ਵਿਸ਼ਾਲ ਨਗਰ ਕੀਰਤਨ ਸ਼੍ਰੀ ਖੁਰਾਲਗੜ੍ਹ ਸਾਹਿਬ ਵਿਖੇ ਪਹੁੰਚੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਬਾਣੀ ਮਾਰਗ ਵਿਸ਼ਾਲ ਨਗਰ ਕੀਰਤਨ ਕਾਂਸ਼ੀ ਵਾਰਾਨਸੀ ਤੋਂ ਤਪ ਅਸਥਾਨ ਸ਼੍ਰੀ ਖੁਰਾਲਗੜ੍ਹ ਸਾਹਿਬ ਵਿਖੇ ਪਹੁੰਚੇ
Publish Date: Thu, 19 Nov 2026 03:45 PM (IST)
Updated Date: Thu, 19 Nov 2026 03:48 PM (IST)
ਅਸ਼ਵਨੀ ਸ਼ਰਮਾ, ਪੰਜਾਬੀ ਜਾਗਰਣ ਬੀਣੇਵਾਲ ਬੀਤ : ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜਨਮ ਅਸਥਾਨ ਕਾਂਸ਼ੀ ਤੋ ਆਰੰਭ ਹੋ ਕੇ ਤਪ ਅਸਥਾਨ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਪਹੁੰਚੇ। ਸਤਿਗੁਰੂ ਰਵਿਦਾਸ ਵੈਲਫੇਅਰ ਸੁਸਾਇਟੀ ਵਲੋਂ ਗੁਰਦੇਵ ਸਿੰਘ ਲੁਧਿਆਣਾ ਅਤੇ ਉਹਨਾਂ ਦੀ ਸਮੁੱਚੀ ਟੀਮ ਵਲੋਂ ਇਸ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ ਸੀ। ਇਹ ਨਗਰ ਕੀਰਤਨ 11 ਨਵੰਬਰ 2026 ਤੋਂ ਕਾਂਸ਼ੀ ਵਾਰਾਨਸੀ ਤੋਂ ਆਰੰਭ ਹੋਏ ਸਨ। ਵੱਖ ਵੱਖ ਰਾਜਾਂ, ਪਿੰਡਾਂ ਸ਼ਹਿਰਾਂ ਤੋਂ ਹੁੰਦੇ ਹੋਇਆਂ ਇਹ ਨਗਰ ਕੀਰਤਨ ਤਪ ਅਸਥਾਨ ਸ਼੍ਰੀ ਖਰਾਲਗੜ੍ਹ ਸਾਹਿਬ ਵਿਖੇ ਪਹੁੰਚਿਆ। ਸ਼੍ਰੀ ਖੁਰਾਲਗੜ੍ਹ ਸਾਹਿਬ ਵੱਲੋਂ ਫੁੱਲਾਂ ਦੀ ਵਰਖਾ ਨਾਲ ਨਗਰ ਕੀਰਤਨ ਦਾ ਸਵਾਗਤ ਕੀਤਾ ਗਿਆ। ਇਸ ਮੌਕੇ ਗੁਰੂ ਘਰ ਕਮੇਟੀ ਦੇ ਪ੍ਰਧਾਨ ਬਾਬਾ ਕੇਵਲ ਸਿੰਘ ਵੱਲੋਂ ਸੰਗਤਾਂ ਨੂੰ ਸ਼੍ਰੀ ਖੁਰਾਲਗੜ੍ਹ ਸਾਹਿਬ ਦੇ ਇਤਿਹਾਸ ਅਤੇ ਗੁਰਬਾਣੀ ਨਾਲ ਜੋੜਨਾ ਕੀਤਾ। ਬਾਬਾ ਨਰੇਸ਼ ਸਿੰਘ ਵੱਲੋਂ ਸੰਗਤਾਂ ਨੂੰ ਕਾਰ ਸੇਵਾ ਸਬੰਧੀ ਬੇਨਤੀਆਂ ਕੀਤੀਆਂ ਅਤੇ ਬਾਬਾ ਸੁਖਦੇਵ ਸਿੰਘ ਵੱਲੋਂ ਆਈ ਹੋਈ ਸੰਗਤ ਦਾ ਸਿਰੋਪਾਓ ਦੇ ਕੇ ਸਨਮਾਨ ਕੀਤਾ ਗਿਆ। ਇਸ ਮੌਕੇ ਤੇ ਸੰਤ ਬਾਬਾ ਇੰਦਰਜੀਤ ਸਿੰਘ ਕਾਨਪੁਰ ਵਾਲੇ ਵਿਸ਼ੇਸ਼ ਤੌਰ ਤੇ ਹਾਜਰੀ ਭਰਨ ਲਈ ਪਹੁੰਚੇ। ਸੰਗਤਾਂ ਵਲੋਂ ਗੁਰੂ ਘਰ ਦੀਆਂ ਚੱਲ ਰਹੀਆਂ ਕਾਰ ਸੇਵਾਵਾਂ ਲਈ ਯੋਗਦਾਨ ਪਾਇਆ। ਇਸ ਮੌਕੇ ਬਾਬਾ ਸੁਖਦੇਵ ਸਿੰਘ, ਸਤਪਾਲ ਸਿੰਘ, ਸੇਵਾਦਾਰ ਵਿਸ਼ਾਲ ਸਿੰਘ, ਸਾਹਿਲ ਕੁਮਾਰ, ਗੁਰਮੁਖ ਸਿੰਘ, ਸਤੀਸ਼ ਸਿੰਘ, ਹਰਮਨ ਸਿੰਘ, ਗਗਨਦੀਪ ਸਿੰਘ, ਮਿਸਤਰੀ ਜਸਪਾਲ ਸਿੰਘ ਹਾਜ਼ਰ ਸਨ।