ਹਰਮਨਜੀਤ ਸਿੰਘ ਸੈਣੀ, ਮੁਕੇਰੀਆਂ

ਪਿੰਡ ਪੋਤਾ ਵਿਖੇ ਕਿਸਾਨ ਆਗੂ ਹਰਜੀਤ ਸਿੰਘ ਸਹੋਤਾ ਦੀ ਅਗਵਾਈ ਵਿੱਚ ਪਿੰਡ ਵਾਸੀ ਕਿਸਾਨਾਂ ਵੱਲੋਂ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਖੇਤੀਬਾੜੀ ਸੁਧਾਰ ਕਾਨੂੰਨਾਂ ਦੀਆਂ ਕਾਪੀਆਂ ਸਾੜ ਕੇ ਲੋਹੜੀ ਮਨਾਈ ਗਈ। ਇਸ ਸਮੇਂ ਕੇਂਦਰ ਸਰਕਾਰ ਖਿਲਾਫ਼ ਜਮ ਕੇ ਨਾਅਰੇਬਾਜ਼ੀ ਕਰਦੇ ਹੋਏ ਕਿਸਾਨਾਂ ਨੇ ਖੇਤੀਬਾੜੀ ਕਾਨੂੰਨਾਂ ਨੂੰ ਤੁਰੰਤ ਰੱਦ ਕੀਤੇ ਜਾਣ ਦੀ ਮੰਗ ਕੀਤੀ।

ਗੱਲਬਾਤ ਕਰਦੇ ਹੋਏ ਹਰਜੀਤ ਸਿੰਘ ਸਹੋਤਾ ਨੇ ਕਿਹਾ ਕਿ ਕੇਂਦਰ ਸਰਕਾਰ ਕਿਸਾਨ ਜਥੇਬੰਦੀਆਂ ਨਾਲ ਗੱਲਬਾਤ ਨੂੰ ਲੰਬਾ ਲਟਕਾ ਕੇ ਸੰਘਰਸ਼ ਨੂੰ ਤਾਰਪੀਡੋ ਕਰਨ ਦੀਆਂ ਚਾਲਾਂ ਚਲ ਰਹੀ ਹੈ ਜਦਕਿ ਕਿਸਾਨਾਂ ਨੂੰ ਖੇਤੀ ਕਾਨੂੰਨਾਂ ਦੇ ਰੱਦ ਹੋਣ ਤੋਂ ਘੱਟ ਹੁਣ ਕੋਈ ਵੀ ਫ਼ੈਸਲਾ ਮੰਜੂਰ ਨਹੀਂ ਹੈ। ਉਨ੍ਹਾਂ ਦੱਸਿਆ ਕਿ ਪਿੰਡ ਪੋਤਾ ਅਤੇ ਆਸ-ਪਾਸ ਦੇ ਖੇਤਰ ਤੋਂ ਵੱਡੀ ਗਿਣਤੀ ਕਿਸਾਨ ਦਿੱਲੀ ਮੋਰਚੇ 'ਚ ਸ਼ਮੂਲੀਅਤ ਕਰ ਕੇ ਪਰਤੇ ਹਨ ਅਤੇ ਮੁੜ ਸੰਘਰਸ਼ ਵਿੱਚ ਜਾਣ ਲਈ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਦਾਅਵਾ ਕੀਤਾ ਕਿ ਜਦੋਂ ਤੱਕ ਕਾਲੇ ਕਾਨੂੰਨ ਰੱਦ ਨਹੀਂ ਹੋ ਜਾਂਦੇ ਉਦੋਂ ਤੱਕ ਕਿਸਾਨ ਸੰਘਰਸ਼ ਜਾਰੀ ਰੱਖਿਆ ਜਾਵੇਗਾ।

ਇਸ ਮੌਕੇ ਸੰਤ ਰਾਮ ਸਿੰਘ, ਅਮਰਜੀਤ ਸਿੰਘ, ਸ਼ਿਵ ਸਿੰਘ, ਸਤਨਾਮ ਸਿੰਘ, ਗੁਰਨਾਮ ਸਿੰਘ, ਨਿਰਮਲ ਸਿੰਘ, ਵਿਜੇ ਸਿੰਘ, ਮਨਪ੍ਰਰੀਤ, ਅਮਨ, ਨਵਦੀਪ ਗੋਪੀ, ਲਾਡੀ ਸਮੇਤ ਹੋਰ ਪਿੰਡ ਵਾਸੀ ਕਿਸਾਨ ਹਾਜ਼ਰ ਸਨ।