- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਐਲੂਮਨੀ ਐਸੋਸੀਏਸ਼ਨ ਵੱਲੋਂ ਪ੍ਰਿੰਸੀਪਲ ਡਾ. ਸ਼ਸ਼ੀ ਬਾਲਾ ਦਾ ਵਿਸ਼ੇਸ਼ ਸਨਮਾਨ

ਅੰਮ੍ਰਿਤਪਾਲ ਬਾਜਵਾ, ਪੰਜਾਬੀ ਜਾਗਰਣ, ਟਾਂਡਾ ਉੜਮੁੜ : ਗਿਆਨੀ ਕਰਤਾਰ ਸਿੰਘ ਯਾਦਗਾਰੀ ਸਰਕਾਰੀ ਕਾਲਜ ਟਾਂਡਾ ਵਿਖੇ ਕਰਵਾਏ ਸਨਮਾਨ ਸਮਾਗਮ ਦੌਰਾਨ ਕਾਲਜ ਦੀ ਐਲੂਮਨੀ ਐਸੋਸੀਏਸ਼ਨ ਵੱਲੋਂ ਪ੍ਰਿੰਸੀਪਲ ਡਾ. ਸ਼ਸ਼ੀ ਬਾਲਾ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਐਸੋਸੀਏਸ਼ਨ ਦੇ ਮੈਂਬਰ ਸੇਵਾਮੁਕਤ ਚੀਫ ਕੈਮੀਕਲ ਐਗਜ਼ਾਮੀਨਰ ਡਾ. ਕੇਵਲ ਸਿੰਘ ਕਾਜਲ, ਡਾ. ਲਵਪ੍ਰੀਤ ਸਿੰਘ ਪਾਬਲਾ, ਐਡਵੋਕੇਟ ਹਰਪ੍ਰੀਤ ਸਿੰਘ ਝਾਵਰ ਅਤੇ ਵਰਿੰਦਰ ਪੁੰਜ ਨੇ ਕਿਹਾ ਕਿ ਡਾ. ਸ਼ਸ਼ੀ ਬਾਲਾ ਦੀ ਅਗਵਾਈ ਹੇਠ ਕਾਲਜ ਨੇ ਸਿੱਖਿਆ, ਖੇਡਾਂ ਅਤੇ ਸੱਭਿਆਚਾਰਕ ਗਤੀਵਿਧੀਆਂ ਵਿੱਚ ਵਿਸ਼ੇਸ਼ ਪ੍ਰਾਪਤੀਆਂ ਕੀਤੀਆਂ ਹਨ। ਉਨ੍ਹਾਂ ਦੇ ਯਤਨਾਂ ਸਦਕਾ ਕਾਲਜ ਦਾ ਨੈਕ ਗ੍ਰੇਡ ਬੀ ਤੋਂ ਬੀ ਪਲੱਸ ਹੋਇਆ ਅਤੇ ਸੀਜੀਪੀਏ ਵਿੱਚ ਵੀ ਸੁਧਾਰ ਆਇਆ।