- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਰਾਹੁਲ ਗਾਂਧੀ ਪੰਜਾਬੀਆਂ ਨਾਲ ਹੋ ਰਹੀ ਧੱਕੇਸ਼ਾਹੀ ਖਿਲਾਫ ਅਵਾਜ ਕਰਨਗੇ ਬੁਲੰਦ : ਐਡਵੋਕੇਟ ਦਲਜੀਤ ਸਿੰਘ ਗਿਲਜੀਆਂ

ਅੰਮ੍ਰਿਤਪਾਲ ਬਾਜਵਾ, ਪੰਜਾਬੀ ਜਾਗਰਣ, ਟਾਂਡਾ ਉੜਮੁੜ : 4 ਨਵੰਬਰ ਨੂੰ ਸੰਗਰੂਰ ਵਿਖੇ ਹੋਣ ਵਾਲੀ ਕਾਂਗਰਸ ਦੀ ਇਨਸਾਫ਼ ਮਹਾ ਰੈਲੀ ਦੀਆਂ ਤਿਆਰੀਆਂ ਸਬੰਧੀ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਦਲਜੀਤ ਸਿੰਘ ਗਿਲਜੀਆਂ ਨੇ ਵਰਕਰਾਂ ਨਾਲ ਮੀਟਿੰਗ ਕੀਤੀ। ਇਸ ਮੌਕੇ ਗਿਲਜੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਨਾਕਾਮ ਕਾਰਗੁਜ਼ਾਰੀ ਕਾਰਨ ਸੂਬੇ ਦੀ ਜਵਾਨੀ ਨਸ਼ਿਆਂ ਦੀ ਲਪੇਟ ਵਿੱਚ ਆ ਰਹੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲਿਆਂ ਨੂੰ ਇਨਸਾਫ਼ ਨਹੀਂ ਮਿਲ ਰਿਹਾ ਅਤੇ ਉਨ੍ਹਾਂ ਖ਼ਿਲਾਫ਼ ਝੂਠੇ ਕੇਸ ਦਰਜ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਸੰਘਰਸ਼ ਕਰਦਿਆਂ ਸ਼ਹੀਦ ਹੋਏ ਪਰਵਿੰਦਰ ਸਿੰਘ ਝੋਟੇ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਲੋਕਾਂ ਨੂੰ ਸੰਘਰਸ਼ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ, ਮਜ਼ਦੂਰਾਂ, ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨਾਲ ਹੋ ਰਹੀ ਧੱਕੇਸ਼ਾਹੀ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਲਈ ਕੌਮੀ ਆਗੂ ਰਾਹੁਲ ਗਾਂਧੀ 4 ਨਵੰਬਰ ਨੂੰ ਪੰਜਾਬ ਪਹੁੰਚ ਰਹੇ ਹਨ। ਉਨ੍ਹਾਂ ਰੈਲੀ ਨੂੰ ਸਫ਼ਲ ਬਣਾਉਣ ਲਈ ਵਰਕਰਾਂ ਨੂੰ ਵੱਧ ਚੜ੍ਹ ਕੇ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ। ਇਸ ਮੌਕੇ ਦੇਸ ਰਾਜ ਡੋਗਰਾ, ਗੁਰਸੇਵਕ ਮਾਰਸ਼ਲ, ਰਾਕੇਸ਼ ਬਿੱਟੂ, ਰਾਜੇਸ਼ ਲਾਡੀ, ਪੰਕਜ ਸਚਦੇਵਾ, ਸੁੰਦਰੀ ਖੋਸਲਾ ਸਮੇਤ ਹੋਰ ਵਰਕਰ ਹਾਜ਼ਰ ਸਨ।