ਕੇਂਦਰ ਵੱਲੋਂ ਜਾਰੀ ਫੰਡਾਂ ਨਾਲ ਹੀ ਪੰਜਾਬ ਦਾ ਵਿਕਾਸ ਹੋਇਆ : ਸੁਰਿੰਦਰ ਜਾਜਾ ਕੇਂਦਰ ਸਰਕਾਰ ਵੱਲੋਂ ਜਾਰੀ ਕੀਤੇ ਗਏ ਫੰਡਾ ਨਾਲ ਹੀ ਪੰਜਾਬ ਦਾ ਹੋਇਆ ਹੈ ਵਿਕਾਸ : ਸੁਰਿੰਦਰ ਜਾਜਾ
Publish Date: Tue, 03 Nov 2026 05:24 PM (IST)
Updated Date: Tue, 03 Nov 2026 05:26 PM (IST)
ਅੰਮ੍ਰਿਤਪਾਲ ਬਾਜਵਾ, ਪੰਜਾਬੀ ਜਾਗਰਣ ਟਾਂਡਾ ਉੜਮੁੜ : ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੇ ਲੋਕਾਂ ਨੂੰ ਗੁਮਰਾਹ ਕਰ ਰਹੀ ਹੈ ਅਤੇ ਆਉਣ ਵਾਲੇ ਸਮੇਂ ਦੌਰਾਨ ਸੂਬੇ ਦੇ ਲੋਕ ਆਮ ਆਦਮੀ ਪਾਰਟੀ ਨੂੰ ਮੂੰਹ ਨਹੀਂ ਲਗਾਉਣਗੇ। ਪੰਜਾਬ ਵਿੱਚ ਹੋਏ ਵੱਡੇ-ਵੱਡੇ ਘੁਟਾਲਿਆਂ ਦਾ ਪਰਦਾਫਾਸ਼ ਕੀਤਾ ਜਾਵੇਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਭਾਰਤੀ ਜਨਤਾ ਪਾਰਟੀ ਸੀਨੀਅਰ ਆਗੂ ਸੁਰਿੰਦਰ ਜਾਜਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਹੁਣ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਅਤੇ ਵਾਅਦਿਆਂ ਨੂੰ ਚੰਗੀ ਤਰ੍ਹਾਂ ਸਮਝ ਚੁੱਕੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਆਉਣ ਵਾਲੇ ਸਮੇਂ ਵਿੱਚ ਸੂਬੇ ਦੀ ਰਾਜਨੀਤੀ ਵਿੱਚ ਵੱਡਾ ਬਦਲਾਅ ਦੇਖਣ ਨੂੰ ਮਿਲੇਗਾ। ਭਾਜਪਾ ਆਗੂ ਭਾਰਤੀ ਜਨਤਾ ਪਾਰਟੀ ਮੈਂਬਰ ਸੁਰਿੰਦਰ ਜਾਜਾ ਨੇ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਚਾਰ ਮਾਰਗੀ ਸੜਕਾਂ ਦੇ ਨਿਰਮਾਣ ਦੇ ਨਾਲ-ਨਾਲ ਲੋਕ ਹਿਤੈਸ਼ੀ ਯੋਜਨਾਵਾਂ ਸ਼ੁਰੂ ਕੀਤੀਆਂ ਗਈਆਂ ਹਨ। ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਸਮੇਤ ਕਈ ਹੋਰ ਭਲਾਈ ਸਕੀਮਾਂ ਰਾਹੀਂ ਲੋਕਾਂ ਨੂੰ ਲਾਭ ਪਹੁੰਚਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਵਿੱਚ ਆਪਣਾ ਆਧਾਰ ਹੋਰ ਮਜ਼ਬੂਤ ਕਰੇਗੀ ਅਤੇ ਆਉਣ ਵਾਲੇ ਸਮੇਂ ਵਿੱਚ ਸੂਬੇ ਅੰਦਰ ਭਾਜਪਾ ਦੀ ਸਰਕਾਰ ਬਣਾਉਣ ਲਈ ਲੋਕ ਪੂਰਾ ਸਾਥ ਦੇਣਗੇ।