ਐੱਚਆਈਐੱਮਟੀ ਕਾਲਜ ਵਿਖੇ ਇਨਾਮ ਵੰਡ ਸਮਾਰੋਹ ਕਰਵਾਇਆ ਐੱਚ. ਆਈ. ਐੱਮ. ਟੀ . ਕਾਲਜ ਵਿਖੇ ਇਨਾਮ ਵੰਡ ਸਮਾਰੋਹ ਆਯੋਜਿਤ
Publish Date: Mon, 02 Nov 2026 05:08 PM (IST)
Updated Date: Mon, 02 Nov 2026 05:11 PM (IST)
ਅੰਮ੍ਰਿਤਪਾਲ ਬਾਜਵਾ, ਪੰਜਾਬੀ ਜਾਗਰਣ ਟਾਂਡਾ ਉੜਮੁੜ : ਹਰੀ ਪ੍ਰਕਾਸ਼ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ (ਐੱਚ.ਆਈ.ਐੱਮ.ਟੀ.) ਕਾਲਜ ਟਾਂਡਾ ਵਿਖੇ ਵਿਦਿਆਰਥੀਆਂ ਦੀਆਂ ਪ੍ਰਾਪਤੀਆਂ ਨੂੰ ਸਨਮਾਨਿਤ ਕਰਨ ਲਈ ਵਿਸ਼ੇਸ਼ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ। ਇਸ ਮੌਕੇ ਸਿੱਖਿਆ, ਖੇਡਾਂ, ਸੱਭਿਆਚਾਰਕ ਅਤੇ ਤਕਨੀਕੀ ਖੇਤਰਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਇਨਾਮ ਅਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਸਮਾਰੋਹ ਦੌਰਾਨ ਯੂਥ ਫੈਸਟੀਵਲ, ਵਾਲੀਬਾਲ ਮੁਕਾਬਲਿਆਂ, ਯੂਨੀਵਰਸਿਟੀ ਦੀ ਮੈਰਿਟ ਸੂਚੀ ਅਤੇ ਪ੍ਰੋਗਰਾਮਿੰਗ ਮੁਕਾਬਲਿਆਂ ਵਿੱਚ ਪ੍ਰਾਪਤੀਆਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਦੀ ਹੌਸਲਾ ਅਫ਼ਜ਼ਾਈ ਕੀਤੀ ਗਈ। ਕਾਲਜ ਦੇ ਚੇਅਰਮੈਨ ਡਾ. ਰੋਹਿਤ ਟੰਡਨ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਦੀਆਂ ਪ੍ਰਾਪਤੀਆਂ ਸੰਸਥਾ ਦੀ ਅਸਲ ਪੂੰਜੀ ਹਨ। ਅਜਿਹੇ ਸਮਾਗਮ ਵਿਦਿਆਰਥੀਆਂ ਦਾ ਆਤਮ-ਵਿਸ਼ਵਾਸ ਵਧਾਉਣ ਦੇ ਨਾਲ ਉਨ੍ਹਾਂ ਨੂੰ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕਰਦੇ ਹਨ। ਵਾਈਸ ਪ੍ਰਿੰਸੀਪਲ ਭਾਨੂ ਪ੍ਰਿਆ ਨੇ ਵੀ ਵਿਦਿਆਰਥੀਆਂ ਦੀ ਪ੍ਰਤਿਭਾ ਅਤੇ ਮਿਹਨਤ ਦੀ ਸ਼ਲਾਘਾ ਕੀਤੀ। ਇਸ ਮੌਕੇ ਭਾਰਤ ਰਤਨ ਟੰਡਨ, ਦਿਸ਼ਾਂਤ ਕੁਮਾਰ, ਅਮਨਦੀਪ ਕੁਮਾਰ, ਹਰਪ੍ਰੀਤ ਸਿੰਘ, ਅੰਕਿਤਾ ਕੁਮਾਰੀ ਸਮੇਤ ਹੋਰ ਸਟਾਫ਼ ਮੈਂਬਰ ਹਾਜ਼ਰ ਸਨ। ਸਮਾਰੋਹ ਨੇ ਵਿਦਿਆਰਥੀਆਂ ਵਿੱਚ ਨਵਾਂ ਉਤਸ਼ਾਹ ਅਤੇ ਅੱਗੇ ਵਧਣ ਦੀ ਪ੍ਰੇਰਣਾ ਪੈਦਾ ਕੀਤੀ।