ਗੁਰਬਿੰਦਰ ਸਿੰਘ ਪਲਾਹਾ, ਹੁਸ਼ਿਆਰਪੁਰ

ਕਾਲੇ ਕਾਨੂੰਨਾਂ ਦੇ ਵਿਰੋਧ 'ਚ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਮਿੰਨੀ ਸਕੱਤਰੇਤ ਹੁਸ਼ਿਆਰਪੁਰ ਨਜ਼ਦੀਕ ਸਥਿਤ ਕਾਰਪੋਰੇਟ ਘਰਾਣਿਆਂ ਦੇ ਦਫ਼ਤਰਾਂ ਸਾਹਮਣੇ ਚਲ ਰਿਹਾ ਧਰਨਾ 158ਵੇਂ ਦਿਨ ਵਿਚ ਦਾਖਲ ਹੋ ਗਿਆ। ਇਸ ਮੌਕੇ ਸੰਬੋਧਨ ਕਰਦੇ ਹੋਏ ਬੁਲਾਰਿਆਂ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਦੇ ਸੰਘਰਸ਼ ਨੇ ਦੇਸ਼ ਅੰਦਰ ਐਸਾ ਮਾਹੌਲ ਪੈਦਾ ਕਰ ਦਿੱਤਾ ਹੈ ਕਿ ਅੱਜ ਭਾਰਤੀ ਜਨਤਾ ਪਾਰਟੀ ਤੇ ਉਸ ਦੇ ਸਹਿਯੋਗੀਆਂ ਵੱਲੋਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਉਹ ਕਿਸਾਨ ਆਗੂਆਂ ਨਾਲ ਗੱਲਬਾਤ ਚਾਲੂ ਕਰਕੇ ਕਿਸਾਨਾਂ ਦੀਆਂ ਮੰਗਾਂ ਦਾ ਨਿਪਟਾਰਾ ਕਰੇ। ਇਸ ਸੰਦਰਭ 'ਚ ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਵੱਲੋਂ ਲਿਖੀ ਚਿੱਠੀ ਤੇ ਕਿਸਾਨ ਮਸਲੇ ਦਾ ਨਿਪਟਾਰਾ ਕਰਨਾ ਅਤਿ ਜ਼ਰੂਰੀ ਹੈ। ਭਾਵੇਂ ਉਸ ਨੇ ਕਿਸਾਨ ਅੰਦੋਲਨ ਕਰਕੇ ਹਰਿਆਣੇ ਅੰਦਰ ਆਪਣੇ ਖ਼ੁਰ ਰਹੇ ਆਧਾਰ ਨੂੰ ਧਿਆਨ ਵਿਚ ਰੱਖਦਿਆਂ ਪ੍ਰਧਾਨ ਮੰਤਰੀ ਨੂੰ ਚਿੱਠੀ ਲਿਖੀ, ਕੇਂਦਰ ਸਰਕਾਰ ਤੇ ਉਸ ਦੀਆਂ ਏਜੰਸੀਆਂ ਭਾਵੇਂ ਕਿਸਾਨ ਅੰਦੋਲਨ ਨੂੰ ਬਦਨਾਮ ਕਰਨ, ਕਮਜੋਰ ਕਰਨ ਅਤੇ ਫੁੱਟ ਪਾਉਣ ਦੇ ਲੱਖ ਉਪਰਾਲੇ ਕਰ ਲਏ, ਪਰ ਮੋਰਚੇ ਦੀ ਲੀਡਰਸ਼ਿਪ ਅਤੇ ਲੋਕ ਇਨ੍ਹਾਂ ਤਿੰਨਾਂ ਖੇਤੀ ਕਾਲੇ ਕਾਨੂੰਨਾਂ ਨੂੰ ਰੱਦ ਕਰਵਾ ਕੇ ਅਤੇ ਘੱਟੋ ਘੱਟ ਸਮਰਥਨ ਮੁੱਲ ਦੀ ਗਾਰੰਟੀ ਦਾ ਕਾਨੂੰਨ ਬਣਵਾ ਕੇ ਹੀ ਸਾਹ ਲੈਣਗੇ।

ਇਸ ਮੌਕੇ ਸਾਥੀ ਗੁਰਮੇਸ਼ ਸਿੰਘ, ਕਮਲਜੀਤ ਸਿੰਘ ਰਾਜਪੁਰ ਭਾਈਆਂ, ਗੁਰਮੀਤ ਸਿੰਘ, ਜਗਦੀਸ਼ ਸਿੰਘ ਚੋਹਕਾ, ਗੁਰਚਰਨ ਸਿੰਘ, ਚਰਨ ਸਿੰਘ ਧਾਮੀ, ਪ੍ਰਭਸਿਮਰਨ ਸਿੰਘ, ਰਮੇਸ਼ ਕੁਮਾਰ ਬਜਵਾੜਾ, ਬਲਰਾਜ ਸਿੰਘ ਬੈਂਸ, ਮਹਿੰਦਰ ਸਿੰਘ ਭੀਲੋਵਾਲ, ਰਾਮ ਲੁਭਾਇਆ ਸ਼ੇਰਗੜ , ਪਰਵਿੰਦਰ ਸਿੰਘ ਵਿਰਦੀ ਅਤੇ ਪ੍ਰਦੁੱਮਣ ਸਿੰਘ ਬਜਵਾੜਾ ਆਦਿ ਹਾਜ਼ਰ ਸਨ।