- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੀ.ਡੀ.ਸੀ. ਰਾਹੀਂ ਮਾਨ ਸਰਕਾਰ ਪੰਜਾਬ ਦਾ ਖ਼ਜ਼ਾਨਾ ਦਿੱਲੀ ਹਾਈਕਮਾਂਡ ਦੀ ਝੋਲੀ ਪਾ ਰਹੀ ਹੈ : ਰਸ਼ਪਾਲ ਚਰੜ, ਪ੍ਰਿੰਸ ਜੌਲੀ

ਅੰਮ੍ਰਿਤਪਾਲ ਬਾਜਵਾ, ਪੰਜਾਬੀ ਜਾਗਰਣ, ਟਾਂਡਾ ਉੜਮੁੜ: ਪੰਜਾਬ ਡਿਵੈਲਪਮੈਂਟ ਕਮਿਸ਼ਨ ਦੇ ਗਠਨ ਅਤੇ ਇਸ ਵਿੱਚ ਬਾਹਰਲੇ ਅਧਿਕਾਰੀਆਂ ਦੀਆਂ ਨਿਯੁਕਤੀਆਂ ਨੂੰ ਲੈ ਕੇ ਭਾਜਪਾ ਆਗੂਆਂ ਨੇ ਮਾਨ ਸਰਕਾਰ ’ਤੇ ਤਿੱਖੇ ਨਿਸ਼ਾਨੇ ਸਾਧੇ। ਇਸ ਸਬੰਧੀ ਭਾਜਪਾ ਮੰਡਲ ਟਾਂਡਾ ਦੇ ਪ੍ਰਧਾਨ ਪ੍ਰਿੰਸ ਜੌਲੀ ਦੀ ਅਗਵਾਈ ਹੇਠ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਭਾਜਪਾ ਦੇ ਸੀਨੀਅਰ ਆਗੂ ਰਸ਼ਪਾਲ ਸਿੰਘ ਚਰੜ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਮੌਕੇ ਰਸ਼ਪਾਲ ਸਿੰਘ ਚਰੜ ਨੇ ਦੋਸ਼ ਲਾਇਆ ਕਿ ਪੰਜਾਬ ਸਰਕਾਰ ਦਿੱਲੀ ਦੀ ਹਾਈਕਮਾਂਡ ਨੂੰ ਖੁਸ਼ ਕਰਨ ਲਈ ਸੂਬੇ ਦੇ ਖ਼ਜ਼ਾਨੇ ਦੀ ਦੁਰਵਰਤੋਂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੀ.ਡੀ.ਸੀ. ਅਤੇ ਇਸ ਨਾਲ ਜੁੜੇ ਵਿਭਾਗਾਂ ਵਿੱਚ ਲਗਭਗ 80 ਅਧਿਕਾਰੀ ਨਿਯੁਕਤ ਕੀਤੇ ਗਏ ਹਨ, ਜਿਨ੍ਹਾਂ ਵਿੱਚੋਂ ਕਰੀਬ 70 ਪੰਜਾਬ ਤੋਂ ਬਾਹਰਲੇ ਹਨ। ਉਨ੍ਹਾਂ ਸਵਾਲ ਉਠਾਇਆ ਕਿ ਇਨ੍ਹਾਂ ਅਹੁਦਿਆਂ ’ਤੇ ਪੰਜਾਬ ਦੇ ਪੜ੍ਹੇ-ਲਿਖੇ ਨੌਜਵਾਨਾਂ ਨੂੰ ਮੌਕਾ ਕਿਉਂ ਨਹੀਂ ਦਿੱਤਾ ਗਿਆ।