ ਦਾ ਡਾਕਖਾਨੇ ਦਾ ਦੌਰਾ ਸਕੂਲ ਦੇ ਚੇਅਰਪਰਸਨ ਸ਼ਿਖਾ ਸਮਿਆਲ ਦੇ ਦਿਸ਼ਾ-ਨਿਰਦੇਸ਼ਾਂ ਅਤੇ ਪਿੰ੍ਸੀਪਲ ਠਾਕੁਰ ਪ੍ਰਵੀਨ ਸਿੰਘ ਦੀ ਅਗਵਾਈ ਹੇਠ ਕਰਵਾਇਆ ਗਿਆ। ਠਾਕੁਰ ਪ੍ਰਵੀਨ ਸਿੰਘ ਨੇ ਦੱਸਿਆ ਕਿ ਵਿਦਿਆਰਥੀਆਂ ਨੂੰ ਡਾਕਖਾਨੇ ਦੀ ਜਾਣਕਾਰੀ ਦੇਣ ਦਾ ਉਦੇਸ਼ ਅੱਜ ਦੇ ਟੈਕਨਾਲੌਜੀ ਦੇ ਜ਼ਮਾਨੇ ਵਿੱਚ ਵਿਦਿਆਰਥੀਆਂ ਨੂੰ ਚਿੱਠੀ ਪੱਤਰ ਦੀ ਵਰਤੋਂ ਤੇ ਉਸਦੀ ਅਹਿਮੀਅਤ ਤੋਂ ਜਾਣੂ ਕਰਵਾਉਣਾ ਹੈ। ਉਨਾਂ੍ਹ ਕਿਹਾ ਕਿ ਪੱਤਰ ਵਿਵਹਾਰ ਨੂੰ ਵਿਦਿਆਰਥੀ ਭੁੱਲ ਚੁੱਕੇ ਹਨ ਕਿਉਂਕਿ ਆਧੁਨਿਕ ਯੁੱਗ ਵਿੱਚ ਵਿਦਿਆਰਥੀ ਮੋਬਾਇਲ ਦੀ ਵਰਤੋਂ ਦੇ ਆਦੀ ਬਣ ਚੁੱਕੇ ਹਨ ਜਦਕਿ ਪੁਰਾਣੇ ਸੰਚਾਰ ਦੇ ਸਾਧਨ ਤੋਂ ਅਣਜਾਣ ਹੁੰਦੇ ਜਾ ਰਹੇ ਹਨ।

ਇਸ ਮੌਕੇ ਪੋਸਟ ਮਾਸਟਰ ਜੋਤੀ ਬਾਲਾ ਨੇ ਵਿਦਿਆਰਥੀਆਂ ਨੂੰ ਚਿੱਠੀ ਪੱਤਰ ਭੇਜਣ ਤੇ ਪ੍ਰਰਾਪਤ ਕਰਨ ਦੀ ਪੂਰੀ ਪ੍ਰਕਿਰਿਆ ਸਮੇਤ ਚਿੱਠੀਆਂ ਦੇ ਮਹੱਤਵ ਤੋਂ ਜਾਣੂ ਕਰਵਾਇਆ। ਉਨਾਂ੍ਹ ਵੱਲੋਂ ਵਿਦਿਆਰਥੀਆਂ ਨੂੰ ਵੱਖ-ਵੱਖ ਤਰਾਂ੍ਹ ਦੀਆਂ ਚਿੱਠੀਆਂ ਤੇ ਡਾਕਖਾਨੇ ਨਾਲ ਸੰਬੰਧੀ ਹੋਰ ਜਾਣਕਾਰੀ ਵੀ ਦਿੱਤੀ ਗਈ। ਇਸ ਸਮੇਂ ਕਈ ਵਿਦਿਆਰਥੀਆਂ ਨੇ ਆਪਣੇ ਰਿਸ਼ਤੇਦਾਰਾਂ ਤੇ ਸੰਬੰਧੀਆਂ ਨੂੰ ਚਿੱਠੀਆਂ ਭੇਜੀਆਂ ਤੇ ਅਗਾਂਹ ਤੋਂ ਪੱਤਰ ਵਿਵਹਾਰ ਕਰਦੇ ਰਹਿਣ ਦਾ ਪ੍ਰਣ ਲਿਆ।