ਰਾਜਾ ਸਿੰਘ ਪੱਟੀ, ਚੱਬੇਵਾਲ : ਮਿਸਲ ਸ਼ਹੀਦਾਂ ਤਰਨਾ ਦਲ ਹਰੀਆਂ ਵੇਲਾਂ ਜਥੇਬੰਦੀ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਸੰਤ ਬਾਬਾ ਨਿਹਾਲ ਸਿੰਘ ਹਰੀਆਂ ਵਾਲਿਆਂ ਦੀ ਸਰਪ੍ਰਸਤੀ ਹੇਠ ਚੱਲ ਰਹੇ ਸ੍ਰੀ ਗੁਰੂ ਹਰਿ ਰਾਇ ਸਾਹਿਬ ਕਾਲਜ ਫਾਰ ਵੂਮੈਨ ਹਰੀਆਂ ਵੇਲਾਂ ਚੱਬੇਵਾਲ ਵਿਖੇ ਪੰਜਾਬੀ ਵਿਭਾਗ ਵਲੋਂ ਨਵੰਬਰ ਮਹੀਨਾ ਪੰਜਾਬੀ ਮਾਤ ਭਾਸ਼ਾ ਨੂੰ ਸਮਰਪਿਤ ਕਰਨ ਸੰਬੰਧੀ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਕਾਲਜ ਡਾਇਰੈਕਟਰ, ਸਮੂਹ ਸਟਾਫ਼ ਅਤੇ ਵਿਦਿਆਰਥੀ ਵੀ ਸ਼ਾਮਲ ਹੋਏ। ਇਸ ਮੌਕੇ ਪੰਜਾਬੀ ਵਿਭਾਗ ਦੇ ਅਸਿਸਟੈਂਟ ਪੋ੍ਫੈਸਰ ਹਰਿੰਦਰ ਕੌਰ ਨੇ ਮਾਤ ਭਾਸ਼ਾ ਪੰਜਾਬੀ ਦੀ ਸਾਰਥਿਕਤਾ ਅਤੇ ਬਾਕੀ ਦੇਸ਼ਾਂ ਵਿੱਚ ਪੰਜਾਬੀ ਭਾਸ਼ਾ ਦੀ ਅਹਿਮੀਅਤ ਬਾਰੇ ਚਾਨਣਾ ਪਾਇਆ। ਇਸ ਮੌਕੇ ਵਿਦਿਆਰਥੀਆਂ ਨੇ ਵੀ ਪੰਜਾਬੀ ਭਾਸ਼ਾ ਸੰਬੰਧੀ ਭਾਸ਼ਣ, ਕਵਿਤਾਵਾਂ ਪੇਸ਼ ਕੀਤੀਆਂ। ਬੀ.ਏ. ਭਾਗ ਤੀਜਾ ਦੀ ਸੰਜਨਾ, ਕਿਮਰਨ, ਬੀ.ਏ. ਭਾਗ ਪਹਿਲਾ ਦੀ ਗੁੱਡੀ, ਸੰਜਨਾ ਆਦਿ ਵਿਦਿਆਰਥਣਾਂ ਨੇ ਭਾਗ ਲਿਆ।ਇਸ ਸੈਮੀਨਾਰ ਦੇ ਅੰਤ ਵਿਚ ਕਾਲਜ ਡਾਇਰੈਕਟਰ ਡਾ. ਅਨੀਤਾ ਕੁਮਾਰੀ ਨੇ ਪੰਜਾਬੀ ਮਾਤ ਭਾਸ਼ਾ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਅਤੇ ਮਾਤ ਭਾਸ਼ਾ ਨੂੰ ਬਚਾਉਣ ਅਤੇ ਜੁੜਨ ਦੀ ਪੇ੍ਰਰਨਾ ਦਿੱਤੀ ਤੇ ਪੰਜਾਬੀ ਵਿਭਾਗ ਨੂੰ ਵਧਾਈ ਦਿੱਤੀ।