ਸੁਖਬੀਰ ਬਾਦਲ ਨੇ 700 ਕਿਸਾਨਾਂ ਦੀਆਂ ਲਾਸ਼ਾਂ ’ਤੋਂ ਲੰਘ ਕੇ ਗਠਜੋੜ ਕੀਤਾ : ਦਸੂਹਾ ਸੁਖਬੀਰ ਬਾਦਲ ਨੇ 700 ਕਿਸਾਨਾਂ ਦੀਆਂ ਲਾਸਾ ਉਪਰੋ ਲੰਘ ਕੇ ਭਾਜਪਾ ਨਾਲ ਗਠਜੋੜ ਕੀਤਾ-ਮਨਜੀਤ ਸਿੰਘ ਦਸੂਹਾ|
Publish Date: Thu, 26 Nov 2026 05:37 PM (IST)
Updated Date: Thu, 26 Nov 2026 05:40 PM (IST)
ਅਮ੍ਰਿਤਪਾਲ ਬਾਜਵਾ, ਪੰਜਾਬੀ ਜਾਗਰਣ ਟਾਂਡਾ ਉੜਮੁੜ : ਸੁਖਬੀਰ ਸਿੰਘ ਬਾਦਲ ਨੇ ਕਿਸਾਨਾਂ ਦੀਆਂ 700 ਲਾਸ਼ਾਂ ਉਪਰੋਂ ਦੀ ਲੰਘ ਕੇ ਭਾਰਤੀ ਜਨਤਾ ਪਾਰਟੀ ਨਾਲ ਸਮਝੌਤਾ ਕਰਕੇ ਜਿੱਥੇ ਕਿਸਾਨਾਂ ਦੇ ਜਖਮਾਂ ਤੇ ਲੂਣ ਛਿੜਕਿਆ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਜਿਲਾ ਹੁਸ਼ਿਆਰਪੁਰ ਦੇ ਪ੍ਰਧਾਨ ਮਨਜੀਤ ਸਿੰਘ ਦਸੂਹਾ ਨੇ ਵਿਸ਼ੇਸ਼ ਗੱਲਬਾਤ ਕਰਦਿਆਂ ਕੀਤਾ। ਉਹਨਾ ਕਿਹਾ ਕਿ ਜਿਹੜਾ ਸੁਖਬੀਰ ਬਾਦਲ ਜਥੇਦਾਰ ਹਰਪ੍ਰੀਤ ਸਿੰਘ, ਜਥੇਦਾਰ ਰਘਬੀਰ ਸਿੰਘ, ਭਾਈ ਅੰਮ੍ਰਿਤਪਾਲ ਸਿੰਘ ਤੇ ਹੋਰ ਪੰਥ ਦੀ ਗੱਲ ਕਰਨ ਵਾਲੇ ਆਗੂਆਂ ਨੂੰ ਆਰ ਐਸ ਐਸ ਦੇ ਏਜੰਟ ਦੱਸਦਾ ਸੀ। ਉਹਨਾਂ ਕਿਹਾ ਕਿ ਅੱਜ ਕਿੱਥੇ ਗਈਆਂ ਕਿਸਾਨਾਂ ਦੀਆਂ ਮੰਗਾਂ, ਬੰਦੀ ਸਿੰਘਾਂ ਦੀਆਂ ਰਿਹਾਈ ਦੀਆਂ ਮੰਗਾਂ, ਪੰਜਾਬ ਦੇ ਪਾਣੀਆਂ ਦੀਆਂ ਮੰਗਾਂ, ਚੰਡੀਗੜ੍ਹ ਦੀਆਂ ਮੰਗਾਂ, ਭਾਖੜਾ ਡੈਮ ਦੀਆਂ ਮੰਗਾਂ ਜਿਨ੍ਹਾਂ ਨੂੰ ਵਿਸਾਰ ਕੇ ਸੁਖਬੀਰ ਬਾਦਲ ਨੇ ਭਾਜਪਾ ਨਾਲ ਹੱਥ ਮਿਲਾਇਆ। ਉਹਨਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਜਿੰਨੇ ਮਰਜ਼ੀ ਸਮਝੌਤੇ ਕਰ ਲਏ ਪੰਜਾਬ ਦੇ ਲੋਕ ਇਸ ਨੂੰ ਮੂੰਹ ਨਹੀਂ ਲਾਉਣਗੇ |ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਪਾਰਟੀ ਹਾਈ ਕਮਾਡ ਵਲੋਂ ਗਠਜੋੜ ਸਬੰਧੀ ਫੈਸਲਾ ਕਰਕੇ ਜਿਲਾ ਹੁਸਿਆਰਪੁਰ ਦੀਆਂ ਸਾਰੀਆਂ ਸੀਟਾਂ ਤੇ ਚੋਣ ਲੜਾਉਣ ਉਮੀਦਵਾਰ ਖੜੇ ਕੀਤੇ ਜਾਣਗੇ। ਇਸ ਮੌਕੇ ਉਹਨਾਂ ਨਾਲ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ, ਜ਼ਿਲ੍ਹਾ ਪ੍ਰਧਾਨ ਐਸ ਸੀ ਵਿੰਗ ਹੁਸ਼ਿਆਰਪੁਰ ਸੁਖਵਿੰਦਰ ਸਿੰਘ ਮੂਨਕ, ਸੀਨੀਅਰ ਨੌਜਵਾਨ ਅਕਾਲੀ ਆਗੂ ਸਰਬਜੀਤ ਸਿੰਘ ਗੋਲਡੀ ਦਸੂਹਾ, ਸਾਬਕਾ ਪੰਚ ਅਮਰਜੀਤ ਸਿੰਘ ਮੂਨਕ ਖੁਰਦ, ਜਥੇਦਾਰ ਕਿਰਪਾਲ ਸਿੰਘ ਜਾਜਾ, ਜਥੇਦਾਰ ਜਸਵਿੰਦਰ ਸਿੰਘ ਸੋਨੂ ਟਾਂਡਾ, ਬਲਵਿੰਦਰ ਸਿੰਘ ਮਿਆਣੀ, ਪਰਮਜੀਤ ਸਿੰਘ ਪੰਮੀ, ਜਰਨੈਲ ਸਿੰਘ ਗੋਮਰਾ, ਜਥੇਦਾਰ ਸੁਖਵਿੰਦਰ ਸਿੰਘ, ਰਵਿੰਦਰ ਸਿੰਘ ਮੋਮੀ, ਜਥੇਦਾਰ ਮਲਕੀਤ ਸਿੰਘ, ਅਮਰਜੀਤ ਸਿੰਘ ਖੋਖਰ, ਰਤਨ ਸਿੰਘ ਖੋਖਰ ਤੋਂ ਇਲਾਵਾ ਹੋਰ ਅਕਾਲੀ ਆਗੂ ਤੇ ਵਰਕਰ ਹਾਜ਼ਰ ਸਨ।