
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਸਰ ਮਾਰਸ਼ਲ ਸਕੂਲ ਵਿੱਚ ਮਨਾਇਆ ਗਿਆ ਰੱਖੜੀ ਦਾ ਤਿਉਹਾਰ

ਕਮਲ, ਪੰਜਾਬੀ ਜਾਗਰਣ, ਹਰਿਆਣਾ : ਸਰ ਮਾਰਸ਼ਲ ਕਾਨਵੈਂਟ ਸਕੂਲ ਭਲਿਆਲਾ ’ਚ ਪ੍ਰਧਾਨ ਰਾਜੇਂਦਰ ਸਿੰਘ ਮਾਰਸ਼ਲ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸਕੂਲ ਦੇ ਪ੍ਰਿੰਸੀਪਲ ਰਮਨਦੀਪ ਸਿੰਘ ਦੀ ਦੇਖ-ਰੇਖ ਹੇਠ ਰੱਖੜੀ ਦਾ ਤਿਉਹਾਰ ਬਹੁਤ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਨਰਸਰੀ ਤੋਂ ਲੈ ਕੇ 12ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਰੱਖੜੀ ਬਣਾਉਣ ਦੇ ਮੁਕਾਬਲੇ ਵਿੱਚ ਹਿੱਸਾ ਲਿਆ। ਬੱਚਿਆਂ ਨੇ ਸੁੰਦਰ ਅਤੇ ਸ਼ਾਨਦਾਰ ਰੱਖੜੀਆਂ ਬਣਾਈਆਂ। ਮੁਕਾਬਲੇ ਦੌਰਾਨ ਸਕੂਲ ਦੇ ਪ੍ਰਿੰਸੀਪਲ ਰਮਨਦੀਪ ਸਿੰਘ ਨੇ ਬੱਚਿਆਂ ਨੂੰ ਰੱਖੜੀ ਦੇ ਤਿਉਹਾਰ ਦੀ ਮਹੱਤਤਾ ਬਾਰੇ ਦੱਸਿਆ। ਇਸ ਦੇ ਨਾਲ ਹੀ ਸਕੂਲ ਦੇ ਵਾਈਸ ਚੇਅਰਮੈਨ ਕੁਲਵੰਤ ਸਿੰਘ ਮਾਰਸ਼ਲ, ਸਕੂਲ ਦੀ ਕੋਆਰਡੀਨੇਟਰ ਹਰਦੀਪ ਕੌਰ, ਕੋਆਰਡੀਨੇਟਰ ਰਾਜੇਸ਼ ਕੁਮਾਰੀ, ਸਟਾਫ ਮੈਂਬਰ ਹਰਵਿੰਦਰ ਸਿੰਘ, ਰਾਜੀਵ ਸਿੰਘ, ਪ੍ਰੇਰਨਾ, ਅੰਜਨਾ ਰਾਣੀ, ਮਮਤਾ, ਕੁਲਦੀਪ ਕੌਰ, ਹਰਜਿੰਦਰ ਕੌਰ ਅਤੇ ਹੋਰ ਅਧਿਆਪਕਾਂ ਨੇ ਸਾਰੇ ਬੱਚਿਆਂ ਨੂੰ ਰੱਖੜੀ ਦੀ ਵਧਾਈ ਦਿੱਤੀ।