ਕੇਂਦਰੀ ਜੇਲ੍ਹ ਹੁਸ਼ਿਆਰਪੁਰ 'ਚ ਕੈਦੀ ਦੀ ਮੌਤ, ਕੱਟ ਰਿਹਾ ਸੀ 10 ਸਾਲ ਦੀ ਕੈਦ; ਇਹ ਵਜ੍ਹਾ ਆਈ ਸਾਹਮਣੇ
ਕੇਂਦਰੀ ਜੇਲ੍ਹ ਹੁਸ਼ਿਆਰਪੁਰ ਦੇ ਪੁਲਿਸ ਕਪਤਾਨ ਸਤਨਾਮ ਸਿੰਘ ਅਨੁਸਾਰ ਅਮਨ ਲੋਈ ਥਾਣਾ ਸਦਰ ਹੁਸ਼ਿਆਰਪੁਰ ਵਿੱਚ ਦਰਜ ਮੁਕੱਦਮਾ ਨੰਬਰ 143 (ਮਿਤੀ 24-08-2021) ਵਿੱਚ ਧਾਰਾ 376-ਡੀ ਅਤੇ 506 ਤਹਿਤ 10 ਸਾਲ ਦੀ ਸਜ਼ਾ ਕੱਟ ਰਿਹਾ ਸੀ। ਉਹ ਬੀਤੀ ਸ਼ਾਮ ਪੈਰੋਲ ਤੋਂ ਵਾਪਸ ਜੇਲ੍ਹ ਆਇਆ ਸੀ।
Publish Date: Fri, 17 Apr 2026 02:07 PM (IST)
Updated Date: Fri, 17 Apr 2026 02:11 PM (IST)
ਸੰਜੀਵ ਸੂਦ, ਪੰਜਾਬੀ ਜਾਗਰਣ, ਹੁਸ਼ਿਆਰਪੁਰ: ਹੁਸ਼ਿਆਰਪੁਰ ਦੀ ਕੇਂਦਰੀ ਜੇਲ੍ਹ ਵਿੱਚ ਸਜ਼ਾ ਕੱਟ ਰਹੇ ਇੱਕ ਕੈਦੀ ਦੀ ਸ਼ੁੱਕਰਵਾਰ ਸਵੇਰੇ ਹਸਪਤਾਲ ਲਿਜਾਂਦੇ ਸਮੇਂ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਅਮਨ ਲੋਈ ਪੁੱਤਰ ਮਨਜੀਤ ਸਿੰਘ, ਵਾਸੀ ਸਥਾਨਕ ਮੁਹੱਲਾ ਰਵਿਦਾਸ ਨਗਰ ਵਜੋਂ ਹੋਈ ਹੈ।
ਕੇਂਦਰੀ ਜੇਲ੍ਹ ਹੁਸ਼ਿਆਰਪੁਰ ਦੇ ਪੁਲਿਸ ਕਪਤਾਨ ਸਤਨਾਮ ਸਿੰਘ ਅਨੁਸਾਰ ਅਮਨ ਲੋਈ ਥਾਣਾ ਸਦਰ ਹੁਸ਼ਿਆਰਪੁਰ ਵਿੱਚ ਦਰਜ ਮੁਕੱਦਮਾ ਨੰਬਰ 143 (ਮਿਤੀ 24-08-2021) ਵਿੱਚ ਧਾਰਾ 376-ਡੀ ਅਤੇ 506 ਤਹਿਤ 10 ਸਾਲ ਦੀ ਸਜ਼ਾ ਕੱਟ ਰਿਹਾ ਸੀ। ਉਹ ਬੀਤੀ ਸ਼ਾਮ ਪੈਰੋਲ ਤੋਂ ਵਾਪਸ ਜੇਲ੍ਹ ਆਇਆ ਸੀ।
ਉਨ੍ਹਾਂ ਦੱਸਿਆ ਕਿ ਸ਼ੁੱਕਰਵਾਰ ਸਵੇਰੇ ਅਚਾਨਕ ਉਸ ਦੀ ਤਬੀਅਤ ਖਰਾਬ ਹੋ ਗਈ, ਜਿਸ ਤੋਂ ਬਾਅਦ ਉਸ ਨੂੰ ਤੁਰੰਤ ਸਿਵਲ ਹਸਪਤਾਲ ਲਿਜਾਇਆ ਜਾ ਰਿਹਾ ਸੀ, ਪਰ ਰਸਤੇ ਵਿੱਚ ਹੀ ਉਸ ਦੀ ਮੌਤ ਹੋ ਗਈ। ਮੁੱਢਲੇ ਤੌਰ 'ਤੇ ਮੌਤ ਦਾ ਕਾਰਨ ਦਿਲ ਦਾ ਦੌਰਾ ਮੰਨਿਆ ਜਾ ਰਿਹਾ ਹੈ।
ਪੁਲਿਸ ਕਪਤਾਨ ਨੇ ਕਿਹਾ ਕਿ ਨਿਯਮਾਂ ਅਨੁਸਾਰ ਮੌਤ ਦੇ ਕਾਰਨਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੇ ਮੁਰਦਾਘਰ ਵਿੱਚ ਰਖਵਾਇਆ ਗਿਆ ਹੈ।