ਇੰਟਰ ਜੋਨਲ ਯੁਵਕ ਤੇ ਵਿਰਾਸਤੀ ਮੇਲੇ ਦੀਆਂ ਤਿਆਰੀਆਂ ਜਾਰੀ
ਖਾਲਸਾ ਕਾਲਜ ’ਚ ਹੋ ਰਹੇ ਜੋਨਲ ਅਤੇ ਇੰਟਰ ਜੋਨਲ ਯੁਵਕ ਅਤੇ ਵਿਰਾਸਤੀ ਮੇਲੇ ਦੀਆਂ ਤਿਆਰੀਆਂ ਜਾਰੀ
Publish Date: Sat, 24 Oct 2026 04:49 PM (IST)
Updated Date: Sat, 24 Oct 2026 04:52 PM (IST)
ਸਤਨਾਮ ਲੋਈ, ਪੰਜਾਬੀ ਜਾਗਰਣ ਮਾਹਿਲਪੁਰ : ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਹੁਸ਼ਿਆਰਪੁਰ ਜ਼ੋਨ-5 ਅਧੀਨ ਆਉਂਦੇ 30 ਕਾਲਜਾਂ ਦਾ ਜ਼ੋਨਲ ਯੁਵਕ ਤੇ ਵਿਰਾਸਤੀ ਮੇਲਾ ਸ੍ਰੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਮਾਹਿਲਪੁਰ ਵਿਖੇ 3 ਤੋਂ 6 ਨਵੰਬਰ ਤੱਕ ਕਰਵਾਇਆ ਜਾਵੇਗਾ। ਇਸ ਤੋਂ ਬਾਅਦ ਇੰਟਰ-ਜ਼ੋਨਲ ਯੁਵਕ ਤੇ ਵਿਰਾਸਤੀ ਮੇਲਾ 10 ਤੋਂ 13 ਨਵੰਬਰ ਤੱਕ ਇਸੇ ਕਾਲਜ ਵਿੱਚ ਹੋਵੇਗਾ। ਕਾਲਜ ਦੇ ਪ੍ਰਿੰਸੀਪਲ ਡਾ. ਪਰਵਿੰਦਰ ਸਿੰਘ ਨੇ ਦੱਸਿਆ ਕਿ ਸੰਸਥਾ ਵਿੱਚ ਪਹਿਲੀ ਵਾਰ ਦੋਵੇਂ ਮੇਲੇ ਕਰਵਾਏ ਜਾ ਰਹੇ ਹਨ। ਜ਼ੋਨਲ ਮੇਲੇ ਵਿੱਚ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਉਨ੍ਹਾਂ ਦੱਸਿਆ ਕਿ ਇਹ ਮੇਲੇ ਕਾਲਜ ਦੇ ਬਾਨੀ ਸੰਤ ਬਾਬਾ ਹਰੀ ਸਿੰਘ ਕਹਾਰਪੁਰੀ ਅਤੇ ਸਾਬਕਾ ਪ੍ਰਿੰਸੀਪਲ ਹਰਭਜਨ ਸਿੰਘ ਦੀ ਯਾਦ ਨੂੰ ਸਮਰਪਿਤ ਹੋਣਗੇ। ਮੇਲੇ ਦਾ ਥੀਮ ‘ਪ੍ਰਤੀਯੋਗਤਾ ਤੋਂ ਪਾਰ; ਸਿਰਜਣਾ ਅਤੇ ਆਪਸੀ ਮਿਲਵਰਤਨ ਦਾ ਜਸ਼ਨ’ ਰੱਖਿਆ ਗਿਆ ਹੈ, ਜਿਸ ਦਾ ਉਦੇਸ਼ ਵਿਦਿਆਰਥੀਆਂ ਵਿੱਚ ਸਿਰਜਣਾਤਮਕਤਾ, ਸਾਂਝ ਅਤੇ ਸਦਭਾਵਨਾ ਨੂੰ ਉਤਸ਼ਾਹਿਤ ਕਰਨਾ ਹੈ। ਸਿੱਖ ਐਜੂਕੇਸ਼ਨਲ ਕੌਂਸਲ ਦੇ ਅਹੁਦੇਦਾਰਾਂ ਅਤੇ ਯੂਨੀਵਰਸਿਟੀ ਦੇ ਯੁਵਕ ਭਲਾਈ ਵਿਭਾਗ ਦੇ ਅਧਿਕਾਰੀਆਂ ਨੇ ਵਿਦਿਆਰਥੀਆਂ ਨੂੰ ਵੱਖ-ਵੱਖ ਮੁਕਾਬਲਿਆਂ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ।