- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਰਵਪੱਖੀ ਵਿਕਾਸ ਲਈ ਪੰਜਾਬ ਸਰਕਾਰ ਵਚਨਬੱਧ : ਡਾ. ਰਵਜੋਤ ਸਿੰਘ

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਹੁਸ਼ਿਆਰਪੁਰ : ਪੰਜਾਬ ਦੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਪਿੰਡ ਕੋਟਲੀ ਬਾਵਾ ਦਾਸ ਪਹੁੰਚ ਕੇ ਉੱਥੇ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਨੇ ਪਿੰਡ ਵਿੱਚ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਨਿਰੀਖਣ ਕਰਦਿਆਂ ਪੇਂਡੂ ਖੇਤਰਾਂ ਵਿੱਚ ਬੁਨਿਆਦੀ ਸਹੂਲਤਾਂ ਨੂੰ ਬਿਹਤਰ ਬਣਾਉਣ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਦੁਹਰਾਈ। ਡਾ. ਰਵਜੋਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਪੰਜਾਬ ਸਰਕਾਰ ਪਿੰਡਾਂ ਦੇ ਸਰਵਪੱਖੀ ਵਿਕਾਸ ਅਤੇ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਪੂਰੀ ਵਚਨਬੱਧਤਾ ਨਾਲ ਕੰਮ ਕਰ ਰਹੀ ਹੈ। ਸਰਕਾਰ ਦਾ ਉਦੇਸ਼ ਪੇਂਡੂ ਖੇਤਰਾਂ ਵਿੱਚ ਵਿਕਾਸ ਕਾਰਜਾਂ ਨੂੰ ਤੇਜ਼ੀ ਦੇਣਾ ਅਤੇ ਲੋਕਾਂ ਨੂੰ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾ ਕੇ ਉਨ੍ਹਾਂ ਦੇ ਜੀਵਨ ਪੱਧਰ ਵਿੱਚ ਸੁਧਾਰ ਲਿਆਉਣਾ ਹੈ।