ਵਸ਼ਿਸ਼ਟ ਭਾਰਤੀ ਸਕੂਲ ਵਿਖੇ ਧਾਰਮਿਕ ਸਮਾਗਮ ਕਰਵਾਇਆ
ਪ੍ਰਕਾਸ਼ ਪੁਰਬ ਮੌਕੇ ਵਸ਼ਿਸ਼ਟ ਭਾਰਤੀ ਸਕੂਲ ਵਿਖੇ ਧਾਰਮਿਕ ਸਮਾਗਮ ਕਰਵਾਇਆ
Publish Date: Mon, 23 Nov 2026 04:49 PM (IST)
Updated Date: Mon, 23 Nov 2026 04:52 PM (IST)
ਦੇਸ ਰਾਜ, ਪੰਜਾਬੀ ਜਾਗਰਣ ਤਲਵਾੜਾ : ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵਸ਼ਿਸ਼ਟ ਭਾਰਤੀ ਇੰਟਰਨੈਸ਼ਨਲ ਸਕੂਲ, ਦਾਤਾਰਪੁਰ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸਕੂਲ ਵਿੱਚ ਵਿਸ਼ੇਸ਼ ਪ੍ਰਾਰਥਨਾ ਸਭਾ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਵਿਦਿਆਰਥੀਆਂ ਨੇ ਗੁਰੂ ਸਾਹਿਬ ਨੂੰ ਯਾਦ ਕਰਦਿਆਂ ਅਰਦਾਸ ਕੀਤੀ ਅਤੇ ਸ਼ਬਦ ਗਾਇਨ ਰਾਹੀਂ ਮਾਹੌਲ ਨੂੰ ਭਗਤੀਮਈ ਬਣਾਇਆ। ਇਸ ਮੌਕੇ ਪਹਿਲੀ ਤੋਂ ਪੰਜਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੂੰ ਨੇੜਲੇ ਗੁਰਦੁਆਰਾ ਸਾਹਿਬ ਵਿਖੇ ਲਿਜਾਇਆ ਗਿਆ। ਉੱਥੇ ਪਾਠੀ ਸਿੰਘ ਜੀ ਨੇ ਬੱਚਿਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਨੇ ਗੁਰੂ ਸਾਹਿਬ ਦੇ ਤਿੰਨ ਮੁੱਖ ਸਿਧਾਂਤਾਂ ਨਾਮ ਜਪੋ, ਕਿਰਤ ਕਰੋ ਅਤੇ ਵੰਡ ਛਕੋ ਦੀ ਮਹੱਤਤਾ ਸਮਝਾਉਂਦਿਆਂ ਸੱਚੇ ਮਨ ਨਾਲ ਪਰਮਾਤਮਾ ਦਾ ਸਿਮਰਨ ਕਰਨ, ਨੇਕ ਕਰਮ ਕਰਨ ਅਤੇ ਸਭ ਨਾਲ ਪਿਆਰ ਤੇ ਨਿਮਰਤਾ ਨਾਲ ਪੇਸ਼ ਆਉਣ ਦੀ ਪ੍ਰੇਰਣਾ ਦਿੱਤੀ। ਇਸ ਧਾਰਮਿਕ ਸਮਾਗਮ ਰਾਹੀਂ ਵਿਦਿਆਰਥੀਆਂ ਨੇ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਦਾ ਸੰਦੇਸ਼ ਪ੍ਰਾਪਤ ਕੀਤਾ।