- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬੀਤੇ ਦਿਨ ਬਰੇਸ਼ੀਆ ਪੁਲਿਸ ਦੀ ਹਿਰਾਸਤ 'ਚ ਸੁਖਵਿੰਦਰ ਸਿੰਘ ਸੋਨੂ ਦੀ ਭੇਤਭਰੇ ਹਾਲਾਤ 'ਚ ਲਾਸ਼ ਮਿਲੀ। ਬਰੇਸ਼ੀਆ ਪੁਲਿਸ ਵਲੋਂ ਮ੍ਰਿਤਕ ਦੀ ਲਾਸ਼ ਮਿਲਣ ਇਸ ਘਟਨਾ ਦੀ ਜਾਂਚ ਦੇ ਆਦੇਸ਼ ਦੇ ਦਿੱਤੇ ਤਾਂ ਕਿ ਉਕਤ ਨੌਜਵਾਨ ਦੀ ਮੌਤ ਦਾ ਕਾਰਨ ਪਤਾ ਲੱਗ ਸਕੇ। ਸੁਖਵਿੰਦਰ ਸਿੰਘ ਜੋ ਕਿ ਦੋ ਭੈਣਾਂ ਅਮਨਦੀਪ ਕੌਰ ਅਤੇ ਪਰਮਜੀਤ ਕੌਰ ਪਲਵੀ ਦਾ ਇਕਲੌਤਾ ਭਰਾ ਸੀ ਤੇ ਉਸਦੀ ਮਾਤਾ ਦਾ ਪਹਿਲਾਂ ਹੀ ਦੇਹਾਂਤ ਚੁੱਕਾ ਹੈ।

ਸੁਰਿੰਦਰ ਢਿੱਲੋਂ, ਪੰਜਾਬੀ ਜਾਗਰਣ ਟਾਂਡਾ ਉੜਮੁੜ : ਬੀਤੇ ਦਿਨ ਜ਼ਿਲ੍ਹਾ ਹੁਸ਼ਿਆਰਪੁਰ ਦੇ ਹਲਕਾ ਉੜਮੁੜ ਟਾਂਡਾ ਅਧੀਨ ਪੈਂਦੇ ਕਸਬਾ ਮਿਆਣੀ ਦੇ ਇਕ ਪੰਜਾਬੀ ਨੌਜਵਾਨ ਦੀ ਇਟਲੀ 'ਚ ਉੱਥੇ ਦੇ ਹਵਾਲਾਤ 'ਚ ਭੇਤਭਰੇ ਹਾਲਾਤ 'ਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਦਾ ਸੁਖਵਿੰਦਰ ਸਿੰਘ ਸੋਨੂ ਉਮਰ ਕਰੀਬ 23 ਸਾਲ ਪੁੱਤਰ ਗਰਮੀਤ ਸਿੰਘ ਵਾਸੀ ਹਾਲ ਵਾਸੀ ਬਰੇਸ਼ੀਆ ਇਟਲੀ ਵਜੋਂ ਹੋਈ ਹੈ। ਜਾਣਕਾਰੀ ਮੁਤਾਬਿਕ ਸੁਖਵਿੰਦਰ ਸਿੰਘ ਸੋਨੂ ਜੋ ਕਿ ਇਟਲੀ ਦੇ ਬਰੇਸ਼ੀਆ ਵਿਖੇ ਰਹਿ ਰਿਹਾ ਸੀ ਤੇ ਉੱਥੋਂ ਕੋਰਟ ਕੇਸ ਅਨੁਸਾਰ ਸਿਆਸੀ ਸ਼ਰਨ 'ਤੇ ਸੀ। ਇਟਲੀ ਦੀਆਂ ਮੀਡੀਆ ਰਿਪੋਰਟਾਂ ਮੁਤਾਬਕ ਸੁਖਵਿੰਦਰ ਸਿੰਘ ਜੋ ਕਿ ਐਤਵਾਰ ਕੇਨਸੇਸਿਓ ਦੇ ਟਿਬਿਡਾਬੋ ਵਾਟਰ ਪਾਰਕ ਵਿਖੇ ਗਿਆ ਦੇ ਸਵੀਮਿੰਗ ਪੂਲ 'ਚ ਚਾਰ ਨਬਾਲਿਗ ਲੜਕੀਆਂ ਜੋ 13 ਦੀਆਂ ਸਨ ਛੇੜਛਾੜ ਤੋਂ ਬਾਅਦ ਉੱਥੋਂ ਦੀ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਸੀ।
ਬੀਤੇ ਦਿਨ ਬਰੇਸ਼ੀਆ ਪੁਲਿਸ ਦੀ ਹਿਰਾਸਤ 'ਚ ਸੁਖਵਿੰਦਰ ਸਿੰਘ ਸੋਨੂ ਦੀ ਭੇਤਭਰੇ ਹਾਲਾਤ 'ਚ ਲਾਸ਼ ਮਿਲੀ। ਬਰੇਸ਼ੀਆ ਪੁਲਿਸ ਵਲੋਂ ਮ੍ਰਿਤਕ ਦੀ ਲਾਸ਼ ਮਿਲਣ ਇਸ ਘਟਨਾ ਦੀ ਜਾਂਚ ਦੇ ਆਦੇਸ਼ ਦੇ ਦਿੱਤੇ ਤਾਂ ਕਿ ਉਕਤ ਨੌਜਵਾਨ ਦੀ ਮੌਤ ਦਾ ਕਾਰਨ ਪਤਾ ਲੱਗ ਸਕੇ। ਸੁਖਵਿੰਦਰ ਸਿੰਘ ਜੋ ਕਿ ਦੋ ਭੈਣਾਂ ਅਮਨਦੀਪ ਕੌਰ ਅਤੇ ਪਰਮਜੀਤ ਕੌਰ ਪਲਵੀ ਦਾ ਇਕਲੌਤਾ ਭਰਾ ਸੀ ਤੇ ਉਸਦੀ ਮਾਤਾ ਦਾ ਪਹਿਲਾਂ ਹੀ ਦੇਹਾਂਤ ਚੁੱਕਾ ਹੈ। ਇਸ ਮੌਕੇ ਦੁਖੀ ਮਨ ਨਾਲ ਗੱਲਬਾਤ ਕਰਦਿਆਂ ਮ੍ਰਿਤਕ ਦੇ ਪਿਤਾ ਗਰਮੀਤ ਸਿੰਘ ਨੇ ਦੱਸਿਆ ਕਿ ਕਰੀਬ ਪੰਜ ਸਾਲ ਪਹਿਲਾਂ ਕਰਜ਼ਾ ਚੁੱਕ ਕੇ ਉਸ ਨੂੰ ਇਟਲੀ ਭੇਜਿਆ ਸੀ। ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਤੋਂ ਮੰਗ ਕੀਤੀ ਹੈ ਕਿ ਉਨ੍ਹਾਂ ਨੂੰ ਇਨਸਾਫ ਦਵਾਇਆ ਜਾਵੇ ਅਤੇ ਉਨ੍ਹਾਂ ਦੇ ਪੁੱਤਰ ਦੀ ਮ੍ਰਿਤਕ ਦੇਹ ਨੂੰ ਭਾਰਤ ਲਿਆਉਣ 'ਚ ਮਦਦ ਕੀਤੀ ਜਾਵੇ। ਕਿਉਂਕਿ ਉਨ੍ਹਾਂ ਦਾ ਆਪਣਾ ਘਰ ਦਾ ਗੁਜ਼ਾਰਾ ਵੀ ਬਹੁਤ ਮੁਸ਼ਕਿਲ ਨਾਲ ਹੋ ਰਿਹਾ।