ਪੰਜਾਬ ਸਰਕਾਰ ਦੇ ਮੁਲਾਜ਼ਮ ਵਿਰੋਧੀ ਰਵੱਈਏ ਖਿਲਾਫ ਕੀਤਾ ਰੋਸ ਮੁਜਾਹਰਾ ਪੰਜਾਬ ਸਰਕਾਰ ਦੇ ਮੁਲਾਜ਼ਮ ਵਿਰੋਧੀ ਰਵੱਈਏ ਖਿਲਾਫ ਰੈਲੀ ਕਰਨ ਉਪਰੰਤ ਸ਼ਹਿਰ ਵਿੱਚ ਕੀਤਾ ਰੋਸ ਮੁਜਾਹਰਾ
Publish Date: Thu, 22 Oct 2026 04:28 PM (IST)
Updated Date: Thu, 22 Oct 2026 04:30 PM (IST)
ਫੂਲਾ ਸਿੰਘ ਬੀਰਮਪੁਰ, ਪੰਜਾਬੀ ਜਾਗਰਣ ਗੜ੍ਹਸ਼ੰਕਰ : ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਪੰਜਾਬ ਤੇ ਅਧਾਰਿਤ ਤਾਲਮੇਲ ਕਮੇਟੀ ਵਲੋਂ ਪੰਜਾਬ ਸਰਕਾਰ ਦੇ ਮੁਲਾਜ਼ਮ ਤੇ ਪੈਨਸ਼ਨਰ ਵਿਰੋਧੀ ਰਵਈਏ ਦੇ ਵਿਰੋਧ ਵਿਚ 21-22 ਅਕਤੂਬਰ ਦੀ ਸਮੂਹਿਕ ਛੁੱਟੀ ਲੈਣ ਦੇ ਦੂਜੇ ਦਿਨ ਬਲਾਕ ਗੜ੍ਹਸ਼ੰਕਰ ਦੇ ਮੁਲਾਜ਼ਮ ਤੇ ਪੈਨਸ਼ਨਰਾਂ ਵੱਲੋਂ ਮੱਖਣ ਸਿੰਘ , ਮੁਕੇਸ਼ ਕੁਮਾਰ, ਸ਼ਾਮ ਸੁੰਦਰ ਕਪੂਰ,ਹੰਸ ਰਾਜ ਗੜ੍ਹਸ਼ੰਕਰ ਤੇ ਜਸਵਿੰਦਰ ਕੁਮਾਰ ਦੀ ਅਗਵਾਈ ਵਿੱਚ ਗਾਂਧੀ ਪਾਰਕ ਵਿਖੇ ਰੋਸ ਰੈਲੀ ਕਰਨ ਉਪਰੰਤ ਸ਼ਹਿਰ ਵਿਚ ਰੋਸ ਮਾਰਚ ਕੀਤਾ ਅਤੇ ਸਰਕਾਰ ਵਿਰੁੱਧ ਜ਼ਬਰਦਸਤ ਨਾਅਰੇਬਾਜ਼ੀ ਕੀਤੀ। ਇਸ ਸਮੇਂ ਵੱਖ ਵੱਖ ਬੁਲਾਰਿਆਂ ਕਿਹਾ ਕਿ ਮੁੱਖ -ਮੰਤਰੀ ਨੇ ਤਾਲਮੇਲ ਕਮੇਟੀ ਨਾਲ਼ ਹੋਈ ਮੀਟਿੰਗ ਵਿੱਚ ਵਾਅਦਾ ਕੀਤਾ ਸੀ ਕਿ ਉਹ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਮੰਗਾਂ ਦੇ ਹਲ ਲਈ ਮਹੀਨੇ ਦੇ ਹਰ ਪਹਿਲੇ ਹਫਤੇ ਤਾਲ -ਮੇਲ ਕਮੇਟੀ ਨਾਲ਼ ਮੀਟਿੰਗ ਕਰਿਆ ਕਰਨਗੇ ਪਰ ਮੁੱਖ ਮੰਤਰੀ ਪਹਿਲਾਂ ਵਾਂਗ ਆਪਣੇ ਇਸ ਵਾਅਦੇ ਤੋਂ ਵੀ ਭੱਜ ਗਏ, ਜਿਸ ਕਾਰਨ ਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਦਾ ਰੋਸ ਅਤੇ ਗੁੱਸਾ 10 ਅਕਤੂਬਰ ਦੀ ਵਿਸ਼ਾਲ ਸੰਗਰੂਰ ਰੋਸ ਰੈਲੀ ਅਤੇ 21-22 ਅਕਤੂਬਰ ਨੂੰ ਸਮੁੱਚੇ ਮੁਲਾਜ਼ਮਾਂ ਵੱਲੋਂ ਸਮੂਹਿਕ ਛੁੱਟੀ ਲੈ ਕੇ ਰੋਸ ਰੈਲੀਆਂ ਤੇ ਮੁਜ਼ਾਹਰੇ ਕਰਨ ਦੇ ਵੱਡੇ ਸੰਘਰਸ਼ ਦੇ ਰੂਪ ਵਿਚ ਸਾਹਮਣੇ ਆਇਆ ਹੈ। ਮੁਲਾਜ਼ਮਾਂ ਨੇ ਕਿਹਾ ਕਿ ਭਵਿੱਖ ਵਿਚ ਤਾਲ ਮੇਲ ਕਮੇਟੀ ਜੋ ਵੀ ਸੰਘਰਸ਼ ਉਲੀਕੇਗੀ ਪੰਜਾਬ ਦਾ ਮੁਲਾਜ਼ਮ ਤੇ ਪੈਨਸ਼ਨਰ ਉਸ ਵਿੱਚ ਵੱਧ ਚੜ੍ਹ ਕੇ ਭਾਗ ਲਏਗਾ। ਇਸ ਮੋਕੇ ਨਰੇਸ਼ ਕੁਮਾਰ, ਬਲਬੀਰ ਖਾਨਪੁਰੀ, ਪ੍ਰਿੰਸੀਪਲ ਬਿੱਕਰ ਸਿੰਘ, ਗੁਰਨਾਮ ਸਿੰਘ ਹਾਜੀਪੁਰ, ਵਿਨੈ ਕੁਮਾਰ, ਵਿਨੋਦ ਕੁਮਾਰ ਰਾਣਾ, ਨਰਿੰਦਰ ਕੁਮਾਰ, ਮਨਜੀਤ ਸਿੰਘ ਬੰਗਾ, ਪਵਨ ਗੋਇਲ ਸਮੇਤ ਹੋਰ ਹਾਜ਼ਿਰ ਸਨ।