ਰਾਜਾ ਸਿੰਘ ਪੱਟੀ, ਚੱਬੇਵਾਲ

ਹਰ ਰੋਜ਼ ਦੀ ਤਰ੍ਹਾਂ ਸੋਮਵਾਰ ਵੀ ਅੱਡਾ ਚੱਬੇਵਾਲ ਮੇਨ ਚੌਕ ਵਿਖੇ ਕੰਢੀ ਕਿਸਾਨ ਯੂਨੀਅਨ ਪੰਜਾਬ ਵੱਲੋਂ ਖੇਤੀ ਸੰਬੰਧੀ ਕਾਲੇ ਕਾਨੂੰਨਾਂ ਦੇ ਖਿਲਾਫ਼ ਅਤੇ ਕੇਂਦਰ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ ਗਈ ਅਤੇ ਲੋਕਾਂ ਨੂੰ ਦਿੱਲੀ ਕਿਸਾਨ ਸੰਘਰਸ਼ ਵਿਚ ਜਾਣ ਲਈ ਪ੍ਰਰੇਰਿਤ ਕੀਤਾ ਗਿਆ ਇਸ ਮੌਕੇ ਹਾਜ਼ਰ ਕੁਲਜਿੰਦਰ ਸਿੰਘ ਘੁੰਮਣ ਪ੍ਰਧਾਨ ਕੰਢੀ ਕਿਸਾਨ ਯੂਨੀਅਨ, ਗੁਰਜਾਪ ਸਿੰਘ ਜੌਹਲ, ਮਨਪ੍ਰਰੀਤ ਸਿੰਘ, ਗਿਤੇਸ਼ ਸੈਣੀ, ਬਲਜਿੰਦਰ ਸਿੰਘ, ਗੁਰਪ੍ਰਰੀਤ ਸਿੰਘ, ਗੁਰਜੀਤ ਸਿੰਘ ਧਨੋਆ, ਗਗਨਦੀਪ ਸਿੰਘ, ਸੁਖਜੀਤ ਸਿੰਘ, ਇੰਦਰਜੀਤ ਸਿੰਘ, ਗੋਲਡੀ ਜਾਫੀ, ਜਸਵਿੰਦਰ ਸਿੰਘ, ਪਰਮਿੰਦਰ ਸਿੰਘ, ਜਸਕਰਨ ਸਿੰਘ, ਹਰਜਾਪ ਸਿੰਘ, ਮਨਦੀਪ ਸਿੰਘ, ਸਰਬਜੀਤ ਸਿੰਘ ਸਾਬੀ, ਜੁਝਾਰ ਸਿੰਘ ਨੇ ਆਪਣੇ ਸੰਬੋਧਨ ਵਿਚ ਕੇਂਦਰ ਸਰਕਾਰ ਦੇ ਅੜੀਅਲ ਰਵਈਏ ਦੀ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਜਦੋਂ ਤੱਕ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਕਿਸਾਨ ਵਿਰੋਧੀ ਖੇਤੀ ਬਿੱਲਾਂ ਨੂੰ ਰੱਦ ਨਹੀਂ ਕੀਤਾ ਜਾਂਦਾ, ਉਦੋਂ ਤੱਕ ਕਿਸਾਨਾਂ ਵੱਲੋਂ ਲਗਾਤਾਰ ਸੰਘਰਸ਼ ਜਾਰੀ ਰੱਖਿਆ ਜਾਵੇਗਾ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਕਿਸਾਨੀ ਸੰਘਰਸ਼ ਨੂੰ ਜਿੰਨਾ ਅਣਗੌਲਿਆਂ ਕਰ ਰਹੀ ਹੈ, ਓਨਾ ਹੀ ਕਿਸਾਨਾਂ ਵਿਚ ਸੰਘਰਸ਼ ਪ੍ਰਤੀ ਉਤਸ਼ਾਹ ਵਧ ਰਿਹਾ ਹੈ।