ਹਰਪਾਲ ਭੱਟੀ, ਗੜ੍ਹਦੀਵਾਲਾ : ਪੰਜਾਬ ਸਰਕਾਰ ਨੇ ਸੂਬੇ ਅੰਦਰ ਰਿਕਾਰਡ ਤੋੜ ਵਿਕਾਸ ਕਾਰਜਾਂ ਕਰਵਾ ਕੇ ਸੂਬਾ ਨਵੀਂ ਸੇਧ ਦਿੱਤੀ ਹੈ। ਜਿਸ ਕਰਕੇ ਅੱਜ ਖੁਸ਼ਹਾਲੀ ਵੱਲ ਵੱਧ ਰਹੀ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸਿਆਸੀ ਸਲਾਹਕਾਰ ਮੁੱਖ ਮੰਤਰੀ ਪੰਜਾਬ ਅਤੇ ਹਲਕਾ ਉੜਮੁੜ ਦੇ ਵਿਧਾਇਕ ਸੰਗਤ ਸਿੰਘ ਗਿਲਜੀਆਂ ਵਲੋਂ ਕਸਬਾ ਗੜ੍ਹਦੀਵਾਲਾ ਦੇ ਪਿੰਡ ਮਾਨਗੜ੍ਹ ਵਿਖੇ ਪਿੰਡ ਦੀ ਐੱਸਸੀ ਧਰਮਸ਼ਾਲਾ ਲਈ ਪੰਚਾਇਤ ਨੂੰ 2 ਲੱਖ ਰੁਪਏ ਦਾ ਚੈੱਕ ਭੇਟ ਕਰਨ ਉਪਰੰਤ ਲੋਕਾਂ ਦੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਸਾਰੂ ਸੋਚ ਸਦਕਾਂ ਸੂਬੇ ਅੰਦਰੋ ਬੇਰੁਜਗਾਰੀ ਖਤਮ ਕਰਨ ਲਈ ਵੱਡੀ ਪੱਧਰ 'ਤੇ ਪੜ੍ਹੇ ਲਿਖੇ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਲਈ ਵੱਖ-ਵੱਖ ਵਿਭਾਗਾਂ ਵਿੱਚ ਅਸਾਮੀਆਂ ਭਰਨ ਲਈ ਭਰਤੀ ਕੀਤੀ ਜਾ ਰਹੀ ਹੈ,ਤਾਂ ਕਿ ਸੂਬੇ ਦਾ ਪੜਿ੍ਹਆ ਲਿਖਿਆ ਨੌਜਵਾਨ ਵਰਗ ਨੂੰ ਨੌਕਰੀਆਂ ਮਿੱਲ ਸਕਣ। ਉਨ੍ਹਾਂ ਕਿਹਾ ਕਾਂਗਰਸ ਸਰਕਾਰ ਨੇ ਹਮੇਸ਼ਾਂ ਆਪਣੇ ਕਾਰਜਕਾਲ ਦੌਰਾਨ ਹਰੇਕ ਵਰਗ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਦੇਣ ਲਈ ਪਹਿਲਕਦਮੀ ਕੀਤੀ ਹੈ। ਜਿਸ ਕਰਕੇ ਅੱਜ ਪੰਜਾਬ ਦਾ ਹਰ ਵਰਗ ਕਾਂਗਰਸ ਪਾਰਟੀ ਨਾਲ ਮੋਢੇ ਨਾਲ ਮੋਢਾ ਨਾਲ ਖੜ੍ਹਾ ਹੈ। ਅੱਗੇ ਆਖਿਆ ਸਰਕਾਰ ਵਲੋਂ ਆਉਂਦੇ ਸਮੇਂ 'ਚ ਲੋਕਾਂ ਨੂੰ ਬਿਹਤਰ ਸਹੂਲਤਾਂ ਦੇਣ ਲਈ ਵਿਕਾਸ ਕਾਰਜਾਂ 'ਚ ਹੋਰ ਤੇਜ਼ੀ ਲਿਆਂਦੀ ਜਾਵੇਗੀ ਤਾਂ ਜੋ ਸਮੁੱਚੇ ਪਿੰਡਾਂ ਅੰਦਰ ਸਰਬਪੱਖੀ ਵਿਕਾਸ ਕੀਤਾ ਜਾ ਸਕੇ।

ਇਸ ਮੌਕੇ ਹਲਕਾ ਵਿਧਾਇਕ ਗਿਲਜੀਆਂ ਦੇ ਪਰਿਵਾਰ ਵਲੋਂ ਸ਼ੁਰੂ ਕੀਤੀ ਗਈ ਮੋਬਾਇਲ ਮੈਡੀਕਲ ਬੱਸ ਵਲੋਂ ਮੈਡੀਕਲ ਸੇਵਾਵਾਂ ਦੇਣ ਲਈ ਮੁੱਫਤ ਮੈਡੀਕਲ ਕੈਂਪ ਲਗਾਇਆ ਗਿਆ। ਜਿਸ ਦੌਰਾਨ ਮੋਬਾਈਲ ਹਸਪਤਾਲ ਦੀ ਟੀਮ ਡਾਕਟਰ ਬਲਵਿੰਦਰ ਸਿੰਘ, ਡਾਕਟਰ ਦੀਕਸ਼ਾ, ਮਨਜਿੰਦਰ ਪਾਲ ਸਿੰਘ, ਤੀਰਥ ਸਿੰਘ, ਕਾਜਲ, ਊਸ਼ਾ ਰਾਣੀ, ਗੁਰਮੀਤ ਸਿੰਘ ਅਤੇ ਜਗਜੀਤ ਸਿੰਘ ਦੀ ਟੀਮ ਵਲੋਂ ਲਗਪਗ 150 ਦੇ ਕਰੀਬ ਮਰੀਜ਼ਾਂ ਦਾ ਚੈੱਕਅਪ ਕਰ ਕੇ ਉਨ੍ਹਾਂ ਨੂੰ ਮੁੱਫਤ ਦਵਾਈਆਂ ਦਿੱਤੀਆਂ ਅਤੇ ਮੈਡੀਕਲ ਟੈਸਟ ਕੀਤੇ ਗਏ। ਇਸ ਮੌਕੇ ਪਿੰਡ ਦੇ ਲੋਕਾਂ ਵਲੋਂ ਵਿਧਾਇਕ ਸੰਗਤ ਸਿੰਘ ਗਿਲਜੀਆਂ ਨੂੰ ਪਿੰਡ ਦੀਆਂ ਸਮੱਸਿਆਵਾਂ ਸਬੰਧੀ ਜਾਣੂ ਕਰਵਾਇਆ ਜਿਨ੍ਹਾਂ ਨੂੰ ਉਨ੍ਹਾਂ ਪਹਿਲ ਦੇ ਆਧਾਰ 'ਤੇ ਹੱਲ ਕਰਾਉਣ ਦਾ ਭਰੋਸਾ ਦਿੱਤਾ। ਇਸ ਮੌਕੇ ਪ੍ਰਦੇਸ਼ ਕਾਂਗਰਸ ਮੈਂਬਰ ਜੋਗਿੰਦਰ ਸਿੰਘ ਗਿਲਜੀਆਂ, ਨੰਬਰਦਾਰ ਮਨਿੰਦਰਪਾਲ ਸਿੰਘ, ਅਵਤਾਰ ਸਿੰਘ, ਗੁਰਦੀਪ ਸਿੰਗ, ਰਤਨ ਸਿੰਘ, ਬਲਵਿੰਦਰ ਕੌਰ, ਕੁਲਵਿੰਂਦਰ ਕੌਰ, ਬਲਬੀਰ ਕੌਰ, ਬਾਬਾ ਹਰਜਤਿ ਸਿੰਘ, ਕਰਨੈਲ ਸਿੰਘ ਬਾਂਨਾ, ਅਮਰੀਕ ਸਿੰਘ, ਬਾਬੂ ਮਹਿੰਦਰ ਸਿੰਘ, ਅਰਸ਼ਦੀਪ ਸਿੰਘ, ਬਹਾਦਰ ਸਿੰਘ, ਗੁਰਪ੍ਰਰੀਤ ਸਿੰਘ ਸਮੇਤ ਪਿੰਡ ਵਾਸੀ ਹਾਜ਼ਰ ਸਨ ।