- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅਣਐਲਾਨੇ ਬਿਜਲੀ ਕੱਟਾਂ ਵਿਰੁੱਧ ਅਕਾਲੀ ਦਲ ਵਲੋਂ ਵਿਸ਼ਾਲ ਧਰਨਾ

ਦੀਪਕ ਅਗਨੀਹੋਤਰੀ, ਪੰਜਾਬੀ ਜਾਗਰਣ
ਹੁਸ਼ਿਆਰਪੁਰ : ਪੰਜਾਬ ਵਿੱਚ ਅਣਐਲਾਨੇ ਅਤੇ ਲੰਬੇ ਬਿਜਲੀ ਕੱਟਾਂ ਦੇ ਮੁੱਦੇ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਹੁਸ਼ਿਆਰਪੁਰ ਵਿੱਚ ਸਰਕਾਰ ਖ਼ਿਲਾਫ਼ ਵਿਸ਼ਾਲ ਧਰਨਾ ਦਿੱਤਾ ਗਿਆ। ਇਸ ਮੌਕੇ ਅਕਾਲੀ ਵਰਕਰਾਂ ਅਤੇ ਆਗੂਆਂ ਤੋਂ ਇਲਾਵਾ ਕਿਸਾਨਾਂ, ਵਪਾਰੀਆਂ, ਉਦਯੋਗਪਤੀਆਂ, ਆਮ ਖਪਤਕਾਰਾਂ ਅਤੇ ਔਰਤਾਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰ ਕੇ ਬਿਜਲੀ ਕੱਟਾਂ ਖ਼ਿਲਾਫ਼ ਆਪਣਾ ਰੋਸ ਪ੍ਰਗਟ ਕੀਤਾ। ਜ਼ਿਲ੍ਹਾ ਪ੍ਰਧਾਨ ਸੰਜੀਵ ਤਲਵਾੜ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਨਿਰਵਿਘਨ ਬਿਜਲੀ ਸਪਲਾਈ ਦੇ ਦਾਅਵਿਆਂ ਅਤੇ ਜ਼ਮੀਨੀ ਹਕੀਕਤ ਵਿੱਚ ਵੱਡਾ ਫ਼ਰਕ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਲੰਬੇ ਅਣਐਲਾਨੇ ਕੱਟਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਿਸ ਨਾਲ ਘਰਾਂ ਦੇ ਨਾਲ-ਨਾਲ ਦੁਕਾਨਾਂ, ਕਾਰੋਬਾਰ, ਉਦਯੋਗ ਅਤੇ ਖੇਤੀਬਾੜੀ ਵੀ ਪ੍ਰਭਾਵਿਤ ਹੋ ਰਹੀ ਹੈ। ਸ਼੍ਰੋਮਣੀ ਅਕਾਲੀ ਦਲ ਪੰਜਾਬ ਦੇ ਉਪ ਪ੍ਰਧਾਨ ਜਤਿੰਦਰ ਸਿੰਘ ਲਾਲੀ ਬਾਜਵਾ ਨੇ ਕਿਹਾ ਬਿਜਲੀ ਸਿਰਫ਼ ਇੱਕ ਸਹੂਲਤ ਨਹੀਂ, ਸਗੋਂ ਅੱਜ ਦੇ ਸਮੇਂ ਵਿੱਚ ਲੋਕਾਂ ਦੀ ਬੁਨਿਆਦੀ ਜ਼ਰੂਰਤ ਹੈ। ਘੰਟਿਆਂਬੱਧੀ ਬਿਜਲੀ ਬੰਦ ਰਹਿਣ ਨਾਲ ਘਰੇਲੂ ਔਰਤਾਂ ਤੋਂ ਲੈ ਕੇ ਵਿਦਿਆਰਥੀਆਂ ਤੱਕ ਹਰ ਕੋਈ ਪ੍ਰਭਾਵਿਤ ਹੋ ਰਿਹਾ ਹੈ।
ਇਸ ਮੌਕੇ ਜਨਰਲ ਸਕੱਤਰ ਬਿਕਰਮਜੀਤ ਸਿੰਘ ਕਲਸੀ ਨੇ ਕਿਹਾ ਕਿ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਸਿਆਸੀ ਬਿਆਨਾਂ ਨਾਲ ਨਹੀਂ, ਜ਼ਮੀਨੀ ਪੱਧਰ ’ਤੇ ਹੱਲ ਕਰਨਾ ਪਵੇਗਾ। ਇਸ ਮੌਕੇ ਪ੍ਰਧਾਨ ਪ੍ਰੇਮ ਸਿੰਘ, ਨੀਤੀ ਤਲਵਾੜ, ਰਾਣਾ ਰਣਵੀਰ ਸਿੰਘ, ਜਸਵਿੰਦਰ ਸਿੰਘ, ਜਗਤਾਰ ਸਿੰਘ, ਐਡਵੋਕੇਟ ਸੁਖਬੀਰ ਸਿੰਘ, ਦਵਿੰਦਰ ਭਾਰਜ, ਇੰਦਰਜੀਤ ਕੰਗ, ਗੁਰਿੰਦਰ ਸਿੰਘ ਗੋਲਡੀ, ਮੱਖਣ ਸਿੰਘ ਨੇ ਵੀ ਸੰਬੋਧਿਤ ਕੀਤਾ। ਇਸ ਮੌਕੇ ਇਕਬਾਲ ਸਿੰਘ ਗੋਪੀ, ਗੁਰਬਖਸ਼ ਸਿੰਘ ਰੀਹਲ, ਜਗਤਾਰ ਸਿੰਘ, ਰਵਿੰਦਰ ਸਿੰਘ, ਸੰਜੀਵ ਥਾਪਰ, ਧਰਮਿੰਦਰ ਪਾਲ, ਮੀਨਾ ਕੁਮਾਰੀ, ਵੇਦ ਆਦੀਆ, ਮਨਪ੍ਰੀਤ ਸੰਧੂ, ਅਨੂਪ ਭਾਰਦਵਾਜ, ਸ਼੍ਰੀਮਤੀ ਸੰਜਨਾ, ਸਮੇਤ ਵੱਡੀ ਗਿਣਤੀ ਵਿੱਚ ਪਾਰਟੀ ਆਗੂ, ਅਹੁਦੇਦਾਰ, ਵਰਕਰ ਅਤੇ ਵੱਖ-ਵੱਖ ਵਰਗਾਂ ਦੇ ਲੋਕ ਹਾਜ਼ਰ ਸਨ।