2027 ਦੀਆਂ ਵਿਧਾਨ ਸਭਾ ਚੋਣਾਂ ਲਈ ਭਾਜਪਾ ਨੇ ਹੁਣੇ ਤੋਂ ਖਿੱਚੀ ਤਿਆਰੀ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਭਾਜਪਾ ਨੇ ਹੁਣੇ ਤੋਂ ਖਿੱਚੀ ਤਿਆਰੀ,
Publish Date: Thu, 26 Nov 2026 05:39 PM (IST)
Updated Date: Thu, 26 Nov 2026 05:40 PM (IST)
ਅਵਿਨਾਸ਼ ਰਾਏ ਖੰਨਾ ਨੇ ਲੋਕਾਂ ਦੀ ਰਾਏ ਜਾਣਨ ਲਈ 2 ਸੰਪਰਕ ਨੰਬਰ ਕੀਤੇ ਜਨਤਕ ਦੀਪਕ ਅਗਨੀਹੋਤਰੀ, ਪੰਜਾਬੀ ਜਾਗਰਣ, ਹੁਸ਼ਿਅਆਰਪੁਰ : ਪੰਜਾਬ ਵਿੱਚ ਸਾਲ 2027 ਦੌਰਾਨ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਨੇ ਹੁਣੇ ਤੋਂ ਆਪਣੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਪਾਰਟੀ ਵੱਲੋਂ ਸੂਬੇ ਦੇ ਲੋਕਾਂ ਦੀਆਂ ਉਮੀਦਾਂ, ਲੋੜਾਂ ਅਤੇ ਸਮੱਸਿਆਵਾਂ ਨੂੰ ਧਿਆਨ ਵਿੱਚ ਰੱਖਦਿਆਂ ਆਪਣਾ ਚੋਣ ਮਨੋਰਥ ਪੱਤਰ (ਮੈਨੀਫੈਸਟੋ) ਤਿਆਰ ਕਰਨ ਲਈ ਵਿਸ਼ੇਸ਼ ਲੋਕ-ਸੰਪਰਕ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸ ਮੁਹਿੰਮ ਤਹਿਤ ਪੰਜਾਬ ਭਾਜਪਾ ਮੈਨੀਫੈਸਟੋ ਕਮੇਟੀ ਦੇ ਚੇਅਰਮੈਨ ਅਤੇ ਸੀਨੀਅਰ ਭਾਜਪਾ ਆਗੂ ਅਵਿਨਾਸ਼ ਰਾਏ ਖੰਨਾ, ਜਿਲ੍ਹਾ ਪ੍ਰਧਾਨ ਨਿਤਿਨ ਨੰਨੂੰ ਨੇ ਪਾਰਟੀ ਦੇ ਹੋਰ ਆਗੂਆਂ ਦੀ ਮੌਜੂਦਗੀ ਵਿੱਚ ਇੱਕ ਪੋਸਟਰ ਜਾਰੀ ਕੀਤਾ। ਇਸ ਦੇ ਨਾਲ ਹੀ ਆਮ ਲੋਕਾਂ ਤੋਂ ਸੁਝਾਅ ਪ੍ਰਾਪਤ ਕਰਨ ਲਈ ਤਿੰਨ ਵਿਸ਼ੇਸ਼ ਸੰਪਰਕ ਨੰਬਰ ਵੀ ਜਨਤਕ ਕੀਤੇ ਗਏ ਹਨ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਵਿਨਾਸ਼ ਰਾਏ ਖੰਨਾ ਨੇ ਦੱਸਿਆ ਕਿ ਪਾਰਟੀ ਵੱਲੋਂ ਪੰਜਾਬ ਦੀ ਤਰੱਕੀ ਲਈ ਭਾਜਪਾ ਮੈਨੀਫੈਸਟੋ ਵਿੱਚ ਆਪਣੇ ਸੁਝਾਅ ਦਿਓ ਦੇ ਨਾਅਰੇ ਹੇਠ ਇਹ ਮੁਹਿੰਮ ਚਲਾਈ ਜਾ ਰਹੀ ਹੈ। ਇਸ ਦਾ ਮੁੱਖ ਮਕਸਦ ਪੰਜਾਬ ਦੇ ਹਰ ਵਰਗ ਦੀ ਆਵਾਜ਼ ਨੂੰ ਚੋਣ ਮਨੋਰਥ ਪੱਤਰ ਵਿੱਚ ਥਾਂ ਦੇਣਾ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਵਿਨਾਸ਼ ਰਾਏ ਖੰਨਾ ਨੇ ਕਾਂਗਰਸ ਅਤੇ ਮੌਜੂਦਾ ਆਮ ਆਦਮੀ ਪਾਰਟੀ ਸਰਕਾਰ ਦੀ ਕਾਰਗੁਜ਼ਾਰੀ ’ਤੇ ਤਿੱਖੇ ਸਵਾਲ ਖੜ੍ਹੇ ਕੀਤੇ। ਉਨ੍ਹਾਂ ਕਿਹਾ ਕਿ ਦੋਵਾਂ ਪਾਰਟੀਆਂ ਨੇ ਸੱਤਾ ਵਿੱਚ ਰਹਿੰਦਿਆਂ ਲੋਕਾਂ ਨਾਲ ਵੱਡੇ-ਵੱਡੇ ਵਾਅਦੇ ਕੀਤੇ, ਪਰ ਜ਼ਮੀਨੀ ਪੱਧਰ ’ਤੇ ਲੋਕਾਂ ਨੂੰ ਉਮੀਦ ਮੁਤਾਬਕ ਰਾਹਤ ਨਹੀਂ ਮਿਲੀ। ਉਨ੍ਹਾਂ ਸਰਕਾਰ ਦੀਆਂ ਨੀਤੀਆਂ ਅਤੇ ਪ੍ਰਸ਼ਾਸਨਿਕ ਕਾਰਗੁਜ਼ਾਰੀ ਦੀ ਆਲੋਚਨਾ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕ ਅੱਜ ਵੀ ਕਈ ਬੁਨਿਆਦੀ ਸਮੱਸਿਆਵਾਂ ਨਾਲ ਜੂਝ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਦੇ ਹਿੱਤਾਂ ਦੀ ਰਾਖੀ ਲਈ ਸਰਕਾਰ ਨੂੰ ਜਵਾਬਦੇਹ ਬਣਾਉਣਾ ਜ਼ਰੂਰੀ ਹੈ।