ਸਵੀਪ ਤਹਿਤ ਵਿਦਿਆਰਥੀਆਂ ਦੇ ਕੁਇਜ਼ ਤੇ ਲੇਖ ਮੁਕਾਬਲੇ ਕਰਵਾਏ ਸਵੀਪ ਤਹਿਤ ਵਿਦਿਆਰਥੀਆਂ ਦੇ ਕੁਇਜ਼ ਅਤੇ ਲੇਖ ਮੁਕਾਬਲੇ ਕਰਵਾਏ
Publish Date: Wed, 18 Nov 2026 03:16 PM (IST)
Updated Date: Wed, 18 Nov 2026 03:18 PM (IST)
ਰਾਜਾ ਸਿੰਘ ਪੱਟੀ, ਪੰਜਾਬੀ ਜਾਗਰਣ ਚੱਬੇਵਾਲ : ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਅਤੇ ਜਿਲਾ ਸਿੱਖਿਆ ਅਫਸਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪ੍ਰਿੰਸੀਪਲ ਜਤਿੰਦਰ ਸਿੰਘ ਸਵੀਪ ਨੋਡਲ ਅਫਸਰ ਦੀ ਅਗਵਾਈ ਹੇਠ ਅਤੇ ਬਲਾਕ ਨੋਡਲ ਅਫਸਰ ਪ੍ਰਿੰਸੀਪਲ ਭਾਰਤ ਭੂਸ਼ਣ ਦੀ ਦੇਖ ਰੇਖ ਵਿੱਚ ਵਿਧਾਨ ਸਭਾ ਹਲਕਾ 044 ਚੱਬੇਵਾਲ ਦੇ ਵੱਖ ਵੱਖ ਸਕੂਲਾਂ ਦਾ ਕੁਇਜ਼ ਮੁਕਾਬਲਾ ਅਤੇ ਲੇਖ ਮੁਕਾਬਲਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜਿਆਣ ਚੱਬੇਵਾਲ ਵਿਖੇ ਕਰਵਾਇਆ ਗਿਆ। ਇਸ ਪ੍ਰਤੀਯੋਗਤਾ ਵਿੱਚ ਜੱਜਾਂ ਦੀ ਭੂਮਿਕਾ ਸਵਿਤਾ ਭਾਟੀਆ, ਹਰਵਿੰਦਰ ਕੌਰ, ਸੁਖਜੀਤ ਕੌਰ, ਸੁਪ੍ਰੀਤ ਕੌਰ ਅਤੇ ਵਿਕਰਮ ਸਿੰਘ ਨੇ ਨਿਭਾਈ। ਪਹਿਲੇ ਪੰਜ ਸਥਾਨਾਂ ਤੇ ਆਉਣ ਵਾਲੀਆਂ ਟੀਮਾਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਪ੍ਰਤੀਯੋਗਤਾ ਵਿੱਚ 29 ਸਕੂਲਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ। ਇਸ ਮੌਕੇ ਸਕੂਲ ਦੇ ਸਦੀਵੀ ਇੰਚਾਰਜ ਅਮਰਜੀਤ ਸਿੰਘ ਨੇ ਸਟੇਜ ਸਕੱਤਰ ਦੀ ਭੂਮਿਕਾ ਨਿਭਾਈ। ਇਸ ਮੁਕਾਬਲੇ ਵਿੱਚ ਪਹਿਲਾ ਸਥਾਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅੱਤੋਵਾਲ ਨੇ ਪਹਿਲਾ ਸਥਾਨ, ਆਕਸਫੋਰਡ ਇੰਟਰਨੈਸ਼ਨਲ ਸਕੂਲ ਜਿਆਣ ਨੇ ਦੂਸਰਾ ਅਤੇ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਭਾਮ ਨੇ ਤੀਸਰਾ ਸਥਾਨ ਹਾਸਿਲ ਕੀਤਾ। ਲੇਖ ਮੁਕਾਬਲੇ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੁੰਗਰਨੀ ਨੇ ਪਹਿਲਾ, ਅਕੈਡਮਿਕ ਹਾਈਟਸ ਸਕੂਲ ਚੱਗਰਾਂ ਨੇ ਦੂਸਰਾ ਅਤੇ ਸਰਕਾਰੀ ਸਕੂਲ ਜੇਜੋਂ ਦੁਆਬਾ ਅਤੇ ਸਰਕਾਰੀ ਸਕੂਲ ਚੱਗਰਾਂ ਨੇ ਤੀਸਰਾ ਸਥਾਨ ਹਾਸਿਲ ਕੀਤਾ।