ਬੰਦੀ ਸਿੰਘਾਂ ਦੀ ਰਿਹਾਈ ਲਈ ਹੁਸ਼ਿਆਰਪੁਰ 'ਚ ਗੂੰਜਿਆ ਰੋਸ! ‘ਪੰਜਾਬ ਬੰਦ’ ਦੇ ਸੱਦੇ 'ਤੇ ਕੱਢਿਆ ਗਿਆ ਵਿਸ਼ਾਲ ਮਾਰਚ
ਲੰਮੇ ਸਮੇਂ ਤੋਂ ਜੇਲ੍ਹਾਂ ਵਿੱਚ ਬੰਦ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਦਿੱਤੇ ਗਏ 'ਪੰਜਾਬ ਬੰਦ' ਦੇ ਸੱਦੇ ਦਾ ਅੱਜ ਹੁਸ਼ਿਆਰਪੁਰ ਵਿੱਚ ਵਿਆਪਕ ਅਸਰ ਦੇਖਣ ਨੂੰ ਮਿਲਿਆ। ਸ਼ਹਿਰ ਵਿੱਚ ਜਥੇਬੰਦੀਆਂ ਦੇ ਇਕੱਠੇ ਹੋਣ ਤੋਂ ਪਹਿਲਾਂ ਹੀ ਸਵੇਰ ਤੋਂ ਦੁਕਾਨਦਾਰਾਂ ਵੱਲੋਂ ਆਪਣੀਆਂ ਦੁਕਾਨਾਂ ਅਤੇ ਕਾਰੋਬਾਰੀ ਅਦਾਰੇ ਮਨੋਂ-ਮਨੀ ਬੰਦ ਰੱਖੇ ਗਏ। ਜਥੇਬੰਦੀਆਂ ਦੇ ਆਗੂਆਂ ਨੇ ਦੱਸਿਆ ਕਿ ਪਹਿਲਾਂ ਇਹ ਬੰਦ ਸਵੇਰੇ 8 ਵਜੇ ਤੋਂ ਸ਼ਾਮ 5 ਵਜੇ ਤੱਕ ਰੱਖਣ ਦਾ ਐਲਾਨ ਕੀਤਾ ਗਿਆ ਸੀ, ਪਰ ਬਾਅਦ ਵਿੱਚ ਸੰਗਤਾਂ ਅਤੇ ਆਮ ਲੋਕਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਇਸ ਦਾ ਸਮਾਂ ਬਦਲ ਕੇ ਦੁਪਹਿਰ 2 ਵਜੇ ਤੱਕ ਕਰ
Publish Date: Fri, 21 Aug 2026 11:21 AM (IST)
Updated Date: Fri, 21 Aug 2026 11:22 AM (IST)
ਦੀਪਕ ਅਗਨੀਹੋਤਰੀ, ਪੰਜਾਬੀ ਜਾਗਰਣ, ਹੁਸ਼ਿਆਰਪੁਰ - ਲੰਮੇ ਸਮੇਂ ਤੋਂ ਜੇਲ੍ਹਾਂ ਵਿੱਚ ਬੰਦ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਦਿੱਤੇ ਗਏ 'ਪੰਜਾਬ ਬੰਦ' ਦੇ ਸੱਦੇ ਦਾ ਅੱਜ ਹੁਸ਼ਿਆਰਪੁਰ ਵਿੱਚ ਵਿਆਪਕ ਅਸਰ ਦੇਖਣ ਨੂੰ ਮਿਲਿਆ। ਸ਼ਹਿਰ ਵਿੱਚ ਜਥੇਬੰਦੀਆਂ ਦੇ ਇਕੱਠੇ ਹੋਣ ਤੋਂ ਪਹਿਲਾਂ ਹੀ ਸਵੇਰ ਤੋਂ ਦੁਕਾਨਦਾਰਾਂ ਵੱਲੋਂ ਆਪਣੀਆਂ ਦੁਕਾਨਾਂ ਅਤੇ ਕਾਰੋਬਾਰੀ ਅਦਾਰੇ ਮਨੋਂ-ਮਨੀ ਬੰਦ ਰੱਖੇ ਗਏ। ਜਥੇਬੰਦੀਆਂ ਦੇ ਆਗੂਆਂ ਨੇ ਦੱਸਿਆ ਕਿ ਪਹਿਲਾਂ ਇਹ ਬੰਦ ਸਵੇਰੇ 8 ਵਜੇ ਤੋਂ ਸ਼ਾਮ 5 ਵਜੇ ਤੱਕ ਰੱਖਣ ਦਾ ਐਲਾਨ ਕੀਤਾ ਗਿਆ ਸੀ, ਪਰ ਬਾਅਦ ਵਿੱਚ ਸੰਗਤਾਂ ਅਤੇ ਆਮ ਲੋਕਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਇਸ ਦਾ ਸਮਾਂ ਬਦਲ ਕੇ ਦੁਪਹਿਰ 2 ਵਜੇ ਤੱਕ ਕਰ ਦਿੱਤਾ ਗਿਆ।
ਇਸ ਦੌਰਾਨ ਵੱਖ-ਵੱਖ ਸਿੱਖ ਅਤੇ ਭਾਈਚਾਰਕ ਜਥੇਬੰਦੀਆਂ ਦੇ ਨੁਮਾਇੰਦੇ ਹੁਸ਼ਿਆਰਪੁਰ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਸਿੰਘ ਸਭਾ ਵਿਖੇ ਇਕੱਤਰ ਹੋਏ। ਗੁਰਦੁਆਰਾ ਸਾਹਿਬ ਤੋਂ ਲੈ ਕੇ ਸ਼ਹਿਰ ਦੇ ਵੱਖ-ਵੱਖ ਮੁੱਖ ਬਾਜ਼ਾਰਾਂ ਅਤੇ ਮਾਰਗਾਂ ਵਿੱਚ ਜਥੇਬੰਦੀਆਂ ਵੱਲੋਂ ਇੱਕ ਸ਼ਾਂਤਮਈ ਰੋਸ ਮਾਰਚ ਕੱਢਿਆ ਗਿਆ। ਰੋਸ ਮਾਰਚ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਬੰਦੀ ਸਿੰਘਾਂ ਦੀ ਤੁਰੰਤ ਰਿਹਾਈ ਦੀ ਮੰਗ ਕਰਦਿਆਂ ਕੇਂਦਰ ਅਤੇ ਰਾਜ ਸਰਕਾਰ ਵਿਰੁੱਧ ਆਵਾਜ਼ ਬੁਲੰਦ ਕੀਤੀ।