ਪ੍ਰੋ. ਜੀਐੱਸ ਮੁਲਤਾਨੀ ਦੀ ‘ਆਪ’ ਵਰਕਰਾਂ ਨਾਲ ਮੀਟਿੰਗ ਮਹਿਮੂਦਪੁਰ ਬਟਾਲਾ ’ਚ ਪ੍ਰੋ. ਜੀਐੱਸ ਮੁਲਤਾਨੀ ਨੇ ਵਰਕਰਾਂ ਨਾਲ ਕੀਤੀ ਮੀਟਿੰਗ
Publish Date: Sun, 27 Sep 2026 04:09 PM (IST)
Updated Date: Mon, 28 Sep 2026 04:00 AM (IST)
ਹਰਮਨਜੀਤ ਸਿੰਘ ਸੈਣੀ, ਪੰਜਾਬੀ ਜਾਗਰਣ, ਮੁਕੇਰੀਆਂ : ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਹਲਕਾ ਇੰਚਾਰਜ ਪ੍ਰੋ. ਜੀਐੱਸ ਮੁਲਤਾਨੀ ਵੱਲੋਂ ਹਲਕੇ ਦੇ ਪਿੰਡ ਮਹਿਮੂਦਪੁਰ ਬਟਾਲਾ ਵਿਖੇ ਆਗੂ ਕਸ਼ਮੀਰ ਸਿੰਘ ਮੱਲ੍ਹੀ ਦੀ ਅਗਵਾਈ ਵਿੱਚ ਪਾਰਟੀ ਆਗੂਆਂ, ਵਰਕਰਾਂ ਤੇ ਪਿੰਡ ਵਾਸੀਆਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਪ੍ਰੋ. ਮੁਲਤਾਨੀ ਨੇ ਪਾਰਟੀ ਵਰਕਰਾਂ ਨੂੰ ਲੋਕਾਂ ਨਾਲ ਲਗਾਤਾਰ ਰਾਬਤਾ ਬਣਾਈ ਰੱਖਣ ਤੇ ਸਰਕਾਰ ਦੀਆਂ ਲੋਕ-ਭਲਾਈ ਸਕੀਮਾਂ ਤੇ ਨੀਤੀਆਂ ਦੀ ਜਾਣਕਾਰੀ ਘਰ-ਘਰ ਤੱਕ ਪਹੁੰਚਾਉਣ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਉਹ ਪਿਛਲੇ 11 ਸਾਲਾਂ ਤੋਂ ਪੂਰੀ ਲਗਨ ਅਤੇ ਇਮਾਨਦਾਰੀ ਨਾਲ ਹਲਕੇ ਦੇ ਲੋਕਾਂ ਦੀ ਸੇਵਾ ਕਰਦੇ ਆ ਰਹੇ ਹਨ ਅਤੇ ਮੁਕੇਰੀਆਂ ਹਲਕੇ ਵਿੱਚ ਵੀ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਅਤੇ ਸਹੂਲਤਾਂ ਬਿਨਾਂ ਕਿਸੇ ਭੇਦਭਾਵ ਦੇ ਲੋਕਾਂ ਤੱਕ ਪਹੁੰਚਾਈਆਂ ਗਈਆਂ ਹਨ। ਇਸ ਸਮੇਂ ਪਿੰਡ ਵਾਸੀਆਂ ਅਤੇ ਪਾਰਟੀ ਵਰਕਰਾਂ ਨੇ ਪ੍ਰੋ. ਮੁਲਤਾਨੀ ਦੀ ਅਗਵਾਈ ਵਿੱਚ ਭਰੋਸਾ ਪ੍ਰਗਟ ਕਰਦਿਆਂ ਪਾਰਟੀ ਸੰਗਠਨ ਨੂੰ ਮਜ਼ਬੂਤ ਕਰਨ ਲਈ ਮਿਲਜੁਲ ਕੇ ਕੰਮ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਸਾਬਕਾ ਚੇਅਰਮੈਨ ਮਾਰਕਿਟ ਕਮੇਟੀ ਹਰਜੀਤ ਸਿੰਘ ਸਹੋਤਾ, ਬਲਾਕ ਸੰਮਤੀ ਮੈਂਬਰ ਸੁਖਦੇਵ ਸਿੰਘ, ਸਾਬਕਾ ਐੱਮਸੀ ਮਾਸਟਰ ਸੇਵਾ ਸਿੰਘ, ਸੁਰਿੰਦਰ ਸਿੰਘ ਪੱਪਾ, ਮਲਕੀਤ ਸਿੰਘ ਗੜ੍ਹੀ, ਸਰਪੰਚ ਅਰਚਨਾ ਕੁਮਾਰੀ, ਸਰਪੰਚ ਬਲਵਿੰਦਰ ਸਿੰਘ, ਲਖਵੀਰ ਸਿੰਘ ਗੋਰਾ ਬਲਾਕ ਸੰਮਤੀ ਮੈਂਬਰ ਸਮੇਤ ਵੱਡੀ ਗਿਣਤੀ ਪਿੰਡ ਵਾਸੀ ਹਾਜ਼ਰ ਸਨ।