ਪੰਜਾਬੀ ਜਾਗਰਣ ਕੇਂਦਰ, ਹੁਸ਼ਿਆਰਪੁਰ : ਪਨਸਪ ਰਿਟਾਇਰ ਮੁਲਾਜ਼ਮ ਐਸੋਸੀਏਸ਼ਨ ਦੀ ਮੀਟਿੰਗ ਤਰਲੋਚਨ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿਚ ਜ਼ਿਲ੍ਹੇ ਦੇ ਸਮੂਹ ਰਿਟਾਇਰ ਕਰਮਚਾਰੀਆਂ ਨੇ ਹਿੱਸਾ ਲਿਆ। ਮੀਟਿੰਗ ਨੂੰ ਸੰਬੋਧਨ ਕਰਦਿਆਂ ਜਗਦੀਸ਼ ਸਿੰਘ ਮਿਨਹਾਸ ਜਨਰਲ ਸਕੱਤਰ ਨੇ ਦੱਸਿਆ ਕਿ ਈਪੀਐਫਓ ਵੱਲੋਂ ਜਿਨ੍ਹਾਂ ਮੁਲਾਜ਼ਮਾਂ ਨੂੰ ਮਹੀਨਾ 9 ਅਤੇ 10 ਨਵੰਬਰ ਨੂੰ ਪੈਨਸ਼ਨ ਲਗਾ ਦਿੱਤੀ ਗਈ ਹੈ, ਉਨ੍ਹਾਂ ਦੇ ਬਣਦੇ ਬਕਾਇਆ ਦੀ ਰਕਮ ਨਹੀਂ ਦਿੱਤੀ ਜਾ ਰਹੀ, ਜਿਸ ਕਾਰਨ ਮੁਲਾਜ਼ਮਾਂ ਦੇ 3 ਤੋਂ 8 ਲੱਖ ਰੁਪਏ ਤਕ ਪੈਸੇ ਬਲਾਕ ਹੋ ਗਏ ਹਨ।

ਜਨਰਲ ਸਕੱਤਰ ਵੱਲੋਂ ਇਹ ਵੀ ਦੱਸਿਆ ਗਿਆ, ਜਿਨ੍ਹਾਂ ਮੁਲਾਜ਼ਮਾਂ ਨੂੰ ਈਪੀਐੱਫਓ ਵੱਲੋਂ ਨੋਟਿਸ ਜਾਰੀ ਕੀਤੇ ਗਏ ਹਨ। ਉਨ੍ਹਾਂ ਦੇ ਪੈਸੇ ਜਮ੍ਹਾ ਨਹੀਂ ਕਰਵਾਏ ਜਾ ਰਹੇ ਤੇ ਨਾਲ ਹੀ ਮੁਲਾਜ਼ਮਾਂ ਨੂੰ ਪੈਨਸ਼ਨ ਲੈਣ ਲਈ ਜੋ ਫਾਰਮ ਭੇਜੇ ਹਨ, ਉਨ੍ਹਾਂ ਨੂੰ ਵੀ ਪੈਸੇ ਜਮ੍ਹਾ ਕਰਵਾਉਣ ਲਈ ਨੋਟਿਸ ਨਹੀਂ ਭੇਜੇ ਜਾ ਰਹੇ। ਜਿਸ ਕਾਰਨ ਮੁਲਾਜ਼ਮਾਂ ਵਿਚ ਕਾਫੀ ਰੋਸ ਪਾਇਆ ਜਾ ਰਿਹਾ ਹੈ ਅਤੇ ਈਪੀਐੱਫਓ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਗਈ ਤੇ ਮੁਲਾਜ਼ਮਾਂ ਵਿਚ ਕਾਫੀ ਰੋਸ ਪਾਇਆ ਗਿਆ। ਮੁਲਾਜ਼ਮਾਂ ਵੱਲੋਂ ਈਪੀਐੱਫਓ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਸੁਰਿੰਦਰ ਸੈਣੀ ਪ੍ਰਚਾਰਜ ਸਕੱਤਰ, ਸੁਰਜੀਤ ਕੁਮਾਰ ਜੁਆਇੰਟ ਸਕੱਤਰ, ਗਿਆਨ ਚੰਦ ਕੈਸ਼ੀਅਰ, ਪ੍ਰੀਤਮ ਚੰਦ ਆਦਿ ਨੇ ਹਿੱਸਾ ਲਿਆ।