- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵਿਕਟੋਰੀਆ ਇੰਟਰਨੈਸ਼ਨਲ ਸਕੂਲ ਵਿੱਚ ਵਿਸ਼ੇਸ਼ ਪ੍ਰਾਰਥਨਾ ਸਭਾ ਕਰਵਾਈ

ਹਰਮਨਜੀਤ ਸਿੰਘ ਸੈਣੀ, ਪੰਜਾਬੀ ਜਾਗਰਣ, ਮੁਕੇਰੀਆਂ: ਵਿਕਟੋਰੀਆ ਇੰਟਰਨੈਸ਼ਨਲ ਸਕੂਲ ਮੁਕੇਰੀਆਂ ਵਿਖੇ ਦੁਰਗਾ ਪੂਜਾ, ਨਰਾਤੇ ਅਤੇ ਦੁਸਹਿਰੇ ਦੇ ਪਾਵਨ ਤਿਉਹਾਰਾਂ ਨੂੰ ਸਮਰਪਿਤ ਵਿਸ਼ੇਸ਼ ਪ੍ਰਾਰਥਨਾ ਸਭਾ ਕਰਵਾਈ ਗਈ। ਇਸ ਦੌਰਾਨ ਵਿਦਿਆਰਥੀਆਂ ਨੂੰ ਭਾਰਤੀ ਸੱਭਿਆਚਾਰ, ਧਾਰਮਿਕ ਪਰੰਪਰਾਵਾਂ ਅਤੇ ਬੁਰਾਈ ’ਤੇ ਚੰਗਿਆਈ ਦੀ ਜਿੱਤ ਦੇ ਮਹੱਤਵ ਬਾਰੇ ਜਾਣਕਾਰੀ ਦਿੱਤੀ ਗਈ। ਸਭਾ ਦੌਰਾਨ ਅਧਿਆਪਕਾ ਕੋਮਲ ਨੇ ਨਰਾਤਿਆਂ ਦੀ ਮਹੱਤਤਾ ਬਾਰੇ ਚਾਨਣਾ ਪਾਉਂਦਿਆਂ ਮਾਂ ਦੁਰਗਾ ਦੇ ਨੌਂ ਸਰੂਪਾਂ ਅਤੇ ਉਨ੍ਹਾਂ ਦੇ ਅਰਥਾਂ ਬਾਰੇ ਵਿਸਥਾਰ ਨਾਲ ਦੱਸਿਆ। ਅਧਿਆਪਕਾ ਪ੍ਰੀਤੀ ਨੇ ਦੁਸਹਿਰੇ ਦੀ ਮਹੱਤਤਾ ਸਮਝਾਉਂਦਿਆਂ ਭਗਵਾਨ ਸ਼੍ਰੀ ਰਾਮ ਵੱਲੋਂ ਰਾਵਣ ’ਤੇ ਪ੍ਰਾਪਤ ਕੀਤੀ ਜਿੱਤ ਦੀ ਕਥਾ ਸੁਣਾਈ। ਪ੍ਰਿੰਸੀਪਲ ਅਰਚਨਾ ਸੂਦਨ ਨੇ ਵਿਦਿਆਰਥੀਆਂ ਨੂੰ ਚੰਗੇ ਸੰਸਕਾਰ ਅਪਣਾਉਣ, ਵੱਡਿਆਂ ਦਾ ਸਤਿਕਾਰ ਕਰਨ, ਅਨੁਸ਼ਾਸਨ ਵਿੱਚ ਰਹਿਣ ਅਤੇ ਸੱਚਾਈ ਦੇ ਮਾਰਗ ’ਤੇ ਚੱਲਣ ਲਈ ਪ੍ਰੇਰਿਤ ਕੀਤਾ।