ਪੰਜਾਬ ਸਰਕਾਰ ਪੈਨਸ਼ਨਰਾਂ ਦੀਆਂ ਅਹਿਮ ਮੰਗਾਂ ਨੂੰ ਪ੍ਰਵਾਨ ਕਰੇ ਪੰਜਾਬ ਸਰਕਾਰ ਪੈਨਸ਼ਨਰਾਂ ਦੀਆਂ ਅਹਿਮ ਮੰਗਾਂ ਨੂੰ ਪ੍ਰਵਾਨ ਕਰੇ
Publish Date: Tue, 10 Nov 2026 03:14 PM (IST)
Updated Date: Tue, 10 Nov 2026 03:15 PM (IST)
ਅੰਮ੍ਰਿਤਪਾਲ ਬਾਜਵਾ, ਪੰਜਾਬੀ ਜਾਗਰਣ ਟਾਂਡਾ ਉੜਮੁੜ : ਪਿਛਲੇ ਲੰਬੇ ਸਮੇਂ ਤੋਂ ਆਪਣੇ ਹੱਕਾਂ ਅਤੇ ਆਪਣੀਆਂ ਮੰਗਾਂ ਨੂੰ ਲੈ ਕੇ ਆਵਾਜ਼ ਬੁਲੰਦ ਕਰ ਰਹੇ ਪੰਜਾਬ ਪੈਨਸ਼ਨਰਸ ਵੈੱਲਫੇਅਰ ਐਸੋਸੀਏਸ਼ਨ ਤਹਿਸੀਲ ਟਾਂਡਾ ਉੜਮੜ ਦੀ ਵਿਸ਼ੇਸ਼ ਮੀਟਿੰਗ ਪ੍ਰਧਾਨ ਅਜੀਤ ਸਿੰਘ ਗੁਰਾਇਆ, ਜਨਰਲ ਸਕੱਤਰ ਪ੍ਰੇਮ ਸਾਗਰ ਅਰੋੜਾ ਅਤੇ ਵਿੱਤ ਸਕੱਤਰ ਸੁਖਬੀਰ ਸਿੰਘ ਦੀ ਅਗਵਾਈ ਵਿਚ ਹੋਈ। ਇਸ ਮੌਕੇ ਮੀਟਿੰਗ ਦੌਰਾਨ ਪ੍ਰੋ.ਕੇ. ਕਲੋਟੀ ਲਾਈਬਰੇਰੀ ਹਾਲ ਉੜਮੁੜ ਵਿਚ ਹੋਈ ਇਸ ਮੀਟਿੰਗ ਦੌਰਾਨ ਪੈਨਸ਼ਨਰਾਂ ਨੇ ਆਪਣੀਆਂ ਮੰਗਾਂ ਦੇ ਹੱਕ ਵਿਚ ਅਵਾਜ ਬੁਲੰਦ ਕਰਕੇ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਉਹ ਪੈਨਸ਼ਨਾਂ ਜਾਂ ਬਣਦੀਆਂ ਸਹੂਲਤਾਂ ਅਤੇ ਪ੍ਰਮੁੱਖ ਮੰਗਾਂ ਨੂੰ ਪਹਿਲ ਦੇ ਅਧਾਰ ਤੇ ਪੂਰਾ ਕਰੇ ਨਹੀਂ ਤਾਂ ਇਸ ਦਾ ਖਾਮਿਆਜਾ ਆਉਣ ਵਾਲੇ ਸਮੇਂ ਦੌਰਾਨ ਸਰਕਾਰ ਨੂੰ ਭੁਗਤਣਾ ਪਵੇਗਾ। ਇਸ ਮੌਕੇ ਵੱਖ-ਵੱਖ ਬੁਲਾਰਿਆਂ ਵੱਲੋਂ ਬਾਕੀ ਰਹਿੰਦੇ ਡੀ.ਏ. ਦੇ 63 ਫੀਸਦੀ ਨੂੰ ਪੂਰਾ ਕਰਨ, ਪੈਨਸ਼ਨਰਾਂ ਦੀ ਪੈਨਸ਼ਨ 1-1-16 ਤੋਂ 2.59 ਫੈਕਟਰ ਨਾਲ ਰਿਵਾਈਜ਼ ਕਰਨ ਅਤੇ 17.7.20 ਦਾ ਪੱਤਰ ਰੱਦ ਕੀਤਾ ਜਾਵੇ ਆਦਿ ਮੰਗਾਂ ਦੇ ਹੱਕ ਵਿਚ ਸਰਕਾਰ ਤੋ ਮੰਗ ਕੀਤੀ ਗਈ । ਉਨ੍ਹਾਂ ਆਖਿਆ ਕਿ ਸਰਕਾਰ ਉਨ੍ਹਾਂ ਦੀਆਂ ਮੰਗਾਂ ਪ੍ਰਤੀ ਸੰਜੀਦਗੀ ਨਹੀਂ ਦਿਖਾ ਰਹੀ ਜਿਸ ਕਾਰਨ ਪੈਨਸ਼ਨਰਾਂ ਵਿਚ ਰੋਸ ਹੈ। ਉਨ੍ਹਾਂ ਐਲਾਨ ਕੀਤਾ ਗਿਆ ਕਿ ਜੇਕਰ ਸਰਕਾਰ ਨੇ ਉਹਨਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਆਉਣ ਵਾਲੇ ਦਿਨਾਂ ਚ ਵੱਡਾ ਸੰਘਰਸ਼ ਵਿੱਢਿਆ ਜਾਵੇਗਾ ਅਤੇ ਆਉਣ ਵਾਲੀਆਂ ਚੋਣਾਂ ਵਿਚ ਇਸ ਝੂਠੀ ਸਰਕਾਰ ਦੀ ਵਿਰੋਧਤਾ ਕੀਤੀ ਜਾਵੇਗੀ। ਇਸ ਮੌਕੇ ਸਟੇਟ ਬੈਂਕ ਦੇ ਕਰਮਚਾਰੀ ਸੁਰਜੀਤ ਸਿੰਘ ਨੇ ਬੈਂਕ ਸਹੂਲਤਾਂ ਬਾਰੇ ਚਰਚਾ ਕੀਤੀ ਅਤੇ ਡੀ.ਐਲ.ਸੀ. ਦਿੱਤਾ। ਇਸ ਮੌਕੇ ਤੇ ਪ੍ਰੋ. ਕੇਵਲ ਕਲੋਟੀ, ਸੁਰਜੀਤ ਸਿੰਘ, ਸ਼ਿਵ ਕੁਮਾਰ, ਮੋਹਨ ਸਿੰਘ, ਅਮਰੀਕ ਸਿੰਘ, ਤੀਰਥ ਸਿੰਘ ਗੁਰਮੀਤ ਸਿੰਘ ਆਦਿ ਹਾਜ਼ਰ ਸਨ।