ਪੰਜਾਬੀ ਜਾਗਰਣ ਕੇਂਦਰ, ਹੁਸ਼ਿਆਰਪੁਰ : ਥਾਣਾ ਦਸੂਹਾ ਪੁਲਿਸ ਨੇ ਜਬਰ ਜਨਾਹ ਕਰਨ ਵਾਲੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਿਸ ਨੂੰ ਦਿੱਤੇ ਬਿਆਨ 'ਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਦੀ ਲੜਕੀ ਅੱਠਵੀਂ ਕਲਾਸ 'ਚ ਪੜ੍ਹਦੀ ਹੈ। ਉਹ 9 ਜਨਵਰੀ ਨੂੰ ਆਪਣੇ ਘਰੋਂ ਸਕੂਲ ਜਾਣ ਲਈ ਨਿਕਲੀ ਤਾਂ ਅੱਗੋਂ ਘਰ ਦੇ ਬਾਹਰ ਰਾਜੇਸ਼ ਕੁਮਾਰ ਵਾਸੀ ਮੱਕੋਵਾਲ ਥਾਣਾ ਦਸੁਹਾ ਜੋ ਕਿ ਉਨ੍ਹਾਂ ਦਾ ਗੁਆਂਢੀ ਹੈ, ਖੜ੍ਹਾ ਸੀ। ਉਸ ਨੇ ਦੱਸਿਆ ਕਿ ਰਾਜੇਸ਼ ਉਸ ਦੀ ਲੜਕੀ ਨੂੰ ਮੋਟਰਸਾਈਕਲ 'ਤੇ ਬਿਠਾ ਕੇ ਕਮਾਹੀਦੇਵੀ ਦੇ ਜੰਗਲਾਂ 'ਚ ਲੈ ਗਿਆ ਜਿੱਥੇ ਰਾਜੇਸ਼ ਨੇ ਉਸ ਦੀ ਲੜਕੀ ਨਾਲ ਜਬਰ ਜਨਾਹ ਕੀਤਾ ਤੇ ਕਿਸੇ ਨੂੰ ਇਸ ਸਬੰਧੀ ਦੱਸਣ 'ਤੇ ਜਾਨੋਂ ਮਾਰਨ ਦੀ ਧਮਕੀ ਦਿੱਤੀ। ਪੁਲਿਸ ਨੇ ਉਕਤ ਅੌਰਤ ਦੇ ਬਿਆਨ 'ਤੇ ਮੁਕੱਦਮਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।