ਕਸਬਾ ਹਰਿਆਣਾ ’ਚ ‘ਝਾੜੂ’ ਨੂੰ ਅੱਗ ਲਾ ਕੀਤਾ ਸਰਕਾਰ ਖ਼ਿਲਾਫ਼ ਰੋਸ ਕਸਬਾ ਹਰਿਆਣਾ ਵਿੱਚ ਆਪ ਦੇ ‘ਝਾੜੂ’ ਨੂੰ ਅੱਗ ਲਗਾ ਕੇ ਸਰਕਾਰ ਖ਼ਿਲਾਫ਼ ਰੋਸ
Publish Date: Mon, 26 Oct 2026 03:13 PM (IST)
Updated Date: Mon, 26 Oct 2026 03:16 PM (IST)
ਕਮਲ, ਪੰਜਾਬੀ ਜਾਗਰਣ ਹਰਿਆਣਾ : ਭਾਈ ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਲਈ ਕਸਬਾ ਹਰਿਆਣਾ ਵਿੱਚ ਵੱਖ-ਵੱਖ ਸਮਾਜ ਸੇਵੀ ਜਥੇਬੰਦੀਆਂ ਅਤੇ ਰਾਜਸੀ ਪਾਰਟੀਆਂ ਦੇ ਆਗੂਆਂ ਤੇ ਵਰਕਰਾਂ ਵੱਲੋਂ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਦੇ ਵਿਰੋਧ ਵਿੱਚ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਆਮ ਆਦਮੀ ਪਾਰਟੀ ਦੇ ਚੋਣ ਨਿਸ਼ਾਨ ‘ਝਾੜੂ’ ਨੂੰ ਅੱਗ ਲਗਾ ਕੇ ਆਪਣਾ ਰੋਸ ਜ਼ਾਹਰ ਕੀਤਾ ਅਤੇ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ। ਧਰਨਾ ਦੇ ਰਹੇ ਮੁਕੇਸ਼ ਕੁਮਾਰ ਹਰਿਆਣਾ, ਜਗਦੀਸ਼ ਸ਼ਰਮਾ, ਰਿਟਾਇਰਡ ਪ੍ਰਿੰਸੀਪਲ ਰਮੇਸ਼ ਸੈਣੀ, ਕੁਲਵੀਰ ਸਿੰਘ ਵੀਰਾ, ਕੁਲਦੀਪ ਕੁਮਾਰ, ਬਲਦੇਵ ਰਾਜ ਬੇਬੀ, ਅਨਿਲ ਕੁਮਾਰ ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਸਰਕਾਰ ਵੱਲੋਂ ਲੋਕਾਂ ਨਾਲ ਕੀਤੇ ਗਏ ਵਾਅਦਿਆਂ ਨੂੰ ਪੂਰਾ ਕਰਨ ਵਿੱਚ ਕਥਿਤ ਤੌਰ ’ਤੇ ਨਾਕਾਮੀ ਕਾਰਨ ਅੱਜ ਉਨਾਂ ਵੱਲੋ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸਰਕਾਰ ਬਣਨ ਤੋਂ ਪਹਿਲਾਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦਾ ਵਾਅਦਾ ਕੀਤਾ ਸੀ ।ਜਿਸ ਨੂੰ ਉਹ ਖਤਮ ਕਰਨ ਵਿੱਚ ਨਾਕਾਮ ਰਹੀ ਹੈ। ਅਤੇ ਇਸ ਦੇ ਨਾਲ ਨਾਲ ਕਸਬਾ ਹਰਿਆਣਾ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਲੋਕਾਂ ਨੂੰ ਕਈ ਬੁਨਿਆਦੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਕਸਬੇ ਅਤੇ ਪੇਂਡੂ ਖੇਤਰਾਂ ਵਿੱਚ ਸੜਕਾਂ, ਸਫ਼ਾਈ, ਸੀਵਰੇਜ, ਪੀਣ ਵਾਲੇ ਪਾਣੀ ਅਤੇ ਹੋਰ ਜਨਤਕ ਸਹੂਲਤਾਂ ਨਾਲ ਸਬੰਧਤ ਸਮੱਸਿਆਵਾਂ ਦਾ ਜਲਦ ਹੱਲ ਕੀਤਾ ਜਾਵੇ ਅਤੇ ਝੋਟੇ ਦੇ ਕਾਤਲ ਨੂੰ ਸਖਤ ਤੋਂ ਸਖਤ ਸਜ਼ਾ ਦਿੱਤੀ ਜਾਵੇ।