- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਭਾਈ ਦੂਜ ’ਤੇ ਭੈਣਾਂ ਨੂੰ ਐਚ.ਪੀ.ਵੀ. ਵੈਕਸੀਨ ਦਾ ਸੁਰੱਖਿਆ ਕਵਚ ਦੇਣ ਭਰਾ : ਡਿਪਟੀ ਕਮਿਸ਼ਨਰ

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਹੁਸ਼ਿਆਰਪੁਰ: ਭਾਈ ਦੂਜ ਦੇ ਪਵਿੱਤਰ ਤਿਉਹਾਰ ਮੌਕੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਜ਼ਿਲ੍ਹੇ ਦੇ ਭਰਾਵਾਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਭੈਣਾਂ ਨੂੰ ਤੋਹਫ਼ਿਆਂ ਦੇ ਨਾਲ ਸਿਹਤਮੰਦ ਅਤੇ ਸੁਰੱਖਿਅਤ ਭਵਿੱਖ ਦਾ ਤੋਹਫ਼ਾ ਵੀ ਦੇਣ। ਉਨ੍ਹਾਂ ਕਿਹਾ ਕਿ 14 ਤੋਂ 15 ਸਾਲ ਦੀ ਉਮਰ ਦੀਆਂ ਲੜਕੀਆਂ ਨੂੰ ਸਰਵਾਈਕਲ ਕੈਂਸਰ ਤੋਂ ਬਚਾਅ ਲਈ ਐਚ.ਪੀ.ਵੀ. ਵੈਕਸੀਨ ਜ਼ਰੂਰ ਲਗਵਾਉਣ। ਉਨ੍ਹਾਂ ਕਿਹਾ ਕਿ ਭੈਣ-ਭਰਾ ਦਾ ਰਿਸ਼ਤਾ ਪਿਆਰ ਅਤੇ ਸੁਰੱਖਿਆ ਦਾ ਪ੍ਰਤੀਕ ਹੈ। ਜਿਸ ਤਰ੍ਹਾਂ ਭੈਣਾਂ ਆਪਣੇ ਭਰਾਵਾਂ ਦੀ ਲੰਮੀ ਉਮਰ ਦੀ ਕਾਮਨਾ ਕਰਦੀਆਂ ਹਨ, ਉਸੇ ਤਰ੍ਹਾਂ ਭਰਾਵਾਂ ਦਾ ਵੀ ਫਰਜ਼ ਹੈ ਕਿ ਉਹ ਆਪਣੀਆਂ ਭੈਣਾਂ ਦੀ ਸਿਹਤ ਦਾ ਧਿਆਨ ਰੱਖਣ। ਐਚ.ਪੀ.ਵੀ. ਵੈਕਸੀਨ ਸਰਵਾਈਕਲ ਕੈਂਸਰ ਤੋਂ ਬਚਾਅ ਲਈ ਅਹਿਮ ਕਦਮ ਹੈ।