ਦਲਵਿੰਦਰ ਸਿੰਘ ਮਨੌਚਾ, ਗੜ੍ਹਸ਼ੰਕਰ : ਟੈਕਨੀਕਲ ਸਰਵਿਸਿਜ਼ ਯੂਨੀਅਨ ਮੰਡਲ ਗੜ੍ਹਸ਼ੰਕਰ ਵੱਲੋਂ ਸੂਬਾ ਕਮੇਟੀ ਦੇ ਸੱਦੇ ਤੇ ਅਰਥੀ ਫੂਕ ਮੁਜ਼ਾਹਰਾ ਕੀਤਾ ਗਿਆ। ਇਸ ਮੌਕੇ ਵੱਖ-ਵੱਖ ਬੁਲਾਰਿਆਂ ਨੇ ਆਪਣੀਆਂ ਇਨ੍ਹਾਂ ਮੰਗਾਂ ਬਾਰੇ ਦੱਸਿਆ ਕਿ ਪਾਵਰਕਾਮ ਵਿਚੋਂ 40 ਹਜ਼ਾਰ ਅਸਾਮੀਆਂ ਖਤਮ ਕਰਨ ਦੀ ਤਜਵੀਜ਼ ਰੱਦ ਕੀਤੀ ਜਾਵੇ ਅਤੇ ਤੁਰੰਤ ਹੀ ਖਾਲੀ 40 ਹਜ਼ਾਰ ਅਸਾਮੀਆਂ ਭਰੀਆਂ ਜਾਣ। ਆਹਲੂਵਾਲੀਆ ਕਮੇਟੀ ਦੀਆਂ ਸਿਫਾਰਸ਼ਾਂ ਅਨੁਸਾਰ ਰੋਪੜ ਥਰਮਲ ਪਲਾਂਟ ਅਤੇ ਲਹਿਰਾ ਮਹੱਬਤ ਥਰਮਲ ਪਲਾਂਟ ਬੰਦ ਕਰਕੇ ਸਨਅਤੀ ਪਾਰਕ ਬਣਾਉਣ ਦੀ ਤਜਵੀਜ਼ ਰੱਦ ਕੀਤੀ ਜਾਵੇ। ਬਿਜਲੀ ਐਕਟ 2020 ਦੀ ਤਜਵੀਜ਼ ਰੱਦ ਕੀਤੀ ਜਾਵੇ। ਬਠਿੰਡਾ ਥਰਮਲ ਪਲਾਂਟ ਦੀ 1764 ਏਕੜ ਜ਼ਮੀਨ ਵੇਚਣ ਦੀ ਤਜਵੀਜ਼ ਰੱਦ ਕਰਕੇ ਇਸ ਨੂੰ ਸਰਕਾਰੀ ਤੌਰ ਤੇ ਚਾਲੂ ਕੀਤਾ ਜਾਵੇ। ਇਸ ਮੌਕੇ ਅਸ਼ਵਨੀ ਕੁਮਾਰ, ਮੋਹਣ ਸਿੰਘ ਜੇਈ ਅਮਰੀਕ ਸਿੰਘ ਜੇਈ, ਹਰਵਿੰਦਰ ਕੁਮਾਰ ਜੇਈ, ਮਹਿੰਦਰ ਪਾਲ ਜੇਈ, ਸਤਨਾਮ ਸਿੰਘ ਜੇਈ, ਮਨਜੀਤ ਸਿੰਘ ਜੇਈ, ਕਮਲ ਦੇਵ ਜੇਈ ਅਤੇ ਕੁਲਵੀਰ ਸਿੰਘ ਜੇਈ ਹਾਜ਼ਰ ਸਨ।