- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਮੂਹ ਜਥੇਬੰਦੀਆਂ ਵਲੋਂ ਸ਼ਹਿਰ ਵਿਚ ਰੋਸ ਮਾਰਚ ਕੀਤਾ ਜਾ ਰਿਹਾ ਹੈ। ਨਗਰ ਨਿਗਮ ਤੋਂ ਸ਼ੁਰੂ ਹੋਇਆ ਮਾਰਚ ਸਾਰੇ ਸ਼ਹਿਰ ਦਾ ਗੇੜਾ ਦੇ ਕੇ ਵਾਲਮੀਕਿ ਚੌਂਕ ਵਿਚ ਰੈਲੀ ਕੀਤੀ ਜਾ ਰਹੀ ਹੈ। ਪੁਲਿਸ ਵੱਲੋ ਟਰੈਫਿਕ ਨੂੰ ਹੋਰ ਰਸਤਿਆਂ ਰਾਹੀਂ ਬਾਹਰ ਕੱਢਿਆ ਜਾ ਰਿਹਾ ਹੈ। ਗੜ੍ਹਸ਼ੰਕਰ, ਮਾਹਿ

ਦੀਪਕ ਅਗਨੀਹੋਤਰੀ, ਹੁਸ਼ਿਆਰਪੁਰ: ਵੱਖ-ਵੱਖ ਜਥੇਬੰਦੀਆਂ ਵੱਲੋ ਅੱਜ ਪੰਜਾਬ ਬੰਦ ਨੂੰ ਲੈ ਕੇ ਦਿੱਤੇ ਸੱਦੇ 'ਤੇ ਹੁਸ਼ਿਆਰਪੁਰ ਸਵੇਰ ਤੋਂ ਹੀ ਬੰਦ ਹੋ ਗਿਆ। ਸਮੂਹ ਜਥੇਬੰਦੀਆਂ ਵਲੋਂ ਸ਼ਹਿਰ ਵਿਚ ਰੋਸ ਮਾਰਚ ਕੀਤਾ ਜਾ ਰਿਹਾ ਹੈ। ਨਗਰ ਨਿਗਮ ਤੋਂ ਸ਼ੁਰੂ ਹੋਇਆ ਮਾਰਚ ਸਾਰੇ ਸ਼ਹਿਰ ਦਾ ਗੇੜਾ ਦੇ ਕੇ ਵਾਲਮੀਕਿ ਚੌਂਕ ਵਿਚ ਰੈਲੀ ਕੀਤੀ ਜਾ ਰਹੀ ਹੈ। ਪੁਲਿਸ ਵੱਲੋ ਟਰੈਫਿਕ ਨੂੰ ਹੋਰ ਰਸਤਿਆਂ ਰਾਹੀਂ ਬਾਹਰ ਕੱਢਿਆ ਜਾ ਰਿਹਾ ਹੈ। ਗੜ੍ਹਸ਼ੰਕਰ, ਮਾਹਿਲਪੁਰ, ਚੱਬੇਵਾਲ, ਦਸੂਹਾ, ਹਰਿਆਣਾ, ਮੁਕੇਰੀਆਂ, ਤਲਵਾੜਾ ਤੋ ਵੀ ਪੂਰੀ ਤਰਾਂ ਬੰਦ ਦੀ ਖ਼ਬਰ ਹੈ। ਬੰਦ ਸ਼ਾਮ ਪੰਜ ਵਜੇ ਤੱਕ ਚੱਲੇਗਾ।